ਕੇਂਦਰੀ ਵਿਦੇਸ਼ ਮੰਤਰਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੀਦਰਲੈਂਡ ਜਾਣ ਦੀ ਨਹੀਂ ਦਿੱਤੀ ਆਗਿਆ

By : JAGDISH

Published : Feb 7, 2026, 1:08 pm IST
Updated : Feb 7, 2026, 1:08 pm IST
SHARE ARTICLE
Union Ministry of External Affairs has not allowed Chief Minister Bhagwant Mann to go to the Netherlands
Union Ministry of External Affairs has not allowed Chief Minister Bhagwant Mann to go to the Netherlands

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਮੁੱਖ ਮੰਤਰੀ ਦੇ ਨਾਲ ਹੋਣਾ ਸੀ ਰਵਾਨਾ 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਸ਼ਨੀਵਾਰ ਅੱਧੀ ਰਾਤ ਨੂੰ ਸ਼ੁਰੂ ਹੋਣ ਵਾਲਾ ਨੀਦਰਲੈਂਡ ਅਤੇ ਚੈੱਕ ਗਣਰਾਜ ਦਾ ਵਿਦੇਸ਼ੀ ਦੌਰਾ ਅਨਿਸ਼ਚਿਤਤਾ ਦੇ ਘੇਰੇ ਵਿੱਚ ਆ ਗਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ (MEA) ਵੱਲੋਂ ਇਸ ਅਧਿਕਾਰਤ ਦੌਰੇ ਲਈ ਹਾਲੇ ਤੱਕ 'ਰਾਜਨੀਤਿਕ ਮਨਜ਼ੂਰੀ' (Political Clearance) ਨਹੀਂ ਦਿੱਤੀ ਗਈ।

ਮੁੱਖ ਮੰਤਰੀ ਮਾਨ ਨੇ ਇੱਕ ਹਫ਼ਤੇ ਦੇ ਯੂਰਪ ਦੌਰੇ ਲਈ 25 ਮੈਂਬਰੀ ਵਫ਼ਦ ਦੀ ਅਗਵਾਈ ਕਰਨੀ ਸੀ। ਇਸ ਦੌਰੇ ਦਾ ਮੁੱਖ ਮਕਸਦ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਵਿਦੇਸ਼ੀ ਕੰਪਨੀਆਂ ਨੂੰ ਸੱਦਾ ਦੇਣਾ ਸੀ। ਸੂਤਰਾਂ ਅਨੁਸਾਰ, ਨੀਦਰਲੈਂਡ ਵਿੱਚ ਭਾਰਤੀ ਦੂਤਾਵਾਸ ਨੇ ਉੱਥੋਂ ਦੇ ਵੱਡੇ ਉਦਯੋਗਪਤੀਆਂ ਨਾਲ ਮੀਟਿੰਗਾਂ ਦਾ ਸਮਾਂ ਵੀ ਤੈਅ ਕਰ ਲਿਆ ਸੀ, ਪਰ ਮਨਜ਼ੂਰੀ ਨਾ ਮਿਲਣ ਕਾਰਨ ਹੁਣ ਸਾਰਾ ਪ੍ਰੋਗਰਾਮ ਦਾਅ 'ਤੇ ਲੱਗ ਗਿਆ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਦੇ ਵਿਦੇਸ਼ੀ ਦੌਰੇ ਵਿੱਚ ਅੜਿੱਕਾ ਡਾਹਿਆ ਗਿਆ ਹੋਵੇ। ਇਸ ਤੋਂ ਪਹਿਲਾਂ ਇਸੇ ਸਾਲ ਜਨਵਰੀ ਵਿੱਚ ਵੀ ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਨੂੰ ਬ੍ਰਿਟੇਨ ਅਤੇ ਇਜ਼ਰਾਈਲ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਵਾਰ ਵੀ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਮੁੱਖ ਮੰਤਰੀ ਦੇ ਨਾਲ ਰਵਾਨਾ ਹੋਣਾ ਸੀ।
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement