ਚੰਡੀਗੜ੍ਹ ਵਿੱਚ ਅਗਵਾ ਕਰਕੇ ਨੌਜਵਾਨ ਦਾ ਕਤਲ
Published : Feb 7, 2026, 9:56 am IST
Updated : Feb 7, 2026, 9:56 am IST
SHARE ARTICLE
Youth kidnapped and murdered in Chandigarh News
Youth kidnapped and murdered in Chandigarh News

ਮ੍ਰਿਤਕ ਦਾ 2 ਮਹੀਨਿਆਂ ਬਾਅਦ ਸੀ ਵਿਆਹ

Youth kidnapped and murdered in Chandigarh News: ਚੰਡੀਗੜ੍ਹ ਦੇ ਹੱਲੋਮਾਜਰਾ ਤੋਂ ਇੱਕ ਨੌਜਵਾਨ ਨੂੰ ਅਗਵਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੁਲਜ਼ਮ ਪਹਿਲਾਂ ਨੌਜਵਾਨ ਨੂੰ ਜ਼ੀਰਕਪੁਰ ਲੈ ਗਏ, ਜਿੱਥੇ ਰਸਤੇ ਵਿੱਚ ਉਸ 'ਤੇ ਹਮਲਾ ਕੀਤਾ ਗਿਆ। ਫਿਰ ਉਸਨੂੰ ਡੇਰਾਬੱਸੀ ਲੈ ਗਏ ਜਿੱਥੇ ਉਸ 'ਤੇ ਲੋਹੇ ਦੀਆਂ ਰਾਡਾਂ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਸੈਕਟਰ 20 ਦੇ ਰਹਿਣ ਵਾਲੇ ਸੁਸ਼ੀਲ ਉਰਫ ਸਾਹਿਲ ਵਜੋਂ ਹੋਈ ਹੈ, ਸ਼ੁੱਕਰਵਾਰ ਦੁਪਹਿਰ ਨੂੰ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਲਾਸ਼ ਲਵਾਰਸ ਹਾਲਤ ਵਿਚ ਮਿਲੀ। ਇਸ ਤੋਂ ਬਾਅਦ ਲਾਸ਼ ਨੂੰ ਸੈਕਟਰ 32 ਦੇ ਜੀਐਮਸੀਐਚ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ। ਅੱਜ ਪੋਸਟਮਾਰਟਮ ਤੋਂ ਬਾਅਦ, ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਇਸ ਮਾਮਲੇ ਵਿੱਚ, ਸੈਕਟਰ-31 ਥਾਣੇ ਨੇ ਪਹਿਲਾਂ ਪੀੜਤ ਦੇ ਰਿਸ਼ਤੇਦਾਰ ਵਿਜੇ ਕੁਮਾਰ ਦੇ ਬਿਆਨ 'ਤੇ ਜ਼ੀਰਕਪੁਰ ਦੀ ਪ੍ਰੀਤ ਕਲੋਨੀ ਦੇ ਵਸਨੀਕ ਅਨਿਲ ਅਤੇ ਉਸ ਦੇ ਤਿੰਨ ਸਾਥੀਆਂ ਵਿਰੁੱਧ ਅਗਵਾ ਦਾ ਮਾਮਲਾ ਦਰਜ ਕੀਤਾ ਸੀ। ਲਾਸ਼ ਮਿਲਣ ਤੋਂ ਬਾਅਦ, ਪੁਲਿਸ ਨੇ ਐਫਆਈਆਰ ਵਿੱਚ ਕਤਲ ਦੇ ਦੋਸ਼ ਵੀ ਸ਼ਾਮਲ ਕੀਤੇ ਹਨ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਸ਼ੀਲ ਦੀ ਮੰਗਣੀ ਹੋ ਚੁੱਕੀ ਸੀ ਅਤੇ ਲਗਭਗ ਦੋ ਮਹੀਨਿਆਂ ਵਿੱਚ ਉਸ ਦਾ ਵਿਆਹ ਹੋਣ ਵਾਲਾ ਸੀ। ਕਤਲ ਦੀ ਖ਼ਬਰ ਨਾਲ ਪਰਿਵਾਰ ਸਦਮੇ ਵਿਚ ਹੈ। ਸੁਸ਼ੀਲ ਦੇ ਮਾਤਾ-ਪਿਤਾ ਅਤੇ ਭੈਣ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement