Supreme Court : ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸਿੱਪੀ ਕਤਲਕਾਂਡ ’ਚ ਸੀਬੀਆਈ ਨੇ ਮੁਲਜ਼ਮ ਕਲਿਆਣੀ ਸਿੰਘ ਨੂੰ ਸੌਂਪੇ ਦਸਤਾਵੇਜ਼ 

By : BALJINDERK

Published : Jun 8, 2024, 1:05 pm IST
Updated : Jun 8, 2024, 1:05 pm IST
SHARE ARTICLE
Supreme Court
Supreme Court

Supreme Court :7 ਸਾਲ ਬਾਅਦ ਹਾਈ ਕੋਰਟ ਦੇ ਜੱਜ ਦੀ ਧੀ ਨੂੰ ਕੀਤਾ ਸੀ ਗ੍ਰਿਫ਼ਤਾਰ

Supreme Court :ਚੰਡੀਗੜ੍ਹ : ਸਿੱਪੀ ਸਿੱਧੂ ਕਤਲ ਕੇਸ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਸ਼ੁੱਕਰਵਾਰ ਨੂੰ ਸੀਬੀਆਈ ਨੇ ਮੁਲਜ਼ਮ ਕਲਿਆਣੀ ਸਿੰਘ ਨੂੰ ਦਸਤਾਵੇਜ਼ ਸੌਂਪ ਦਿੱਤੇ ਹਨ। ਕਲਿਆਣੀ ਨੇ ਸੀ.ਆਰ.ਪੀ.ਸੀ. ਦੀ ਧਾਰਾ 161 ਤਹਿਤ ਪੁਲਿਸ ਵੱਲੋਂ ਕੀਤੀ ਜਾਂਚ ਅਤੇ ਗਵਾਹਾਂ ਦੇ ਬਿਆਨਾਂ ਦੀਆਂ ਕਾਪੀਆਂ ਸੌਂਪਣ ਦੀ ਮੰਗ ਕੀਤੀ ਸੀ। ਪਰ ਅਦਾਲਤ ਨੇ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਕਲਿਆਣੀ ਸਿੰਘ ਨੇ ਸੁਪਰੀਮ ਕੋਰਟ, 'ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਦੋ ਹਫ਼ਤਿਆਂ ਦੇ ਅੰਦਰ ਕਲਿਆਣੀ ਨੂੰ ਸਬੰਧਤ ਰਿਕਾਰਡ ਸੌਂਪਣ ਦਾ ਨਿਰਦੇਸ਼ ਦਿੱਤਾ ਸੀ।

ਇਹ ਵੀ ਪੜੋ:Powercom news : ਪੰਜਾਬ 'ਚ ਆਏ ਤੂਫਾਨ ਝੱਖੜ ਕਾਰਨ ਪਾਵਰਕੌਮ ਦਾ 15 ਕਰੋੜ ਦਾ ਹੋਇਆ ਨੁਕਸਾਨ  

ਇਸ ਦੇ ਨਾਲ ਹੀ ਸੀਬੀਆਈ ਨੇ ਸੁਪਰੀਮ ਕੋਰਟ 'ਚ ਇਹ ਵੀ ਕਿਹਾ ਸੀ ਕਿ ਹੁਣ ਕਲਿਆਣੀ 'ਤੇ ਦੋਸ਼ ਤੈਅ ਹੋ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਮਾਮਲੇ ਨਾਲ ਸਬੰਧਤ ਰਿਕਾਰਡ ਦੇਣ 'ਚ ਕੋਈ ਇਤਰਾਜ਼ ਨਹੀਂ ਹੈ। ਸਤੰਬਰ 2015 ’ਚ ਸਿੱਪੀ ਸਿੱਧੂ ਦੀ ਸੈਕਟਰ-27 ਦੇ ਪਾਰਕ ’ਚ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਦੇ ਕਰੀਬ 7 ਸਾਲ ਬਾਅਦ ਸੀਬੀਆਈ ਨੇ ਹਾਈ ਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪਰ ਉਸ ਨੂੰ 3 ਮਹੀਨਿਆਂ ’ਚ ਜ਼ਮਾਨਤ ਮਿਲ ਗਈ। ਹੁਣ ਪਿਛਲੇ ਮਹੀਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਹੁਣ ਕਲਿਆਣੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।

(For more news apart from Supreme Court orders, CBI handed over the documents accused Kalyani Singh in Sippi murder case  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement