ਖ਼ਬਰਾਂ |

ਤਾਜ਼ਾ |

ਚੰਡੀਗੜ੍ਹ ਨਗਰ ਨਿਗਮ ਦਾ ਸੈਨੇਟਰੀ ਇੰਸਪੈਕਟਰ 5 ਲੱਖ ਰੁਪਏ ਰਿਸ਼ਵਤ ਲੈਂਦਾ ਸੀਬੀਆਈ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
Published : Oct 8, 2026, 12:53 pm IST
Updated : Oct 8, 2026, 12:53 pm IST
SHARE ARTICLE
Chandigarh Municipal Corporation Sanitary Inspector arrested red-handed by the CBI while accepting a bribe oflakh.
Chandigarh Municipal Corporation Sanitary Inspector arrested red-handed by the CBI while accepting a bribe oflakh.

ਠੇਕੇਦਾਰ ਪ੍ਰਸ਼ਾਂਤ ਕੋਲੋਂ ਬਕਾਇਆ ਪੇਮੈਂਟ ਜਾਰੀ ਕਰਨ ਦੇ ਬਦਲੇ 14 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ।

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੇ ਡੰਪਿੰਗ ਗਰਾਊਂਡ ਦੀ ਸਫ਼ਾਈ ਨੂੰ ਲੈ ਕੇ ਚੱਲ ਰਹੇ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ਾਂ ਦਰਮਿਆਨ ਸੀਬੀਆਈ ਨੇ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਬੁੱਧਵਾਰ ਨੂੰ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸ਼ਕਤੀ ਸ਼ਰਮਾ ਨੂੰ ਸੈਕਟਰ-11 ਦੀ ਮਾਰਕੀਟ ਵਿੱਚ ਇੱਕ ਕਾਰ ਅੰਦਰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

 

ਮਿਲੀ ਜਾਣਕਾਰੀ ਅਨੁਸਾਰ, ਡੰਪਿੰਗ ਗਰਾਊਂਡ ਵਿੱਚ ਜੇਸੀਬੀ ਮਸ਼ੀਨਾਂ ਰਾਹੀਂ ਕੂੜਾ ਚੁੱਕਣ ਦਾ ਕੰਮ ਕਰ ਰਹੇ ਠੇਕੇਦਾਰ ਪ੍ਰਸ਼ਾਂਤ ਕੋਲੋਂ ਬਕਾਇਆ ਪੇਮੈਂਟ ਜਾਰੀ ਕਰਨ ਦੇ ਬਦਲੇ 14 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਠੇਕੇਦਾਰ ਦਾ ਹਰ ਮਹੀਨੇ ਕਰੀਬ 10 ਲੱਖ ਰੁਪਏ ਦਾ ਬਿੱਲ ਬਣਦਾ ਸੀ, ਜਿਸ ਵਿੱਚੋਂ ਪ੍ਰਤੀ ਮਹੀਨਾ 1 ਲੱਖ ਰੁਪਏ ਬਤੌਰ ਕਮਿਸ਼ਨ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਨਗਰ ਨਿਗਮ ਵੱਲੋਂ ਉੱਥੇ ਕੂੜੇ ਦੀ ਖੁਦਾਈ ਅਤੇ ਨਿਪਟਾਰੇ ਲਈ ਇੱਕ ਦਰਜਨ ਤੋਂ ਵੱਧ ਜੇਸੀਬੀ ਮਸ਼ੀਨਾਂ ਲਗਾਈਆਂ ਗਈਆਂ ਹਨ।

ਪ੍ਰੇਸ਼ਾਨ ਹੋ ਕੇ ਠੇਕੇਦਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਸੀਬੀਆਈ ਕੋਲ ਦਰਜ ਕਰਵਾਈ। ਸ਼ਿਕਾਇਤ ਮਿਲਣ ਉਪਰੰਤ ਸੀਬੀਆਈ ਨੇ ਜਾਲ ਵਿਛਾ ਕੇ ਮੁਲਜ਼ਮ ਸ਼ਕਤੀ ਸ਼ਰਮਾ ਨੂੰ 5 ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਫਿਲਹਾਲ ਸੀਬੀਆਈ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement