High Court : ਅਦਾਲਤ ਨੇ ਨਕਲੀ ਸ਼ਰਾਬ ਬਣਾਉਣ ਵਾਲੀ ਔਰਤ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ  

By : BALJINDERK

Published : Jun 9, 2024, 1:59 pm IST
Updated : Jun 9, 2024, 2:01 pm IST
SHARE ARTICLE
High Court
High Court

High Court : ਮਹਿਲਾ ’ਤੇ ਨਕਲੀ ਸ਼ਰਾਬ ਦੇ 7 ਕੇਸਾਂ ਸਮੇਤ ਕੁਲ 21 ਮਾਮਲੇ ਹਨ ਦਰਜ

High Court :ਪੰਜਾਬ ਅਤੇ ਹਰਿਆਣਾ ’ਚ ਨਕਲੀ ਸ਼ਰਾਬ ਪੀਣ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ। ਜਿਸ ’ਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਇਸ ਲਈ ਉਪਰੋਕਤ ਕੇਸਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਟਿੱਪਣੀ ਨਕਲੀ ਸ਼ਰਾਬ ਬਣਾਉਣ ਦੇ ਦੋਸ਼ੀ ਪਟਿਆਲਾ ਨਿਵਾਸੀ ਔਰਤ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਤੀ ਹੈ। ਮੁਲਜ਼ਮ ਮਹਿਲਾ ’ਤੇ ਖ਼ਿਲਾਫ਼ 21 ਕੇਸ ਦਰਜ ਹਨ, ਜਿਨ੍ਹਾਂ ’ਚ ਨਕਲੀ ਸ਼ਰਾਬ ਬਣਾਉਣ ਦੇ 7 ਕੇਸ ਸ਼ਾਮਲ ਹਨ। ਔਰਤ ਨੂੰ 2004 ’ਚ ਘਰ ਵਿੱਚ ਨਕਲੀ ਸ਼ਰਾਬ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜੋ:Jalandhar News : ਜਲੰਧਰ 'ਚ ਨਾਬਾਲਿਗ ਨਾਲ ਜਬਰ ਜ਼ਨਾਹ, ਮੁਲਜ਼ਮ ਫ਼ਰਾਰ

ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਔਰਤ ਦਾ ਬਹੁਤ ਪੁਰਾਣਾ ਅਪਰਾਧਿਕ ਇਤਿਹਾਸ ਹੈ, ਜਿਸ ਦੇ ਖ਼ਿਲਾਫ਼ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਕਈ ਮਾਮਲੇ ਦਰਜ ਹਨ। ਨਕਲੀ ਸ਼ਰਾਬ ਪੀਣ ਨਾਲ ਕਈ ਬੇਕਸੂਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਸਭ ਜਾਣਿਆ ਜਾਂਦਾ ਹੈ ਕਿ ਨਕਲੀ ਸ਼ਰਾਬ ਨੇ ਵਿਨਾਸ਼ਕਾਰੀ ਸਦਮੇ ਅਤੇ ਵੱਡੇ ਦੁਖਾਂਤ ਨੂੰ ਜਨਮ ਦਿੱਤਾ ਹੈ, ਇਸ ਲਈ ਔਰਤ ਜ਼ਮਾਨਤ ਦੀ ਹੱਕਦਾਰ ਨਹੀਂ ਹੈ।
ਹਾਈਕੋਰਟ ਨੇ ਕਿਹਾ ਕਿ ਪੰਚ ਸਰਪੰਚ ਦੇ ਇਸ਼ਾਰੇ 'ਤੇ ਸਾਰੇ ਮਾਮਲੇ ਦਰਜ ਕੀਤੇ ਗਏ ਹਨ, ਇਹ ਬਹੁਤ ਹੀ ਅਸੰਭਵ ਹੈ ਕਿ ਉਕਤ ਸਰਪੰਚ ਪਿਛਲੇ 20 ਸਾਲਾਂ ਤੋਂ ਪਟੀਸ਼ਨਰ ਦੇ ਖ਼ਿਲਾਫ਼ ਕੇਸ ਦਰਜ ਕਰ ਰਿਹਾ ਹੈ ਅਤੇ ਉਸ ਨੇ ਸਰਪੰਚ ਖ਼ਿਲਾਫ਼ ਕੋਈ ਸ਼ਿਕਾਇਤ ਵੀ ਨਹੀਂ ਕੀਤੀ, ਜੋ ਕਿ ਤਰਕਪੂਰਨ ਨਹੀਂ ਹੈ।
ਵਕੀਲ ਨੇ ਕਿਹਾ ਕਿ ਪਟੀਸ਼ਨਰ ਦਾ 21 ਕੇਸਾਂ ਦਾ ਅਪਰਾਧਿਕ ਇਤਿਹਾਸ ਹੈ, ਜਿਨ੍ਹਾਂ ’ਚੋਂ ਉਸ ਨੂੰ ਆਬਕਾਰੀ ਐਕਟ ਤਹਿਤ 7 ਕੇਸਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਸਰਕਾਰੀ ਵਕੀਲ ਨੇ ਵੱਡੀ ਗਿਣਤੀ ’ਚ ਪੈਂਡਿੰਗ ਕੇਸਾਂ ਦੇ ਆਧਾਰ 'ਤੇ ਜ਼ਮਾਨਤ ਦਾ ਵਿਰੋਧ ਕੀਤਾ ਅਤੇ ਅਦਾਲਤ ਨੂੰ ਦੱਸਿਆ ਕਿ ਔਰਤ 21 ਸਾਲਾਂ ਤੋਂ ਨਾਜਾਇਜ਼ ਸ਼ਰਾਬ ਦੇ ਨਿਰਮਾਣ ਅਤੇ ਤਸਕਰੀ ਵਿਚ ਸ਼ਾਮਲ ਸੀ, ਇਸ ਲਈ ਉਹ ਜ਼ਮਾਨਤ ਦੀ ਹੱਕਦਾਰ ਨਹੀਂ ਹੈ।

ਇਹ ਵੀ ਪੜੋ:Patiala News : ਪਟਿਆਲਾ ’ਚ ਸਹੁਰੇ ਘਰ ਪਹੁੰਚ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ 

ਦੱਸ ਦੇਈਏ ਕਿ ਪਟਿਆਲਾ ਨਿਵਾਸੀ ਊਸ਼ਾ ਰਾਣੀ ਨੇ 26 ਮਾਰਚ 2024 ਨੂੰ ਪਟਿਆਲਾ ਸਦਰ ਪੁਲਿਸ ਸਟੇਸ਼ਨ ਵਿਖੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 61, 14 ਤਹਿਤ ਗੈਰ-ਕਾਨੂੰਨੀ ਸ਼ਰਾਬ ਬਣਾਉਣ ਅਤੇ ਵਪਾਰ ਕਰਨ ਦੇ ਦੋਸ਼ਾਂ ਤਹਿਤ ਐਫ.ਆਈ.ਆਰ. ਨੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਮੌਜੂਦਾ ਐੱਫ. ਆਈ.ਆਰ. ਅਤੇ ਇਸ ਤੋਂ ਪਹਿਲਾਂ ਦਰਜ ਹੋਏ ਕੇਸ ਸਰਪੰਚ ਅਤੇ ਔਰਤ ਵਿਚਕਾਰ ਚੱਲ ਰਹੀ ਰੰਜਿਸ਼ ਦਾ ਨਤੀਜਾ ਹਨ। ਅਜਿਹੇ 'ਚ ਪਟੀਸ਼ਨਕਰਤਾ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

(For more news apart from The court refused to grant bail to the woman who made adulterated liquor News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement