ਭਾਜਪਾ ਨੇਤਾ ਨੇ ਮਨੀਸ਼ ਤਿਵਾੜੀ ਦੀ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਨੂੰ ਹਾਈ ਕੋਰਟ ’ਚ ਚੁਨੌਤੀ ਦਿਤੀ 
Published : Aug 9, 2024, 10:03 pm IST
Updated : Aug 9, 2024, 10:03 pm IST
SHARE ARTICLE
Manish Tiwari
Manish Tiwari

ਕਿਹਾ, ਭੋਲੇ-ਭਾਲੇ ਅਤੇ ਗਰੀਬ ਵੋਟਰਾਂ ਨੂੰ ਨਿਸ਼ਾਨਾ ਬਣਾਉਣ ਲਈ ਭ੍ਰਿਸ਼ਟ ਕਿਸਮ ਦੇ ਕਈ ਵਾਅਦੇ ਕੀਤੇ ਗਏ ਸਨ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਸੰਜੇ ਟੰਡਨ ਨੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਚੋਣ ਨੂੰ ਭ੍ਰਿਸ਼ਟਾਚਾਰ ਦੇ ਵਾਅਦੇ ਸਮੇਤ ਕਈ ਆਧਾਰਾਂ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਚੁਨੌਤੀ ਦਿਤੀ ਹੈ। 2024 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰ ਟੰਡਨ ਨੂੰ ਕਾਂਗਰਸ ਦੇ ਮਨੀਸ਼ ਤਿਵਾੜੀ ਨੇ 2,504 ਵੋਟਾਂ ਨਾਲ ਹਰਾਇਆ ਸੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਗਠਜੋੜ ’ਚ ਚੋਣ ਲੜੀ ਸੀ। 

ਅਪੀਲ ਅਨੁਸਾਰ ਤਿਵਾੜੀ ਦੀ ਸੰਸਦ ਮੈਂਬਰ ਵਜੋਂ ਚੋਣ ਰੱਦ ਕਰਨ ਦੀ ਮੰਗ ਕਰਦਿਆਂ ਟੰਡਨ ਨੇ ਲੋਕ ਪ੍ਰਤੀਨਿਧਤਾ ਐਕਟ, 1951 ਤਹਿਤ ਐਡਵੋਕੇਟ ਚੇਤਨ ਮਿੱਤਲ, ਆਸ਼ੂ ਐਮ. ਪੰਛੀ ਅਤੇ ਸਤਿਅਮ ਟੰਡਨ ਰਾਹੀਂ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਤਿਵਾੜੀ ਅਤੇ ਪਾਰਟੀ ਵਰਕਰ ‘ਕਈ ਤਰ੍ਹਾਂ ਦੀਆਂ ਗਲਤੀਆਂ ਅਤੇ ਬੇਨਿਯਮੀਆਂ ’ਚ ਸ਼ਾਮਲ ਸਨ ਕਿਉਂਕਿ ਭੋਲੇ-ਭਾਲੇ ਅਤੇ ਗਰੀਬ ਵੋਟਰਾਂ ਨੂੰ ਨਿਸ਼ਾਨਾ ਬਣਾਉਣ ਲਈ ਭ੍ਰਿਸ਼ਟ ਕਿਸਮ ਦੇ ਕਈ ਵਾਅਦੇ ਕੀਤੇ ਗਏ ਸਨ।’

ਇਨ੍ਹਾਂ ’ਚੋਂ ਕੁੱਝ ਵਾਅਦਿਆਂ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ’ਚ ਕਿਹਾ ਗਿਆ ਹੈ, ‘‘ਗਾਰੰਟੀ ਕਾਰਡ ਭਰਨਾ ਅਤੇ ਵੀਡੀਉ ਪੋਸਟ ਕਰ ਕੇ ਭੋਲੇ-ਭਾਲੇ ਵੋਟਰਾਂ ਨੂੰ ਯਕੀਨ ਦਿਵਾਉਣਾ ਕਿ ਜੇ ਉਹ ਤਿਵਾੜੀ ਨੂੰ ਵੋਟ ਦਿੰਦੇ ਹਨ ਤਾਂ ਉਨ੍ਹਾਂ ਨੂੰ 8,500 ਰੁਪਏ ਪ੍ਰਤੀ ਮਹੀਨਾ ਮਿਲਣਗੇ, ਹਰ ਪੜ੍ਹੇ-ਲਿਖੇ ਨੌਜੁਆਨ ਨੂੰ ਪਹਿਲੀ ਨੌਕਰੀ ਲਈ 1 ਲੱਖ ਰੁਪਏ ਤਨਖਾਹ ਦਿਤੀ ਜਾਵੇਗੀ ਅਤੇ ਕਰਜ਼ਾ ਮੁਆਫੀ ਅਤੇ ਸਵਾਮੀਨਾਥਨ ਫਾਰਮੂਲੇ ਦੇ ਅਧਾਰ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦਿਤੀ ਜਾਵੇਗੀ।’ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਤੈਅ ਕੀਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement