ਖ਼ਬਰਾਂ |

ਤਾਜ਼ਾ |

ਜਲੰਧਰ 'ਚ ਔਰਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ; ਪੁਲਿਸ ਵੱਲੋਂ ਕਾਰਵਾਈ ਨਾ ਹੋਣ 'ਤੇ ਪੀੜਤਾ ਪਹੁੰਚੀ ਹਾਈ ਕੋਰਟ
Published : Oct 9, 2026, 12:36 pm IST
Updated : Oct 9, 2026, 3:12 pm IST
SHARE ARTICLE
photo
photo

 ਹਾਈ ਕੋਰਟ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਕੇਸ ਦੇ 15 ਦਿਨਾਂ ਦੇ ਅੰਦਰ-ਅੰਦਰ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ: ਜਲੰਧਰ ਛਾਉਣੀ ਦੇ ਸੋਫੀ ਪਿੰਡ ਵਿਖੇ ਘਰ 'ਚ ਇਕੱਲੀ 41 ਸਾਲਾ ਔਰਤ ਲਲਿਤਾ 'ਤੇ 28-29 ਅਗਸਤ ਦੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ।

 ਪੀੜਤਾ ਦੇ ਸਰੀਰ 'ਤੇ ਚਾਕੂ ਅਤੇ ਕਿਰਪਾਨ ਦੇ 16 ਡੂੰਘੇ ਜ਼ਖ਼ਮ ਪਾਏ ਗਏ, ਜਿਨ੍ਹਾਂ ਵਿੱਚੋਂ 8 ਗੰਭੀਰ ਸਨ। ਬਚਾਅ ਦੌਰਾਨ ਉਸ ਦੀ ਕੂਹਣੀ ਤੇ ਅੰਗੂਠਾ ਵੀ ਫ੍ਰੈਕਚਰ ਹੋ ਗਿਆ, ਜਿਸ ਕਾਰਨ ਉਸ ਨੂੰ 15 ਦਿਨ ਹਸਪਤਾਲ ਦਾਖ਼ਲ ਰਹਿਣਾ ਪਿਆ। ਹਮਲੇ ਦੌਰਾਨ ਘਰੋਂ ਨਕਦੀ ਅਤੇ ਸੋਨੇ ਦੇ ਗਹਿਣੇ ਵੀ ਗਾਇਬ ਸਨ।

ਪੀੜਤਾ ਨੇ ਦੋਸ਼ ਲਾਇਆ ਕਿ ਪੁਰਾਣੀ ਰੰਜਿਸ਼ ਤਹਿਤ ਗੁਆਂਢੀਆਂ ਦੀ ਸ਼ੈਅ 'ਤੇ ਵੰਸ਼ ਨਾਂ ਦੇ ਵਿਅਕਤੀ ਨੇ ਇਹ ਹਮਲਾ ਕੀਤਾ। ਹਸਪਤਾਲ ਵੱਲੋਂ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਅਤੇ ਘਟਨਾ ਸਥਾਨ ਤੋਂ ਚਾਕੂ ਬਰਾਮਦ ਹੋਣ ਦੇ ਬਾਵਜੂਦ ਪਰਾਗਪੁਰ ਪੁਲਿਸ ਚੌਕੀ ਵੱਲੋਂ ਐਫ.ਆਈ.ਆਰ. ਦਰਜ ਨਹੀਂ ਕੀਤੀ ਗਈ। ਪੁਲਿਸ ਦੇ ਅੜੀਅਲ ਵਤੀਰੇ ਅਤੇ ਕਮਿਸ਼ਨਰ ਕੋਲ ਦਰਖਾਸਤ ਦੇਣ 'ਤੇ ਵੀ ਕੋਈ ਕਾਰਵਾਈ ਨਾ ਹੋਣ ਮਗਰੋਂ ਪੀੜਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਪਟੀਸ਼ਨ ਵਿੱਚ ਤੁਰੰਤ ਕੇਸ ਦਰਜ ਕਰਨ, ਐਸ.ਪੀ. ਪੱਧਰ ਦੇ ਅਧਿਕਾਰੀ ਤੋਂ ਨਿਰਪੱਖ ਜਾਂਚ ਕਰਵਾਉਣ ਅਤੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਗਈ ਹੈ।

 ਹਾਈ ਕੋਰਟ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਉਹ ਪਟੀਸ਼ਨਰ ਲਲਿਤਾ ਵੱਲੋਂ ਦਿੱਤੀ ਗਈ ਪ੍ਰਤੀਬੇਨਤੀ (ਰਿਪ੍ਰੈਜ਼ੈਂਟੇਸ਼ਨ) ਦਾ 15 ਦਿਨਾਂ ਦੇ ਅੰਦਰ-ਅੰਦਰ ਨਿਪਟਾਰਾ ਕਰਨ।

ਅਦਾਲਤ ਨੇ ਕੇਸ ਦੇ ਗੁਣ-ਦੋਸ਼ਾਂ 'ਤੇ ਕੋਈ ਟਿੱਪਣੀ ਕੀਤੇ ਬਿਨਾਂ ਪੁਲਿਸ ਕਮਿਸ਼ਨਰ, ਜਲੰਧਰ ਨੂੰ ਆਦੇਸ਼ ਦਿੱਤਾ ਕਿ ਉਹ ਇਸ ਹੁਕਮ ਦੀ ਪ੍ਰਮਾਣਿਤ ਕਾਪੀ ਮਿਲਣ ਦੇ 15 ਦਿਨਾਂ ਦੇ ਅੰਦਰ-ਅੰਦਰ 25 ਸਤੰਬਰ 2026 ਵਾਲੀ ਦਰਖ਼ਾਸਤ ਦੀ ਪੜਤਾਲ ਕਰਕੇ ਕਾਨੂੰਨ ਅਨੁਸਾਰ ਫ਼ੈਸਲਾ ਲੈਣ। ਇਸ ਹਦਾਇਤ ਦੇ ਨਾਲ ਹੀ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement