Chandigarh ਡਿਜੀਟਲ ਗ੍ਰਿਫ਼ਤਾਰੀ ਕਰਨ ਵਾਲੇ ਯੂਪੀ ਤੋਂ ਗ੍ਰਿਫ਼ਤਾਰ, ਬਜ਼ੁਰਗ ਆਰਕੀਟੈਕਟ ਨਾਲ 2.5 ਕਰੋੜ ਰੁਪਏ ਦੀ ਮਾਰੀ ਸੀ ਠੱਗੀ
Published : Jun 11, 2025, 8:24 am IST
Updated : Jun 11, 2025, 11:37 am IST
SHARE ARTICLE
 Chandigarh digital arrest News in punjabi
Chandigarh digital arrest News in punjabi

ਨਕਲੀ ਅਧਿਕਾਰੀ ਅਤੇ ਜੱਜ ਬਣ ਕੇ ਪੈਸੇ ਕਰਵਾਏ ਸਨ ਟਰਾਂਸਫਰ

 Chandigarh digital arrest News in punjabi : ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 10 ਦੇ ਇੱਕ ਬਜ਼ੁਰਗ ਮੁੱਖ ਆਰਕੀਟੈਕਟ ਤੋਂ 2.5 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮੁਲਜ਼ਮ ਨੇ ਇਹ ਧੋਖਾਧੜੀ ਔਰਤ ਨੂੰ ਡਿਜੀਟਲੀ ਗ੍ਰਿਫ਼ਤਾਰ ਕਰਨ ਅਤੇ ਮਨੀ ਲਾਂਡਰਿੰਗ ਦੇ ਝੂਠੇ ਕੇਸ ਵਿੱਚ ਫਸਾਉਣ ਦੇ ਨਾਮ 'ਤੇ ਕੀਤੀ ਸੀ।

ਪੁਲਿਸ ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਮੁਲਜ਼ਮਾਂ ਵੱਲੋਂ ਕੀਤੀ ਗਈ ਧੋਖਾਧੜੀ ਦੀ ਰਕਮ ਬਰਾਮਦ ਕਰ ਲਈ ਜਾਵੇਗੀ ਅਤੇ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸਾਈਬਰ ਸੈੱਲ ਇੰਚਾਰਜ ਇੰਸਪੈਕਟਰ ਇਰਮ ਰਿਜ਼ਵੀ ਦੀ ਅਗਵਾਈ ਹੇਠ  ਟੀਮ ਮਾਮਲੇ ਦੀ ਜਾਂਚ ਕਰ ਰਹੀ ਸੀ।

ਇਸ ਮਾਮਲੇ ਵਿੱਚ ਕੇਸ ਦਰਜ ਕਰਨ ਤੋਂ ਬਾਅਦ, ਪੁਲਿਸ ਨੇ ਹਾਥਰਸ ਅਤੇ ਆਗਰਾ (ਉੱਤਰ ਪ੍ਰਦੇਸ਼) ਵਿੱਚ ਛਾਪੇਮਾਰੀ ਕੀਤੀ ਅਤੇ ਦੋ ਮੁਲਜ਼ਮਾਂ ਧਰਮਿੰਦਰ ਸਿੰਘ (28 ਸਾਲ) ਅਤੇ ਰਾਮ ਕਿਸ਼ਨ ਸਿੰਘ ਉਰਫ਼ ਰਾਮੂ (36 ਸਾਲ) ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ, 8 ਜੂਨ ਨੂੰ, ਸਹਾਰਨਪੁਰ (ਉੱਤਰ ਪ੍ਰਦੇਸ਼) ਦੇ ਬੁੱਢਣਪੁਰ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਤੀਜੇ ਮੁਲਜ਼ਮ, ਸਾਕਿਬ (24 ਸਾਲ) ਨੂੰ ਗ੍ਰਿਫ਼ਤਾਰ ਕੀਤਾ ਗਿਆ।
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement