Farmers Protest: ਚੰਡੀਗੜ੍ਹ ਵਿਚ ਕਿਸਾਨ ਆਗੂਆਂ ਨਾਲ ਕੇਂਦਰੀ ਮੰਤਰੀਆਂ ਦੀ ਗੱਲਬਾਤ ਜਾਰੀ, ਕੀ ਨਿਕਲੇਗਾ ਹੱਲ? 
Published : Feb 12, 2024, 8:49 pm IST
Updated : Feb 12, 2024, 8:49 pm IST
SHARE ARTICLE
Farmers Meeting
Farmers Meeting

ਕੀ ਕਿਸਾਨਾਂ ਨੂੰ ਮਨਾ ਪਾਉਣਗੇ ਮੰਤਰੀ

Delhi Chalo March: ਚੰਡੀਗੜ੍ਹ - ਕਿਸਾਨਾਂ ਦੇ ਦਿੱਲੀ ਮਾਰਚ ਨੂੰ ਰੋਕਣ ਲਈ ਕੇਂਦਰ ਤੇ ਪੰਜਾਬ ਸਰਕਾਰ ਨੇ ਗੱਲਬਾਤ ਦਾ ਦੌਰ ਸ਼ੁਰੂ ਕੀਤਾ ਹੈ ਤੇ ਅੱਜ ਇਕ ਵਾਰ ਫਿਰ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਹੋ ਰਹੀ ਹੈ। ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਸਮੇਤ ਹੋਰ ਕੇਂਦਰੀ ਮੰਤਰੀ ਇੱਥੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਕਿਸਾਨ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਹਨ।

ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵੀ ਸ਼ਾਮਲ ਹੋਏ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ 200 ਤੋਂ ਵੱਧ ਕਿਸਾਨ ਸੰਗਠਨ ਮੰਗਲਵਾਰ ਨੂੰ ਦਿੱਲੀ ਵੱਲ ਮਾਰਚ ਕਰਨਗੇ।  8 ਫਰਵਰੀ ਨੂੰ ਹੋਈ ਪਹਿਲੀ ਮੀਟਿੰਗ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਦਰਮਿਆਨ ਵਿਸਥਾਰਤ ਵਿਚਾਰ ਵਟਾਂਦਰੇ ਹੋਏ ਸਨ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਵੀ ਮੰਤਰੀ ਮੌਜੂਦ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement