Punjab Weather : ਪੰਜਾਬ ’ਚ 13 ਤੋਂ 15 ਅਪ੍ਰੈਲ ਤੱਕ ਗੜੇਮਾਰੀ ਤੇ ਮੀਂਹ ਪੈਣ ਦੀ ਸੰਭਾਵਨਾ, IMD ਵੱਲੋਂ ਕਿਸਾਨਾਂ ਲਈ ਐਡਵਾਇਜ਼ਰੀ ਜਾਰੀ

By : BALJINDERK

Published : Apr 12, 2024, 12:20 pm IST
Updated : Apr 12, 2024, 12:49 pm IST
SHARE ARTICLE
Weather Alert
Weather Alert

Punjab Weather : ਗਰਮੀ ਤੋਂ ਮਿਲੇਗੀ ਰਾਹਤ, ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲਿ੍ਹਆਂ ’ਚ ਯੈਲੋ ਅਲਰਟ ਜਾਰੀ

Punjab Weather: ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ’ਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ’ਚ 13 ਤੋਂ 15 ਅਪਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜੋ:Shambhu Border News : ਸ਼ੰਭੂ ਬਾਰਡਰ ’ਤੇ ਸਰਗਰਮ ਕਿਸਾਨ ਨੂੰ ਟਰੱਕ ਨੇ ਮਾਰੀ ਟੱਕਰ, ਮੌਤ 

ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਯੂਪੀ ਸਮੇਤ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 13 ਤੋਂ 15 ਅਪਰੈਲ ਤੱਕ ਮੀਂਹ, ਗੜੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਉਧਰ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲਿ੍ਹਆਂ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜੋ:Jagraon News: ਜਗਰਾਉਂ ਪੁਲਿਸ ਨੇ ਇੱਕ ਵਿਅਕਤੀ ਤੋਂ ਫੜ੍ਹੀ 10 ਲੱਖ ਰੁਪਏ ਦੀ ਨਗਦੀ

ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ’ਚ ਇਸ ਸਮੇਂ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਕਰੀਬ ਹੈ। ਤਾਪਮਾਨ ਵਿਚ ਇਹ ਅਚਾਨਕ ਵਾਧਾ ਪਿਛਲੇ ਦੋ ਹਫ਼ਤਿਆਂ ’ਚ ਦੇਖਿਆ ਗਿਆ ਹੈ। ਪਰ ਸੋਮਵਾਰ ਤੋਂ ਤਾਪਮਾਨ ਘੱਟ ਜਾਵੇਗਾ। ਸ਼ਨੀਵਾਰ ਅਤੇ ਐਤਵਾਰ ਨੂੰ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਤਾਪਮਾਨ ਲਗਭਗ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ। ਫਿਰ ਲੋਕਾਂ ਨੂੰ ਕੁਝ ਰਾਹਤ ਮਿਲੇਗੀ।

ਇਹ ਵੀ ਪੜੋ:Nabha News : ਨਾਭਾ ਕਾਲਜ ’ਚ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਨਾਹ ਦਾ ਮਾਮਲੇ ’ਚ ਤੀਜਾ ਮੁਲਜ਼ਮ ਗ੍ਰਿਫ਼ਤਾਰ  

ਮੌਸਮ ਵਿਭਾਗ ਨੇ ਇਕ ਬਿਆਨ ’ਚ ਕਿਹਾ ਕਿ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਲੋਕਾਂ ਅਤੇ ਪਸ਼ੂਆਂ ਨੂੰ ਆਉਂਦੇ ਦਿਨਾਂ ’ਚ ਖੁੱਲ੍ਹੇ ਵਿੱਚ ਨਾ ਵਿਚਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫ਼ਸਲਾਂ ਦੀ ਫੌਰੀ ਵਾਢੀ ਕਰ ਲੈਣ ਅਤੇ ਉਸ ਨੂੰ ਸੁਰੱਖਿਅਤ ਥਾਵਾਂ ’ਤੇ ਢੱਕ ਕੇ ਰੱਖਣ।

ਇਹ ਵੀ ਪੜੋ:Lok Sabha Election 2024: ਇਹ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀਆਂ ਚੋਣਾਂ ਹਨ : ਰਾਹੁਲ ਗਾਂਧੀ

ਮੌਸਮ ਵਿਭਾਗ ਦੇ ਅਨੁਸਾਰ ਇੱਕ ਸਰਗਰਮ ਪੱਛਮੀ ਗੜਬੜ 12 ਅਪ੍ਰੈਲ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ। ਆਈਐਮਡੀ ਨੇ ਅੱਗੇ ਭਵਿੱਖਬਾਣੀ ਕੀਤੀ ਹੈ ਕਿ 13 ਤੋਂ 15 ਅਪ੍ਰੈਲ ਤੱਕ ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਅਤੇ ਹਰਿਆਣਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਕਾਫ਼ੀ ਵਿਆਪਕ ਬਾਰਿਸ਼ ਅਤੇ 12 ਤੋਂ 15 ਅਪ੍ਰੈਲ ਤੱਕ ਰਾਜਸਥਾਨ ਵਿੱਚ ਗਰਜ ਅਤੇ ਬਿਜਲੀ ਨਾਲ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜੋ:Andhra Pradesh News: ਆਂਧਰਾ ਪ੍ਰਦੇਸ਼ ’ਚ ਕਰੰਟ ਲੱਗਣ ਕਾਰਨ 13 ਬੱਚੇ ਝੁਲਸੇ
IMDਨੇ ਭਵਿੱਖਬਾਣੀ ਕੀਤੀ ਹੈ ਕਿ 13 ਅਤੇ 14 ਤਰੀਕ ਨੂੰ ਜੰਮੂ ਅਤੇ ਕਸ਼ਮੀਰ ਅਤੇ 14 ਅਪ੍ਰੈਲ 2024 ਨੂੰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 13 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। 14 ਅਪ੍ਰੈਲ ਨੂੰ ਪੂਰਬੀ ਰਾਜਸਥਾਨ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।

 (For more news apart from There possibility rain with thunder and lightning tomorrow in Chandigarh News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement