ਚੰਡੀਗੜ੍ਹ ਤੋਂ ਚੋਣ ਨਹੀਂ ਲੜੇਗਾ ਅਕਾਲੀ ਦਲ , ਬੀਤੇ ਦਿਨੀਂ ਟਿਕਟ ਵਾਪਸ ਕਰਕੇ 'ਆਪ' 'ਚ ਸ਼ਾਮਿਲ ਹੋ ਗਿਆ ਸੀ ਉਮੀਦਵਾਰ
Published : May 14, 2024, 4:01 pm IST
Updated : May 14, 2024, 4:01 pm IST
SHARE ARTICLE
Harjit Singh
Harjit Singh

ਹੁਣ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਈ ਲੀਡਰਸ਼ਿਪ ਨਹੀਂ ਹੈ। ਇਸ ਕਾਰਨ ਪਾਰਟੀ ਨੇ ਇਹ ਫੈਸਲਾ ਲਿਆ ਹੈ

Chandigarh News : ਸ਼੍ਰੋਮਣੀ ਅਕਾਲੀ ਦਲ ਹੁਣ ਚੰਡੀਗੜ੍ਹ ਲੋਕ ਸਭਾ ਚੋਣਾਂ ਨਹੀਂ ਲੜੇਗਾ। ਦਰਅਸਲ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜੀਤ ਸਿੰਘ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਗਈ ਸੀ ਪਰ ਪਿਛਲੇ ਦਿਨੀਂ ਉਨ੍ਹਾਂ ਨੇ ਪਾਰਟੀ ਦਾ ਟਿਕਟ ਵਾਪਸ ਕਰ ਦਿੱਤਾ ਹੈ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਨੇ ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ ਨੂੰ ਵੀ ਭੰਗ ਕਰ ਦਿੱਤਾ ਹੈ। ਇਸ ਕਾਰਨ ਹੁਣ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਈ ਲੀਡਰਸ਼ਿਪ ਨਹੀਂ ਹੈ। ਇਸ ਕਾਰਨ ਪਾਰਟੀ ਨੇ ਇਹ ਫੈਸਲਾ ਲਿਆ ਹੈ।

ਇਕਲੌਤੇ ਕੌਂਸਲਰ ਸੀ ਹਰਜੀਤ ਸਿੰਘ 

 ਸ਼੍ਰੋਮਣੀ ਅਕਾਲੀ ਦਲ ਵੱਲੋਂ  ਚੰਡੀਗੜ੍ਹ ਵਿੱਚ 35 ਕੌਂਸਲਰਾਂ ਵਿੱਚੋਂ ਉਹ ਇਕੱਲੇ ਕੌਂਸਲਰ ਸਨ। ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ​​ਚਿਹਰਾ ਦੱਸਿਆ ਜਾ ਰਿਹਾ ਸੀ ਕਿਉਂਕਿ ਉਹ ਪਿਛਲੇ ਤਿੰਨ ਵਾਰ ਕੌਂਸਲਰ ਦੀ ਚੋਣ ਜਿੱਤ ਚੁੱਕੇ ਹਨ ਪਰ ਉਸ ਨੇ ਪਾਰਟੀ 'ਤੇ ਉਸ ਦਾ ਸਾਥ ਨਾ ਦੇਣ ਦਾ ਆਰੋਪ ਲਾਇਆ ਹੈ।

ਉਨ੍ਹਾਂ ਨੇ ਚੋਣ ਲੜਨ ਤੋਂ ਪਹਿਲਾਂ ਪਾਰਟੀ ਤੋਂ ਸਹਿਯੋਗ ਮੰਗਿਆ ਸੀ। ਉਨ੍ਹਾਂ ਕਿਹਾ ਸੀ ਕਿ ਉਹ ਇੱਕ ਕਿਸਾਨ ਦਾ ਪੁੱਤਰ ਹੈ। ਉਹ ਚੰਡੀਗੜ੍ਹ ਵਿਚ ਇਕੱਲੇ ਚੋਣ ਨਹੀਂ ਲੜ ਸਕਦਾ। ਇਸ ਦੇ ਲਈ ਉਨ੍ਹਾਂ ਨੇ ਪਾਰਟੀ ਤੋਂ ਫੰਡ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਲੋੜ ਦੀ ਮੰਗ ਕੀਤੀ ਸੀ ਪਰ ਪਾਰਟੀ ਵੱਲੋਂ ਅਜਿਹਾ ਕੁੱਝ ਨਹੀਂ ਕੀਤਾ ਗਿਆ।

ਇਸ ਤੋਂ ਪਹਿਲਾਂ ਹਰਜੀਤ ਕੌਰ ਨੂੰ ਵੀ ਕੱਢਿਆ 

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਦੀ ਮੇਅਰ ਰਹਿ ਚੁੱਕੀ ਹਰਜੀਤ ਕੌਰ ਨੂੰ ਵੀ ਪਿਛਲੇ ਦਿਨੀਂ ਸੰਜੇ ਟੰਡਨ ਦੀ ਹਮਾਇਤ ਕਰਨ ਦਾ ਦੋਸ਼ ਲਾਉਂਦਿਆਂ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ ਪਰ ਹਰਜੀਤ ਕੌਰ ਨੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸੀ ,ਅੱਜ ਵੀ ਹੈ ਅਤੇ ਭਵਿੱਖ ਵਿੱਚ ਵੀ ਰਹੇਗੀ।

ਹਰਜੀਤ ਕੌਰ 2007 ਵਿੱਚ ਪਾਰਟੀ ਵੱਲੋਂ ਚੰਡੀਗੜ੍ਹ ਦੀ ਮੇਅਰ ਚੁਣੀ ਗਈ ਸੀ। ਉਹ ਚਾਰ ਵਾਰ ਕੌਂਸਲਰ ਅਤੇ ਦੋ ਵਾਰ ਮੇਅਰ ਰਹਿ ਚੁੱਕੀ ਹੈ। ਇਸ ਦੇ ਨਾਲ ਹੀ ਇੱਕ ਵਾਰ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਵੀ ਚੁਣਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਬਿਨਾਂ ਕਿਸੇ ਲਾਲਚ ਦੇ ਧਾਰਮਿਕ ਸੋਚ ਰੱਖਦੀ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੈ।

Location: India, Chandigarh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement