ਖ਼ਬਰਾਂ |

ਤਾਜ਼ਾ |

ਚੰਡੀਗੜ੍ਹ ਪੁਲਿਸ ਨੂੰ ਵੱਡੀ ਸਫਲਤਾ, 'ਡਰੱਗ ਕੁਈਨ' ਬਾਲਾ ਦਾ ਪੁੱਤਰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ
Published : May 14, 2026, 6:37 pm IST
Updated : May 14, 2026, 6:45 pm IST
SHARE ARTICLE
Big success for Chandigarh Police, son of 'drug queen' Bala arrested with 15 grams of heroin
Big success for Chandigarh Police, son of 'drug queen' Bala arrested with 15 grams of heroin

ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਮਨੋਜ (35) ਵਜੋਂ ਹੋਈ ਹੈ, ਜੋ ਕਿ ਸ਼ਹਿਰ ਦੀ ਬਦਨਾਮ 'ਡਰੱਗ ਕੁਈਨ' ਬਾਲਾ ਦਾ ਪੁੱਤਰ ਹੈ।

ਐਸ.ਐਸ.ਪੀ. ਕੰਵਰਦੀਪ ਕੌਰ ਅਤੇ ਐਸ.ਪੀ. ਸਿਟੀ ਕੇ.ਐਮ. ਪ੍ਰਿਅੰਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸੈਕਟਰ-39 ਥਾਣੇ ਦੇ ਐਸ.ਐਚ.ਓ. ਇੰਸਪੈਕਟਰ ਰਾਜੀਵ ਕੁਮਾਰ ਦੀ ਟੀਮ ਨੇ ਸੈਕਟਰ-38ਏ ਦੇ ਸਟੈਪਿੰਗ ਸਟੋਨ ਸਕੂਲ ਨੇੜਲੇ ਪਾਰਕ ਤੋਂ ਮਨੋਜ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 15 ਗ੍ਰਾਮ ਹੈਰੋਇਨ (ਸਮੈਕ) ਬਰਾਮਦ ਹੋਈ।

ਮੁਲਜ਼ਮ ਮਨੋਜ ਦੀ ਮਾਂ, ਬਾਲਾ (ਡਰੱਗ ਕੁਈਨ), ਪਹਿਲਾਂ ਹੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਬੁੜੈਲ ਜੇਲ੍ਹ ਵਿੱਚ ਬੰਦ ਹੈ। ਮਨੋਜ ਦਾ ਪੁਰਾਣਾ ਅਪਰਾਧਿਕ ਇਤਿਹਾਸ ਹੈ। ਉਸ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ 2016 ਅਤੇ 2019 ਵਿੱਚ ਕੇਸ ਦਰਜ ਹੋ ਚੁੱਕੇ ਹਨ, ਜਿਨ੍ਹਾਂ ਵਿੱਚ ਉਸ ਨੂੰ ਸਜ਼ਾ ਵੀ ਹੋਈ ਸੀ। ਇਸ ਤੋਂ ਇਲਾਵਾ 2020 ਵਿੱਚ ਉਸ ਵਿਰੁੱਧ ਕਰਫਿਊ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਵੀ ਦਰਜ ਸੀ।

ਪੁਲਿਸ ਨੇ ਥਾਣਾ ਸੈਕਟਰ-39 ਵਿੱਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਐਫ.ਆਈ.ਆਰ. ਨੰਬਰ 77 ਦਰਜ ਕੀਤੀ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM

Punjab Assembly Elections in November? Decoding the Political Meaning Behind Kejriwal's Statement

14 Jun 2026 3:10 PM

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM
Advertisement