Chandigarh News : ਚੰਡੀਗੜ੍ਹ ਪ੍ਰਸ਼ਾਸਨ ਨੇ ਕਈ ਦੁਕਾਨਾਂ ਨੂੰ ਕੀਤਾ ਸੀਲ, ਨੋਟਿਸ ਤੋਂ ਬਾਅਦ ਲਗਾਏ ਤਾਲੇ

By : BALJINDERK

Published : Nov 15, 2024, 8:07 pm IST
Updated : Nov 17, 2024, 1:52 pm IST
SHARE ARTICLE
ਪੁਲਿਸ ਮੁਲਾਜ਼ਮ ਕਾਰਵਾਈ ਕਰਦੇ ਹੋਏ
ਪੁਲਿਸ ਮੁਲਾਜ਼ਮ ਕਾਰਵਾਈ ਕਰਦੇ ਹੋਏ

Chandigarh News : ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਦੁਕਾਨਾਂ ਨੂੰ ਕਈ ਵਾਰ ਉਲੰਘਣਾ ਅਤੇ ਦੁਰਵਰਤੋਂ ਦੇ ਦਿੱਤੇ ਗਏ ਨੋਟਿਸ

Chandigarh News : ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼ 2 ਵਿਚ, ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਉਲੰਘਣਾ ਅਤੇ ਦੁਰਵਰਤੋਂ ਦੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਦਿਆਂ ਕਈ ਦੁਕਾਨਾਂ ਨੂੰ ਸੀਲ ਕਰ ਦਿੱਤਾ। ਪ੍ਰਸ਼ਾਸਨ ਨੇ ਇਹ ਕਾਰਵਾਈ ਸਥਾਨਕ ਥਾਣੇ ਦੀ ਮਦਦ ਨਾਲ ਕੀਤੀ। ਜਿਨ੍ਹਾਂ ਦੁਕਾਨਾਂ 'ਤੇ ਕਾਰਵਾਈ ਕੀਤੀ ਗਈ, ਉਨ੍ਹਾਂ 'ਚ ਕਹਾਣੀ ਪੌਟੈਟ ਅਤੇ ਪਲੇਟੋ ਸ਼ਾਮਲ ਹਨ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਦੁਕਾਨਾਂ ਨੂੰ ਕਈ ਵਾਰ ਉਲੰਘਣਾ ਅਤੇ ਦੁਰਵਰਤੋਂ ਦੇ ਨੋਟਿਸ ਦਿੱਤੇ ਗਏ ਸਨ, ਪਰ ਵਾਰ-ਵਾਰ ਚੇਤਾਵਨੀਆਂ ਦੇਣ ਦੇ ਬਾਵਜੂਦ ਕੋਈ ਸੁਧਾਰਾਤਮਕ ਕੰਮ ਨਹੀਂ ਕੀਤੀ ਗਈ। ਇਸ ਕਾਰਨ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ।

ਅਧਿਕਾਰੀਆਂ ਨੇ ਕਿਹਾ ਕਿ ਉਦਯੋਗਿਕ ਖੇਤਰ ’ਚ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਪਾਈਆਂ ਗਈਆਂ ਤਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੁਕਾਨਾਂ ਨੂੰ ਸੀਲ ਕੀਤਾ ਜਾਵੇਗਾ।

ਇਸ ਕਾਰਵਾਈ ਤੋਂ ਬਾਅਦ ਹੋਰ ਵਪਾਰਕ ਅਦਾਰਿਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਨਿਯਮਾਂ ਦੀ ਪਾਲਣਾ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਵੀ ਇਸੇ ਤਰ੍ਹਾਂ ਸਖ਼ਤੀ ਕੀਤੀ ਜਾਵੇਗੀ।

(For more news apart from Chandigarh administration sealed the shops, locked them after notice News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement