Diljit Dosanjh : ਦਿਲਜੀਤ ਨੇ ਸਟੇਜ 'ਤੇ ਕਿਹਾ ਮੈਂ ਹੁਣ ਇੰਡੀਆ ’ਚ ਸ਼ੋਅ ਨਹੀਂ ਕਰਾਂਗਾ, ਜਦੋਂ ਤੱਕ ਪ੍ਰਸ਼ਾਸਨ ਪੁਖ਼ਤਾ ਇੰਤਜ਼ਾਮ ਨਹੀਂ ਕਰਦਾ

By : BALJINDERK

Published : Dec 15, 2024, 2:12 pm IST
Updated : Dec 15, 2024, 2:46 pm IST
SHARE ARTICLE
Diljit Dosanjh
Diljit Dosanjh

Diljit Dosanjh : ਦਿਲਜੀਤ ਦੋਸਾਂਝ ਨੂੰ ਕੀਤੀ ਗਈ ਸੀ ਐਡਵਾਈਜ਼ਰੀ ਜਾਰੀ, ਐਡਵਾਈਜ਼ਰੀ ਦੇ ਬਾਵਜੂਦ ਗਾਏ ਗਏ ਪਾਬੰਦੀ ਵਾਲੇ ਗੀਤ

Diljit Dosanjh Show News in Punjabi : ਦਿਲਜੀਤ ਦੋਸਾਂਝ ਦਾ ਚੰਡੀਗੜ੍ਹ , ਸੈਕਟਰ 34 ਸ਼ਨੀਵਾਰ ਨੂੰ ਲਾਈਵ ਸ਼ੋਅ ਹੋਇਆ। ਇਸ ਸ਼ੋਅ ਦਾ ਆਨੰਦ ਲੈਣ ਲਈ ਹਜ਼ਾਰਾਂ ਸਮਰਥਕ ਦਿਲਜੀਤ ਦੁਸਾਂਝ ਦੀ ਆਵਾਜ਼ ਨੂੰ ਸੁਣਨ ਪਹੁੰਚੇ । ਦਿਲਜੀਤ ਦੋਸਾਂਝ ਦੇ ਇਸ ਸ਼ੋਅ ਨੂੰ ਲੈ ਕੇ ਵਿਦੇਸ਼ਾਂ ਤੋਂ ਕਈ ਐੱਨ. ਆਰ. ਆਈ. ਵੀ ਉਚੇਚੇ ਤੌਰ ’ਤੇ ਪਹੁੰਚੇ ਸਨ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿਲਜੀਤ ਦੇ ਸਮਰਥਕ ਉਨ੍ਹਾਂ ਨੂੰ ਸੁਣਨ ਲਈ ਪਹੁੰਚੇ। ਦਿਲਜੀਤ ਦੋਸਾਂਝ ਕਰੀਬ 8 ਵਜੇ ਸਟੇਜ ’ਤੇ ਆਏ। ਸਟੇਜ ’ਤੇ ਆਉਂਦੇ ਸਾਰੇ ਹੀ ਦਿਲਜੀਤ ਨੇ ਕਿਹਾ ‘ਓਏ ਪੰਜਾਬੀ ਆ ਗਏ’। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਦੇ ਹੱਥਾਂ ਵਿਚ ਦਿਲਜੀਤ ਦੇ ਪੋਸਟਰ ਫੜੇ ਹੋਏ ਸਨ। ਕਈ ਸਮਰਥਕ ਤਾਂ ਚਿੱਟਾ ਕੁੜਤਾ ਅਤੇ ਚਿੱਟਾ ਚਾਦਰਾ ਲਗਾ ਕੇ ਦਿਲਜੀਤ ਨੂੰ ਸੁਣਨ ਆਏ।

ਦਿਲਜੀਤ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਚੰਡੀਗੜ੍ਹ ਪੁਲਿਸ ਦੇ 2400 ਦੇ ਕਰੀਬ ਜਵਾਨ ਥਾਂ-ਥਾਂ ’ਤੇ ਤਾਇਨਾਤ ਰਹੇ। ਇਸ ਤੋਂ ਇਲਾਵਾ ਦਿਲਜੀਤ ਦੀ ਅਪਣੀ ਨਿੱਜੀ ‘ਪਿੰਕ ਸੁਰੱਖਿਆ’ ਵੀ ਮੁੱਖ ਸਟੇਜ ਦੇ ਆਲੇ ਦੁਆਲੇ ਤਾਇਨਾਤ ਰਹੀ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਵਲੋਂ ਦਿਲਜੀਤ ਦੇ ਇਸ ਸ਼ੋਅ ਨੂੰ ਲੈ ਕੇ ਟ੍ਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ। ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।

ਸ਼ੋਅ ਦੌਰਾਨ ਦਿਲਜੀਤ ਨੇ ਕਿਹਾ ਕਿ ਸਾਨੂੰ ਪਰੇਸ਼ਾਨ ਕਰਨ ਦੀ ਥਾਂ ਵੈਨਿਊ ਤੇ ਮੈਨੇਜਮੈਂਟ ਠੀਕ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਗਲੀ ਵਾਰ ਲੋਕ ਹਰ ਪਾਸੇ ਹੋਣ ਤੇ ਉਹ ਉਨ੍ਹਾਂ ਵਿਚਾਲੇ ਪਰਫਾਰਮੈਂਸ ਕਰਨ। ਮੈਂ ਉਦੋਂ ਤੱਕ ਭਾਰਤ 'ਚ ਕੋਈ ਸ਼ੋਅ ਨਹੀਂ ਕਰਾਂਗਾ, ਜਦੋਂ ਤੱਕ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮ ਨਹੀਂ ਕੀਤਾ ਜਾਂਦਾ।

ਦੱਸ ਦਈਏ ਕਿ ਜਦੋਂ ਕਿ ਬਾਲ ਸੁਰੱਖਿਆ ਕਮਿਸ਼ਨ ਵੱਲੋਂ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੀ ਕੰਪਨੀ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ, ਜਿਸ ਵਿਚ ਸਾਫ਼ ਲਿਖਿਆ ਗਿਆ ਸੀ ਕਿ 5 ਤਾਰਾ, ਪਟਿਆਲਾ ਪੈੱਗ ਅਤੇ ਕੇਸ ਨਾ ਗਾਉਣ ਦੀ ਸਲਾਹ ਦਿੱਤੀ ਗਈ ਸੀ। ਪਰ ਦਿਲਜੀਤ ਦੋਸਾਂਝ ਨੇ ਸਲਾਹ ਨਹੀਂ ਮੰਨੀ। ਪ੍ਰਸ਼ਾਸਨ ਦੇ ਨਾਲ-ਨਾਲ ਬਾਲ ਕਮਿਸ਼ਨ ਦੀ ਵੀ ਇਸ ਸ਼ੋਅ 'ਤੇ ਨਜ਼ਰ ਸੀ। ਹੁਣ ਬਾਲ ਕਮਿਸ਼ਨ ਦਿਲਜੀਤ ਦੋਸਾਂਝ ਨੂੰ ਨੋਟਿਸ ਜਾਰੀ ਕਰ ਜਵਾਬ ਵੀ ਮੰਗ ਸਕਦਾ ਹੈ।

(For more news apart from Diljit Dosanjh said on stage that he will not do India show now until Prashant makes proper arrangements Punjabi News News in Punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement