Chandigarh News : ਸਾਬਕਾ MP ਤਰਲੋਚਨ ਸਿੰਘ ਨੇ ਮਾਸਟਰ ਤਾਰਾ ਸਿੰਘ ਦੇ ਸੈਮੀਨਾਰ ਨੂੰ ਰੱਦ ਕਰਨ ’ਤੇ PU ਦੇ ਵੀਸੀ ਨੂੰ ਲਿਖੀ ਚਿੱਠੀ 

By : BALJINDERK

Published : Mar 18, 2025, 3:08 pm IST
Updated : Mar 18, 2025, 3:08 pm IST
SHARE ARTICLE
ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ
ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ

Chandigarh News : ਕਿਹਾ -ਇੰਨੇ ਘੱਟ ਸਮੇਂ ਦੇ ਨੋਟਿਸ 'ਤੇ ਸੈਮੀਨਾਰ ਰੱਦ ਹੋਣ ਤੋਂ ਨਾਰਾਜ਼ ਹਾਂ, ਸੈਮੀਨਾਰ ਲਈ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇ 

Chandigarh News in Punjabi : ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਮਾਸਟਰ ਤਾਰਾ ਸਿੰਘ ਦੇ ਜੀਵਨ ਬਾਰੇ ਇੱਕ ਸੈਮੀਨਾਰ ਜੋ 19 ਮਾਰਚ ਨੂੰ ਹੋਣ ਵਾਲਾ ਸੀ ਨੂੰ ਰੱਦ ਕਰਨ ’ਤੇ  ਪ੍ਰੋ. ਰੇਣੂ ਵਿਗ,ਵੀ.ਸੀ. ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ  ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕਿਹਾ ਕਿ19 ਮਾਰਚ ਵਾਲਾ ਸੈਮੀਨਾਰ ਬਿਨਾਂ ਕਿਸੇ ਕਾਰਨ ਦੇ ਰੱਦ ਕਰ ਦਿੱਤਾ ਗਿਆ ਹੈ। ਇਹ ਬਹੁਤ ਅਜੀਬ ਲੱਗਦਾ ਹੈ ਕਿ ਯੂਨੀਵਰਸਿਟੀ ਅਧਿਕਾਰੀਆਂ ਨੇ ਮਾਸਟਰ ਤਾਰਾ ਸਿੰਘ ਦੀ ਇਤਿਹਾਸਕ ਅਤੇ ਦੇਸ਼ ਭਗਤੀ ਦੀ ਭੂਮਿਕਾ ਨੂੰ ਮਾਨਤਾ ਨਹੀਂ ਦਿੱਤੀ ਹੈ ਜਿਨਾਂ ਨੇ 1947 ਵਿੱਚ ਮੁਹੰਮਦ ਅਲੀ ਜਿਨਾਹ ਦੀ ਪੇਸ਼ਕਸ਼ ਨੂੰ ਠੁਕਰਾ ਕੇ ਸਿੱਖ ਭਾਈਚਾਰੇ ਨੂੰ ਭਾਰਤ ਨਾਲ ਰਹਿਣ ਦੀ ਵਕਾਲਤ ਕੀਤੀ ਸੀ। ਨਹੀਂ ਤਾਂ ਇਹ ਪੰਜਾਬ ਪਾਕਿਸਤਾਨ ਦਾ ਹਿੱਸਾ ਹੁੰਦਾ। ਜੇਕਰ ਇਹ ਕੁਰਬਾਨੀ ਸਿੱਖ ਲੀਡਰਸ਼ਿਪ ਨੇ ਨਾ ਕੀਤੀ ਹੁੰਦੀ। ਬਹੁਤ ਸਾਰੇ ਵਿਦਵਾਨ ਜੋ ਇਸ ਸੈਮੀਨਾਰ ਵਿੱਚ ਸ਼ਾਮਲ ਹੋਣ ਵਾਲੇ ਸਨ, ਇੰਨੇ ਘੱਟ ਸਮੇਂ ਦੇ ਨੋਟਿਸ 'ਤੇ ਸੈਮੀਨਾਰ ਰੱਦ ਹੋਣ ਤੋਂ ਨਾਰਾਜ਼ ਹਨ। ਦੱਸ ਦੇਈਏ ਕਿ ਮਾਸਟਰ ਤਾਰਾ ਸਿੰਘ ਦੇ ਜੀਵਨ ਬਾਰੇ ਸੈਮੀਨਾਰ ਜੋ 19 ਮਾਰਚ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਹੋਣ ਵਾਲਾ ਸੀ। 

ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਦੁਬਾਰਾ ਜਾਂਚ ਕਰੋ ਅਤੇ ਆਪਣੇ ਇਤਿਹਾਸ ਵਿਭਾਗ ਨੂੰ ਸੈਮੀਨਾਰ ਲਈ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇ।

(For more news apart from Former MP Tarlochan Singh writes PU VC over cancellation of seminar on Master Tara Singh's life News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement