IAS Mandeep Singh Brar: IAS ਮਨਦੀਪ ਸਿੰਘ ਬਰਾੜ ਹੋਣਗੇ ਚੰਡੀਗੜ੍ਹ ਦੇ ਨਵੇਂ ਗ੍ਰਹਿ ਸਕੱਤਰ
Published : Aug 18, 2024, 7:48 am IST
Updated : Aug 18, 2024, 1:36 pm IST
SHARE ARTICLE
IAS Mandeep Singh Brar will be the new Home Secretary of Chandigarh News
IAS Mandeep Singh Brar will be the new Home Secretary of Chandigarh News

IAS Mandeep Singh Brar: ਹਰਿਆਣਾ 'ਚ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ

 IAS Mandeep Singh Brar will be the new Home Secretary of Chandigarh News: ਹਰਿਆਣਾ ਕੇਡਰ ਦੇ ਆਈ.ਏ.ਐਸ. ਮਨਦੀਪ ਸਿੰਘ ਬਰਾੜ ਨੂੰ 3 ਸਾਲ ਲਈ ਡੈਪੂਟੇਸ਼ਨ ਦੇ ਆਧਾਰ 'ਤੇ ਚੰਡੀਗੜ੍ਹ ਤਾਇਨਾਤ ਕੀਤਾ ਜਾਵੇਗਾ। ਮਨਦੀਪ ਬਰਾੜ ਚੰਡੀਗੜ੍ਹ ਦੇ ਨਵੇਂ ਗ੍ਰਹਿ ਸਕੱਤਰ ਹੋਣਗੇ।

ਫਿਲਹਾਲ ਵਰਤਮਾਨ ਵਿੱਚ ਹਰਿਆਣਾ ਸਰਕਾਰ ਵਿੱਚ ਉਹ ਡੀ.ਜੀ.ਆਈ.ਪੀ.ਆਰ. ਹਨ। ਹਰਿਆਣਾ ਦੇ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਗ੍ਰਹਿ ਸਕੱਤਰ ਨੂੰ ਭੇਜਿਆ ਗਿਆ ਸੀ, ਜਿਨ੍ਹਾਂ ਵਿੱਚੋਂ ਮਨਦੀਪ ਬਰਾੜ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਦੱਸਣਯੋਗ ਹੈ ਕਿ ਆਈਏਐੱਸ ਅਧਿਕਾਰੀ ਮਨਦੀਪ ਸਿੰਘ ਬਰਾੜ ਸਾਲ 2005 ਬੈੱਚ ਦੇ ਆਈਏਐੱਸ ਅਧਿਕਾਰੀ ਹਨ। ਉਹ ਮੌਜੂਦਾ ਸਮੇਂ ਹਰਿਆਣਾ ਸਰਕਾਰ ਵਿੱਚ ਡਾਇਰੈਕਟਰ ਲੋਕ ਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਗ਼ੌਰਤਲਬ ਹੈ ਕਿ ਬਰਾੜ ਹਰਿਆਣਾ ਦੇ ਅਜਿਹੇ ਦੂਜੇ ਅਧਿਕਾਰੀ ਹਨ, ਜਿਨ੍ਹਾਂ ਨੂੰ ਚੰਡੀਗੜ੍ਹ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਗ੍ਰਹਿ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕ੍ਰਿਸ਼ਨ ਮੋਹਨ ਨੂੰ ਡਿਪਟੀ ਕਮਿਸ਼ਨਰ ਤੋਂ ਬਾਅਦ ਗ੍ਰਹਿ ਸਕੱਤਰ ਲਗਾਇਆ ਗਿਆ ਸੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement