ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

By : JAGDISH

Published : Feb 19, 2026, 11:43 am IST
Updated : Feb 19, 2026, 11:43 am IST
SHARE ARTICLE
Threat to blow up Punjab Civil Secretariat in Chandigarh
Threat to blow up Punjab Civil Secretariat in Chandigarh

ਈਮੇਲ ਰਾਹੀਂ ਭੇਜੀ ਗਈ ਧਮਕੀ, ਟੀਮਾਂ ਵੱਲੋਂ ਕੀਤੀ ਜਾ ਰਹੀ ਜਾਂਚ

ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਸਥਿਤ ਮੁੱਖ ਮੰਤਰੀ ਦਫ਼ਤਰ ਨੂੰ ਅੱਜ ਇਕ ਧਮਕੀ ਭਰੀ ਈ.ਮੇਲ ਪ੍ਰਾਪਤ ਹੋਈ, ਜਿਸ ਵਿਚ ਦੁਪਹਿਰ 2 ਵਜੇ ਤੱਕ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਇਹ ਈ.ਮੇਲ. ਅਧਿਕਾਰਤ ਈ.ਮੇਲ ਪਤੇ ’ਤੇ ਭੇਜੀ ਗਈ ਦੱਸੀ ਜਾ ਰਹੀ ਹੈ।

ਧਮਕੀ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਏ। ਸਕੱਤਰੇਤ ਇਮਾਰਤ ਦੇ ਆਲੇ-ਦੁਆਲੇ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤਿਆਂ ਅਤੇ ਡਾਗ ਸਕਵਾਡ ਦੀ ਟੀਮ ਵਲੋਂ ਪੂਰੇ ਪਰਿਸਰ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਅਨੁਸਾਰ ਧਮਕੀ ਭਰੀ ਈਮੇਲ ਦੀ ਜਾਂਚ ਲਈ ਸਾਇਬਰ ਸੈੱਲ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਈ.ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਸਕੇ। ਪ੍ਰਸ਼ਾਸਨ ਵਲੋਂ ਇਮਾਰਤ ਵਿਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਸੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement