ਵਿਆਹ 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ, ਪ੍ਰਤਾਪ ਬਾਜਵਾ ਵੀ ਆਏ ਨਾਲ ਨਜ਼ਰ
Published : Dec 20, 2024, 3:42 pm IST
Updated : Dec 20, 2024, 3:42 pm IST
SHARE ARTICLE
Rahul Gandhi arrived in Chandigarh to attend the wedding
Rahul Gandhi arrived in Chandigarh to attend the wedding

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ।

ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ।

ਲੱਕੀ ਨੇ ਦੱਸਿਆ ਕਿ ਚੰਡੀਗੜ੍ਹ ਦੇ ਫਾਰੈਸਟ ਹਿੱਲ ਵਿਚ ਸੁਪਰੀਮ ਕੋਰਟ ਦੇ ਵਕੀਲ ਆਰ.ਐਸ.ਚੀਮਾ ਦੀ ਬੇਟੀ ਦਾ ਵਿਆਹ ਸਮਾਗਮ ਹੈ। ਇਸ ਵਿਚ ਹਿੱਸਾ ਲੈਣ ਲਈ ਰਾਹੁਲ ਗਾਂਧੀ ਚੰਡੀਗੜ੍ਹ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕਈ ਕਾਂਗਰਸੀ ਵਰਕਰ ਵੀ ਮੌਜੂਦ ਸਨ।

ਸੀਨੀਅਰ ਵਕੀਲ ਆਰ.ਐਸ.ਚੀਮਾ ਅਰਥ ਸ਼ਾਸਤਰ ਦੇ ਪ੍ਰੋਸੈਸਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ (ਏ.ਜੀ.) ਵੀ ਰਹਿ ਚੁੱਕੇ ਹਨ। ਉਹ 2 ਸਾਲ ਇਸ ਅਹੁਦੇ 'ਤੇ ਰਹੇ। ਚੀਮਾ ਨੂੰ ਜੱਜ ਬਣਨ ਦੀ ਪੇਸ਼ਕਸ਼ ਵੀ ਹੋਈ ਸੀ ਪਰ ਉਨ੍ਹਾਂ ਨੇ ਇਹ ਪੇਸ਼ਕਸ਼ ਠੁਕਰਾ ਦਿੱਤੀ ਸੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement