Chandigarh News : ਕੇਂਦਰ ਨਾਲ ਹੋਣ ਜਾ ਰਹੀ ਛੇਵੇਂ ਗੇੜ ਦੀ ਅਹਿਮ ਮੀਟਿੰਗ ਲਈ ਡੱਲੇਵਾਲ ਪ੍ਰਾਈਵੇਟ ਐਂਬੂਲੈਂਸ 'ਚ ਚੰਡੀਗੜ੍ਹ ਲਈ ਹੋਏ ਰਵਾਨਾ

By : BALJINDERK

Published : Feb 22, 2025, 4:31 pm IST
Updated : Feb 22, 2025, 4:31 pm IST
SHARE ARTICLE
 ਮੀਟਿੰਗ ਲਈ ਡੱਲੇਵਾਲ ਪ੍ਰਾਈਵੇਟ ਐਂਬੂਲੈਂਸ 'ਚ ਚੰਡੀਗੜ੍ਹ ਲਈ ਰਵਾਨਾ ਹੁੰਦੇ ਹੋਏ
ਮੀਟਿੰਗ ਲਈ ਡੱਲੇਵਾਲ ਪ੍ਰਾਈਵੇਟ ਐਂਬੂਲੈਂਸ 'ਚ ਚੰਡੀਗੜ੍ਹ ਲਈ ਰਵਾਨਾ ਹੁੰਦੇ ਹੋਏ

Chandigarh News : ਪ੍ਰਸ਼ਾਸਨ ਵਲੋਂ ਚੰਡੀਗੜ੍ਹ ਜਾਣ ਲਈ ਉਨ੍ਹਾਂ ਨੂੰ ਪ੍ਰਾਈਵੇਟ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ।

Chandigarh News In Punjabi : ਚੰਡੀਗੜ੍ਹ 'ਚ ਅੱਜ ਚ ਕੇਂਦਰ ਦੇ ਨਾਲ ਹੋਣ ਵਾਲੀ ਛੇਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ’ਚ ਸ਼ਾਮਿਲ ਹੋਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਸਮੇਤ ਬਾਕੀ ਕਿਸਾਨਾਂ ਦਾ ਕਾਫ਼ਲਾ ਰਵਾਨਾ ਹੋ ਗਿਆ ਹੈ। ਪ੍ਰਸ਼ਾਸਨ ਵਲੋਂ ਚੰਡੀਗੜ੍ਹ ਜਾਣ ਲਈ ਉਨ੍ਹਾਂ ਨੂੰ ਪ੍ਰਾਈਵੇਟ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ।

ਕੇਂਦਰ ਸਰਕਾਰ ਵਲੋਂ ਮੀਟਿੰਗ 'ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ, ਪ੍ਰਹਿਲਾਦ ਜੋਸ਼ੀ ਅਤੇ ਸ਼ਿਵਰਾਜ ਸਿੰਘ ਚੌਹਾਨ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਜਗਜੀਤ ਸਿੰਘ ਡੱਲੇਵਾਲ ਸਣੇ 28 ਕਿਸਾਨ ਮੀਟਿੰਗ 'ਚ ਸ਼ਾਮਲ ਹੋਣਗੇ। ਹਾਲਾਂਕਿ ਇਸ ਤੋਂ ਪਹਿਲਾਂ ਹੋਈ ਮੀਟਿੰਗ ਬੇਸਿੱਟਾ ਰਹੀ ਸੀ। 

ਖਨੌਰੀ ਮੋਰਚੇ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਅਸੀਂ ਸਰਕਾਰ ਨੂੰ ਅਪੀਲ ਕਰਾਂਗੇ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਕਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਤੋਂ ਵਿਚਾਲੇ ਦੇ ਰਸਤੇ ’ਤੇ ਕੋਈ ਸਹਿਮਤੀ ਨਹੀਂ ਹੋਵੇਗੀ, ਸਹਿਮਤੀ ਸਿਰਫ ਕਿਸਾਨਾਂ ਦੀ ਮੰਗ ਐੱਮ. ਐੱਸ. ਪੀ. ਦੇ ਕਾਨੂੰਨ ਨੂੰ ਲੈ ਕੇ ਹੋਵੇਗੀ। 

(For more news apart from  Dallewal left for Chandigarh in private ambulance important meeting sixth round held with Centre Govt News in Punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement