Sunil Jakhar News: ਸੁਨੀਲ ਜਾਖੜ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਪੰਜਾਬ ਵਿਚ ਵੋਟਾਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ
Published : May 22, 2024, 1:25 pm IST
Updated : May 22, 2024, 1:25 pm IST
SHARE ARTICLE
Sunil Jakhar wrote a letter to the Election Commission of India News in punjabi
Sunil Jakhar wrote a letter to the Election Commission of India News in punjabi

Sunil Jakhar News: ਪੰਜਾਬ ਵਿਚ ਵਧਦੀ ਗਰਮੀ ਦੇ ਕਰਕੇ ਕੀਤੀ ਅਪੀਲ

Sunil Jakhar wrote a letter to the Election Commission of India News in punjabi : ਪੰਜਾਬ ਵਿਚ ਜਿਸ ਤਰ੍ਹਾਂ ਗਰਮੀ ਦਾ ਕਹਿਰ ਚੱਲ ਰਿਹਾ ਹੈ ਅਤੇ ਹਾਲ ਹੀ ਵਿੱਚ ਮੌਸਮ ਵਿਭਾਗ ਨੇ ਵੀ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਰੈੱਡ ਅਲਰਟ ਜਾਰੀ ਕੀਤਾ ਸੀ। ਇਸ ਤੋਂ ਬਾਅਦ ਹੁਣ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾਵੇ ਤਾਂ ਜੋ ਇਸ ਗਰਮੀ ਵਿੱਚ ਵੀ ਵੋਟਰ ਸ਼ਾਮ ਨੂੰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

photo
photo

ਇਹ ਵੀ ਪੜ੍ਹੋ: Chandigarh Weather Update: ਗਰਮੀ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਬੁਰਾ ਹਾਲ, ਤਾਪਮਾਨ 44 ਤੋਂ ਹੋਇਆ ਪਾਰ

ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ 01.06.2024 ਨੂੰ ਹੋਣ ਵਾਲੀਆਂ ਲੋਕ ਸਭਾ ਆਮ ਚੋਣਾਂ ਦੇ ਆਖਰੀ ਪੜਾਅ ਦੇ ਨਾਲ ਪੰਜਾਬ ਨੂੰ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨਾਲ ਵੋਟਰਾਂ  ਨੂੰ ਘੰਟਿਆਂ ਬੱਧੀ ਧੁੱਪ ਵਿੱਚ ਖੜੇ ਹੋ ਕੇ ਆਪਣੀ ਵੋਟ ਪਾਉਣਾ ਬੇਹੱਦ ਚੁਣੌਤੀਪੂਰਨ ਹੋਵੇਗਾ। ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਲਈ।

ਇਹ ਵੀ ਪੜ੍ਹੋ: Haryana News: ਵਧਦੀ ਗਰਮੀ ਕਾਰਨ ਸੀਐਨਜੀ ਕਾਰ ਨੂੰ ਅਚਾਨਕ ਲੱਗੀ ਅੱਗ, ਕਾਰ ਵਿਚ ਸਵਾਰ ਸਨ 5 ਨੌਜਵਾਨ  

ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ, ਮੈਂ ਪੰਜਾਬ ਭਾਜਪਾ ਦੀ ਤਰਫੋਂ ਬੇਨਤੀ ਕਰਦਾ ਹਾਂ ਕਿ ਦਿਨ ਦੇ ਠੰਢੇ ਘੰਟਿਆਂ ਨੂੰ ਸ਼ਾਮਲ ਕਰਨ ਲਈ ਵੋਟਿੰਗ ਦੇ ਸਮੇਂ ਨੂੰ ਵਧਾ ਦਿੱਤਾ ਜਾਵੇ ਅਤੇ ਵੋਟਿੰਗ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Sunil Jakhar wrote a letter to the Election Commission of India News in punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement