Chandigarh News : ਸੌਦਾ ਸਾਧ ਦੇ ਸਾਬਕਾ ਗੰਨਮੈਨ ਨੂੰ ਨੌਕਰੀ 'ਤੇ ਬਹਾਲ ਕਰਨ ਦੀ ਮੰਗ

By : BALJINDERK

Published : Nov 22, 2024, 4:21 pm IST
Updated : Nov 22, 2024, 4:21 pm IST
SHARE ARTICLE
punjab and haryana high court
punjab and haryana high court

Chandigarh News : ਰਣਜੀਤ ਸਿੰਘ ਕਤਲ ਕੇਸ ’ਚ ਹਾਈਕੋਰਟ ਨੇ ਕੀਤਾ ਬਰੀ, ਤਾਂ ਸਰਕਾਰ ਕਿਉਂ ਨਹੀਂ ਲੈ ਰਹੀ ਸੇਵਾ ’ਚ ਵਾਪਿਸ

Chandigarh News : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੌਦਾ ਸਾਧ ਦੇ ਮੁਖੀ ਗੁਰਮੀਤ ਸਿੰਘ ਦੇ ਸੁਰੱਖਿਆ ਮੁਲਾਜ਼ਮ ਰਹੇ ਸਾਬਕਾ ਗੰਨਮੈਨ ਸਬ ਦਿਲ ਸਿੰਘ ਦੀ ਨੌਕਰੀ 'ਤੇ ਬਹਾਲ ਕਰਨ ਦੀ ਮੰਗ 'ਤੇ ਸੁਣਵਾਈ 21 ਜਨਵਰੀ ਨੂੰ ਤੈਅ ਕੀਤੀ ਗਈ ਹੈ। ਹਾਈਕੋਰਟ 'ਚ ਸਿੰਘ ਨੇ ਦਾਇਰ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਉਹ ਸੌਦਾ ਸਾਧ ਦਾ ਮੁਖੀ ਦੇ ਗੰਨਮੈਨ ਰਿਹਾ ਹੈ ਅਤੇ ਸੀ ਰਣਜੀਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਹੋਈ ਸੀ।

ਪਰ ਹਾਈ ਕੋਰਟ ਨੇ ਉਸ ਦੀ ਅਪੀਲ 'ਤੇ ਸੁਣਵਾਈ ਕਰਦਿਆਂ ਉਸ ਨੂੰ ਬਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਹਾਈ ਕੋਰਟ ਉਸ ਨੂੰ ਬਰੀ ਕਰ ਚੁੱਕਿਆ  ਤਾਂ ਉਸ ਨੂੰ ਨੌਕਰੀ ’ਚ ਦੁਬਾਰਾ ਬਹਾਲ ਕੀਤਾ ਜਾਣਾ ਚਾਹੀਦਾ ਹੈ।  

ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਹਾਈਕੋਰਟ ਨੇ ਉਸ ਨੂੰ ਤਕਨੀਕੀ ਆਧਾਰ 'ਤੇ ਬਰੀ ਕਰ ਦਿੱਤਾ ਹੈ, ਸਰਕਾਰ ਨੇ ਕਿਹਾ ਕਿ ਉਸ ਨੇ ਪੰਜਾਬ ਪੁਲਿਸ ਦਾ ਵੀ  ਨਾਮ ਵੀ ਖ਼ਰਾਬ ਕੀਤਾ ਹੈ। ਇਸ ਲਈ ਉਸ ਨੂੰ ਬਹਾਲ ਨਹੀਂ ਕੀਤਾ ਜਾ ਸਕਦਾ।

ਪੰਜਾਬ ਸਰਕਾਰ ਦੇ ਦੋਸ਼ਾਂ 'ਤੇ ਪਟੀਸ਼ਨਰ ਨੇ ਕਿਹਾ ਕਿ ਹਾਈ ਕੋਰਟ ਨੇ ਉਸ ਨੂੰ ਬਰੀ ਕਰਦਿਆਂ ਸਪੱਸ਼ਟ ਕਿਹਾ ਸੀ ਕਿ ਉਸ ਵਿਰੁੱਧ ਕੋਈ ਸਬੂਤ ਨਹੀਂ ਹੈ, ਇਸ ਲਈ ਉਸ ਨੂੰ ਬੇਕਸੂਰ ਕਰਾਰ ਦੇਣ ਤੋਂ ਬਾਅਦ ਸਰਕਾਰ ਹੁਣ ਉਸ ਨੂੰ ਬਹਾਲ ਕਰਨ ਤੋਂ ਕਿਵੇਂ ਇਨਕਾਰ ਕਰ ਸਕਦੀ ਹੈ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਮਾਮਲੇ 'ਚ ਬਹਿਸ ਲਈ ਸੁਣਵਾਈ 21 ਜਨਵਰੀ ਤੱਕ ਮੁਲਤਵੀ ਕਰ ਦਿੱਤੀ।

(For more news apart from Sauda Sadh's ex-gunman demanded to be reinstated News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement