Chandigarh News : ਸ਼੍ਰੋਮਣੀ ਅਕਾਲੀ ਦਲ ਦਾ ਜਿਮਨੀ ਚੋਣ ਨਾ ਲੜਨ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਦਾ ਪਰਦਾਫਾਸ਼ ਕਰਦਾ ਹੈ: ਆਪ

By : BALJINDERK

Published : Oct 24, 2024, 6:59 pm IST
Updated : Oct 24, 2024, 6:59 pm IST
SHARE ARTICLE
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ

Chandigarh News : ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ 'ਤੇ ਕਮਜੋਰ ਹੋ ਗਿਆ ਹੈ;  ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ

Chandigarh News :  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ 'ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ।

ਪਵਨ ਟੀਨੂੰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਚੋਣਾਂ ਨਾ ਲੜਨ ਦਾ ਉਸ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਨੂੰ ਦਰਸਾਉਂਦਾ ਹੈ।  ਇਹ ਫੈਸਲਾ ਪੰਜਾਬ ਅਤੇ ਸੂਬੇ ਦੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕਰਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕ ਵੀ ਮੰਨਣ ਲੱਗ ਪਏ ਹਨ ਕਿ ਅਕਾਲੀ ਦਲ ਅਤੇ ਇਸ ਦੀ ਉੱਚ ਲੀਡਰਸ਼ਿਪ ਭਾਜਪਾ ਤੋਂ ਡਰਦੀ ਹੈ। ਟੀਨੂੰ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿਚ ਭਾਜਪਾ ਅਤੇ ਕਾਂਗਰਸ ਦੋਵਾਂ ਨੂੰ ਨਕਾਰ ਦੇਣਗੇ ਕਿਉਂਕਿ ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਇਤਿਹਾਸਕ ਤੌਰ 'ਤੇ ਅਣਗੌਲਿਆ ਕੀਤਾ ਹੈ।

ਟੀਨੂੰ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਚੋਣ ਪੰਜਾਬ ਲਈ ਸੈਮੀਫਾਈਨਲ ਹੈ।  ਆਮ ਆਦਮੀ ਪਾਰਟੀ ਨੇ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਸਮੇਤ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਜਨਤਾ ਜ਼ਰੂਰ ਸਾਡਾ ਸਾਥ ਦੇਵੇਗੀ।  ਉਨ੍ਹਾਂ ਲੋਕਾਂ ਨੂੰ ਡਰ ਦੀ ਪੁਰਾਣੀ ਰਾਜਨੀਤੀ ਨੂੰ ਨਕਾਰ ਕੇ ਪੰਜਾਬ ਨੂੰ ਇਕਜੁੱਟ ਕਰਨ ਅਤੇ ਮਜ਼ਬੂਤ ​​ਬਣਾਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ‘ਆਪ’ ਦੇ ਉਮੀਦਵਾਰ ਸਾਰੀਆਂ ਚਾਰ ਸੀਟਾਂ ’ਤੇ ਵੱਡੀ ਜਿੱਤ ਹਾਸਲ ਕਰਨਗੇ।

(For more news apart from Shiromani Akali Dal's decision not to contest the JIM elections exposes its political bankruptcy: AAP News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement