Amritsar News : ਜਥੇਦਾਰ ਦੀ ਨਿਯੁਕਤੀ ਦੇ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਨੂੰ ਚੰਡੀਗੜ੍ਹ ਦੀ ਅਦਾਲਤ ’ਚ ਚੁਨੌਤੀ 

By : BALJINDERK

Published : Apr 25, 2025, 5:41 pm IST
Updated : Apr 25, 2025, 5:41 pm IST
SHARE ARTICLE
file photo
file photo

Amritsar News : ਅੰਮ੍ਰਿਤਸਰ ਦੇ ਗੁਰਮੁਖ ਸਿੰਘ ਵਲੋਂ ਦਾਇਰ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ 

Chandigarh News in Punjabi : ਚੰਡੀਗੜ੍ਹ ਦੀ ਇਕ ਅਦਾਲਤ ਨੇ ਅੰਮ੍ਰਿਤਸਰ ਵਾਸੀ ਗੁਰਮੁਖ ਸਿੰਘ ਵਲੋਂ ਦਾਇਰ ਇਕ ਮੁਕੱਦਮੇ ’ਚ ਗ੍ਰਹਿ ਸਕੱਤਰ, ਚੰਡੀਗੜ੍ਹ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਭਾਰਤ ਸਰਕਾਰ ਨੂੰ ਨੋਟਿਸ ਜਾਰੀ ਕੀਤੇ ਹਨ, ਜਿਸ ’ਚ ਜਥੇਦਾਰ ਦੀ ਨਿਯੁਕਤੀ ਜਾਂ ਹਟਾਉਣ ਦੀ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਨੂੰ ਚੁਨੌਤੀ ਦਿਤੀ ਗਈ ਹੈ। 

ਅੰਮ੍ਰਿਤਸਰ ਦੇ ਵਸਨੀਕ ਗੁਰਮੁਖ ਸਿੰਘ ਨੇ ਐਡਵੋਕੇਟ ਤਰਮਿੰਦਰ ਸਿੰਘ ਅਤੇ ਓਂਕਾਰ ਸਿੰਘ ਰਾਹੀਂ ਦਾਇਰ ਮੁਕੱਦਮੇ ’ਚ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਜਾਂ ਹਟਾਉਣ ਲਈ ਕੋਈ ਵੀ ਕਾਰਵਾਈ ਕਰਨ ਤੋਂ ਰੋਕਣ ਲਈ ਸਥਾਈ ਹੁਕਮ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੁਣ ਤਕ ਨਿਯੁਕਤ ਕੀਤੇ ਗਏ ਸਾਰੇ ਜਥੇਦਾਰ ਅਤੇ ਹੋਰ ਅਹੁਦੇਦਾਰ ਸਿੱਖ ਗੁਰਦੁਆਰਾ ਐਕਟ, 1925 ਅਤੇ ਭਾਰਤ ਦੇ ਸੰਵਿਧਾਨ ਦੀ ਧਾਰਾ 25 ਅਤੇ 26 ਦੀਆਂ ਧਾਰਾਵਾਂ ਦੇ ਵਿਰੁਧ ਹਨ। 

ਮੁਕੱਦਮੇ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਮਾਮਲਿਆਂ ਅਤੇ ਰਵਾਇਤਾਂ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਕਰਤੱਵ ਅਤੇ ਭੂਮਿਕਾ ਕਿਸੇ ਆਰਥਕ, ਵਿੱਤੀ, ਸਿਆਸੀ ਜਾਂ ਹੋਰ ਧਰਮ ਨਿਰਪੱਖ ਗਤੀਵਿਧੀ ਨਾਲ ਸਬੰਧਤ ਨਹੀਂ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਨੂੰ ਰੋਕਣ ’ਚ ਅਸਫਲ ਰਹੀ ਹੈ ਜੋ ਭਾਰਤ ਦੇ ਸੰਵਿਧਾਨ ਦੀ ਧਾਰਾ 25 ਅਤੇ 26 ਅਤੇ ਸਿੱਖ ਗੁਰਦੁਆਰਾ ਐਕਟ, 1925 ਦੇ ਸਿਧਾਂਤਾਂ ਅਤੇ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਜਾਂ ਪ੍ਰਬੰਧ ਕਰ ਕੇ ਸਿੱਧੇ ਜਾਂ ਅਸਿੱਧੇ ਤੌਰ ’ਤੇ ਸਿੱਖ ਧਾਰਮਕ ਗਤੀਵਿਧੀਆਂ ’ਚ ਦਖਲਅੰਦਾਜ਼ੀ ਕਰਨ ਤੋਂ ਜਵਾਬਦੇਹ ਨੂੰ ਰੋਕਿਆ ਜਾਵੇ।

(For more news apart from Shiromani Gurdwara Parbandhak Committee right appoint Jathedar challenged in Chandigarh court News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement