Punjab and haryana High Court : ਜੱਜ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਦੀ ਪਿਸਤੌਲ ਖੋਹਣ ਦੇ ਮਾਮਲੇ ’ਚ ਹਾਈ ਕੋਰਟ ਸਖ਼ਤ

By : BALJINDERK

Published : Sep 26, 2024, 3:10 pm IST
Updated : Sep 26, 2024, 3:17 pm IST
SHARE ARTICLE
Punjab and haryana High Court
Punjab and haryana High Court

Punjab and haryana High Court :ਅਦਾਲਤ ਨੇ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਤੋਂ ਵਿਸਥਾਰ ਰਿਪੋਰਟ ਮੰਗੀ, ਮਾਮਲੇ ਦੀ ਸੁਣਵਾਈ 27 ਸਤੰਬਰ

Punjab and haryana High Court : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮਾਣਯੋਗ ਜੱਜ ਦੀ ਸੁਰੱਖਿਆ ਲਈ ਤਾਇਨਾਤ ਇਕ ਗੰਨਮੈਨ ਤੋਂ ਪਿਸਤੌਲ ਖੋਹਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਤੋਂ ਵਿਸਥਾਰ ਰਿਪੋਰਟ ਮੰਗੀ ਹੈ। ਇਸ ਮਾਮਲੇ ਨੂੰ ਲੈ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ, ਜਿਸ ਵਿਚ ਉਨ੍ਹਾਂ ਨੇ ਰਿਪੋਰਟ ਮੰਗਣ ਦੇ ਹੁਕਮ ਜਾਰੀ ਕੀਤੇ ਹਨ।

ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਲਈ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ ਜਾਰੀ ਹੁਕਮਾਂ ਵਿਚ ਚੰਡੀਗੜ੍ਹ ਪੁਲਿਸ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਜੱਜਾਂ ਦੀ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਜੱਜਾਂ ਦੀ ਸੁਰੱਖਿਆ ਦੀ ਸਮੀਖਿਆ ਕਰਨ ਲਈ ਵੀ ਕਿਹਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਇਸ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ।

ਇਸ ਦੌਰਾਨ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ, ਅਦਾਲਤ ਨੇ ਕਿਹਾ ਕਿ ਇਹ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਵਿਚ ਗੰਨਮੇਨ ਤੋਂ ਪਿਸਤੌਲ ਖੋਹਣ ਦਾ ਮਾਮਲਾ ਸਿੱਧੇ ਤੌਰ ’ਤੇ ਸੁਰੱਖਿਆ ਪ੍ਰਣਾਲੀ ਵਿਚ ਇਕ ਚੂਕ ਹੈ ਅਤੇ ਇਹ ਗੰਭੀਰ ਮਾਮਲਾ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਪੁਲਿਸ ਦੀ ਕੀ ਸਥਿਤੀ ਹੈ? ਅਤੇ ਉਕਤ ਮਾਮਲੇ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ, ਇਹ ਅਗਲੀ ਤਰੀਕ ਵਿਚ ਦੱਸਿਆ ਜਾਵੇ।

(For more news apart from Punjab and haryana High Court is strict in case of taking away pistol of gunman posted for protection judge News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement