Punjab and Haryana High Court : ਹੇਠਲੀਆਂ ਅਦਾਲਤਾਂ 'ਚ ਸੁਰੱਖਿਆ ਵਧਾਉਣ ਦੀ ਮੰਗ, ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਤੋਂ ਮੰਗਿਆ ਜਵਾਬ

By : BALJINDERK

Published : Aug 27, 2024, 6:42 pm IST
Updated : Aug 27, 2024, 6:42 pm IST
SHARE ARTICLE
Punjab and Haryana High Court
Punjab and Haryana High Court

Punjab and Haryana High Court : ਇਸ ਪਟੀਸ਼ਨ 'ਤੇ ਹੁਣ ਹਾਈ ਕੋਰਟ ਦੀ ਸੁਰੱਖਿਆ ਨੂੰ ਲੈ ਕੇ ਪੈਂਡਿੰਗ ਪਟੀਸ਼ਨ ਦੇ ਨਾਲ ਹੋਵੇਗੀ ਸੁਣਵਾਈ

Punjab and Haryana High Court : ਪੰਜਾਬ-ਹਰਿਆਣਾ ਹਾਈ ਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੀਆਂ ਹੇਠਲੀਆਂ ਅਦਾਲਤਾਂ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ ਸੁਰੱਖਿਆ ਨੂੰ ਲੈ ਕੇ ਪੈਂਡਿੰਗ ਪਟੀਸ਼ਨ ਦੇ ਨਾਲ ਹੋਵੇਗੀ।

ਇਹ ਵੀ ਪੜੋ:Bathinda News : ਪੀਆਰਟੀਸੀ ਦੀ ਬੱਸ ਪਲਟੀ, ਹਾਦਸੇ ਵਿੱਚ ਇਕ ਔਰਤ ਦੀ ਮੌਤ, 4 ਜ਼ਖਮੀ 

ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਅਭਿਸ਼ੇਕ ਮਲਹੋਤਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੀਆਂ ਅਦਾਲਤਾਂ ਅਤੇ ਟ੍ਰਿਬਿਊਨਲਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਹਨ। ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ ਮੈਟਲ ਡਿਟੈਕਟਰ ਹੋਣੇ ਚਾਹੀਦੇ ਹਨ ਪਰ ਇਹ ਮੌਜੂਦ ਨਹੀਂ ਹੈ। ਇਨ੍ਹਾਂ ਗੇਟਾਂ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਵੀ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰਦੇ। ਇਸੇ ਦਾ ਨਤੀਜਾ ਇਹ ਨਿਕਲਿਆ ਕਿ 3 ਅਗਸਤ ਨੂੰ ਸਾਬਕਾ ਆਈਪੀਐਸ ਮਾਲਵਿੰਦਰ ਸਿੰਘ ਨੇ ਆਪਣੇ ਜਵਾਈ ਹਰਪ੍ਰੀਤ ਸਿੰਘ ਨੂੰ ਅਦਾਲਤ ਦੇ ਅਹਾਤੇ ਵਿਚ ਗੋਲ਼ੀ ਮਾਰ ਦਿੱਤੀ।

ਇਹ ਵੀ ਪੜੋ:Punjabi Film 'Ardas Karan' : OTT ’ਤੇ ਪੰਜਾਬੀ ਫਿਲਮ ‘ਅਰਦਾਸ ਕਰਾਂ’ ਸੂਬੇਦਾਰ ਜੋਗਿੰਦਰ ਸਿੰਘ ਦੀ ਹੋਈ ਰਿਲੀਜ਼ 

ਪਟੀਸ਼ਨਰ ਨੇ ਕਿਹਾ ਕਿ ਅਦਾਲਤ ਨਿਆਂ ਦਾ ਮੰਦਰ ਹੈ ਅਤੇ ਜਦੋਂ ਇਹ ਸੁਰੱਖਿਅਤ ਨਹੀਂ ਤਾਂ ਲੋਕਾਂ ਦੇ ਹੱਕਾਂ ਦੀ ਰਾਖੀ ਕਿਵੇਂ ਹੋਵੇਗੀ। ਪਟੀਸ਼ਨ ਵਿੱਚ ਪਿਛਲੇ ਸਾਲ ਦਿੱਲੀ ਦੀ ਅਦਾਲਤ ਵਿਚ ਹੋਈ ਗੋਲ਼ੀਬਾਰੀ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨਰ ਨੇ ਕਿਹਾ ਕਿ ਨਿਆਂ ਤਾਂ ਹੀ ਯਕੀਨੀ ਬਣਾਇਆ ਜਾ ਸਕਦਾ ਹੈ ਜਦੋਂ ਜੱਜਾਂ ਅਤੇ ਵਕੀਲਾਂ ਨੂੰ ਸੁਰੱਖਿਅਤ ਮਾਹੌਲ ਮਿਲੇ। ਪਟੀਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ, ਪੰਜਾਬ ਅਤੇ ਯੂਟੀ ਪ੍ਰਸ਼ਾਸਨ ਨੂੰ ਅਦਾਲਤਾਂ ਦੀ ਸੁਰੱਖਿਆ ਵਧਾਉਣ ਲਈ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫਾਇਦਾ ਨਹੀਂ ਹੋਇਆ। ਸੁਪਰੀਮ ਕੋਰਟ ਨੇ ਪ੍ਰਦਿਊਮਨ ਬਿਸ਼ਟ ਬਨਾਮ ਕੇਂਦਰ ਸਰਕਾਰ ਮਾਮਲੇ ਵਿਚ ਅਦਾਲਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਭ ਦੇ ਬਾਵਜੂਦ ਅਦਾਲਤਾਂ ਸੁਰੱਖਿਅਤ ਨਹੀਂ ਹਨ।

ਇਹ ਵੀ ਪੜੋ:Ludhiana News : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਨੂੰ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਪਟੀਸ਼ਨ 'ਤੇ ਹੁਣ ਹਾਈ ਕੋਰਟ ਦੀ ਸੁਰੱਖਿਆ ਨੂੰ ਲੈ ਕੇ ਪੈਂਡਿੰਗ ਪਟੀਸ਼ਨ ਦੇ ਨਾਲ ਸੁਣਵਾਈ ਹੋਵੇਗੀ।

(For more news apart from Demand for increased security in lower courts, response sought from Haryana, Punjab and Chandigarh News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement