Chandigarh News : ਪੰਜਾਬ ਭਾਜਪਾ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਮੰਡੀਆਂ ’ਚੋਂ ਝੋਨੇ ਦੀ ਖਰੀਦ ਯਕੀਨੀ ਬਣਾਉਣ ਕਿਹਾ

By : BALJINDERK

Published : Oct 27, 2024, 6:01 pm IST
Updated : Oct 27, 2024, 6:01 pm IST
SHARE ARTICLE
ਭਾਜਪਾ ਆਗੂ ਰਾਜਪਾਲ ਨਾਲ ਮੁਲਾਕਾਤ ਕਰਦੇ ਹੋਏ
ਭਾਜਪਾ ਆਗੂ ਰਾਜਪਾਲ ਨਾਲ ਮੁਲਾਕਾਤ ਕਰਦੇ ਹੋਏ

Chandigarh News : ਰਾਜਪਾਲ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਝੋਨੇ ਦੀ ਖਰੀਦ ਯਕੀਨੀ ਬਣਾਉਣ : ਭਾਜਪਾ

Chandigarh News :  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਤੁਰੰਤ ਦਖਲ ਦੇ ਕੇ ਪੰਜਾਬ ਸਰਕਾਰ ਰਾਹੀਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਮੁਕੰਮਲ ਖਰੀਦ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਯਕੀਨੀ ਬਨਾਣ ਕੀ ਸਮੂਹ ਕਿਸਾਨਾਂ, ਕਮਿਸ਼ਨ ਏਜੰਟਾਂ, ਮਜ਼ਦੂਰਾਂ, ਟਰਾਂਸਪੋਰਟਰਾਂ, ਰਾਈਸ ਸ਼ੈਲਰ ਮਾਲਕਾਂ ਆਦਿ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਖੁਸ਼ੀਆਂ ਨਾਲ ਮਨਾਣ, ਇਹੀ ਕਹਿਣਾ ਹੈ ਪੰਜਾਬ ਭਾਰਤੀ ਜਨਤਾ ਪਾਰਟੀ ਦਾ, ਜਿਸ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਰਾਜਪਾਲ ਨੂੰ ਮਿਲ ਕੇ ਕੀਤੀ ਮੰਗ।

ਵਫ਼ਦ ਵਿੱਚ ਕੌਮੀ ਕਾਰਜਕਾਰਨੀ ਮੈਂਬਰ ਅਵਿਨਾਸ਼ ਰਾਏ ਖੰਨਾ, ਸਰਦਾਰ ਹਰਜੀਤ ਸਿੰਘ ਗਰੇਵਾਲ, ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਵਿਧਾਇਕ ਜੰਗੀ ਲਾਲ ਮਹਾਜਨ, ਸੂਬਾ ਮੀਤ ਪ੍ਰਧਾਨ ਫਤਿਹ ਜੰਗ  ਬਾਜਵਾ, ਬਿਕਰਮਜੀਤ ਸਿੰਘ ਚੀਮਾ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਸ਼ਾਮਲ ਹਨ।

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੰਡੀਆਂ ਵਿੱਚੋਂ ਖਰੀਦ ਨਾ ਕੀਤੇ ਜਾਣ ਕਾਰਨ ਪੂਰੇ ਸੂਬੇ ਵਿੱਚ ਅਮਨ ਕਾਨੂੰਨ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਤੋਂ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ 44,000 ਕਰੋੜ ਰੁਪਏ ਭੇਜੇ ਗਏ ਹਨ। 26 ਦਿਨ ਬੀਤ ਜਾਣ ਦੇ ਬਾਵਜੂਦ ਪੰਜਾਬ ਦੀ 'ਆਪ' ਸਰਕਾਰ ਸੂਬੇ ਭਰ ਦੀਆਂ ਮੰਡੀਆਂ 'ਚੋਂ ਜ਼ਿਆਦਾਤਰ ਝੋਨਾ ਚੁੱਕਣ 'ਚ ਨਾਕਾਮ ਰਹੀ ਹੈ।

ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਝੋਨਾ ਖਰੀਦ ਸਮੱਸਿਆਵਾਂ ਨਾਲ ਜੂਝ ਰਹੀਆਂ ਹਨ, ਜਿਸ ਵਿੱਚ ਬਾਰਦਾਨੇ ਅਤੇ ਤਰਪਾਲਾਂ ਦੀ ਘਾਟ, ਕਸਟਮ ਮਿਲਿੰਗ ਨੀਤੀ ਦੇ ਨੋਟੀਫਿਕੇਸ਼ਨ ਵਿੱਚ ਦੇਰੀ, ਐਫਆਰਕੇ ਮਿਲਿੰਗ ਨੀਤੀ ਦਾ ਨੋਟੀਫਿਕੇਸ਼ਨ ਨਾ ਹੋਣਾ, ਮਜ਼ਦੂਰਾਂ ਦੇ ਠੇਕੇ ਜਾਂ ਟਰਾਂਸਪੋਰਟ ਦੇ ਠੇਕੇ ਦੇਣ ਵਿੱਚ ਦੇਰੀ ਆਦਿ ਸ਼ਾਮਲ ਹਨ।

ਭਾਜਪਾ ਦੇ ਵਫ਼ਦ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਪੰਜਾਬ ਦੀਆਂ ਮੰਡੀਆਂ 'ਚ ਪੀਣ ਵਾਲੇ ਪਾਣੀ, ਪਖਾਨੇ ਅਤੇ ਜ਼ਰੂਰੀ ਮੈਡੀਕਲ ਸਹੂਲਤਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ 'ਚ ਵੀ ਨਾਕਾਮ ਰਹੀ ਹੈ।

ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਇਹ ਹੈ ਕਿ ਉਹ ਅਜੇ ਤੱਕ ਪੰਜਾਬ ਦੇ 5500 ਰਾਈਸ ਮਿੱਲਰਾਂ ਸਮਝੌਤਾ ਨਹੀਂ ਕਰ ਸਕੀ ਜੋ ਕੀ ਅਗਸਤ ਦੇ ਅੰਤ ਜਾਂ ਸਤੰਬਰ ਦੀ ਸ਼ੁਰੂਆਤ ਤਕ ਕਰਨ ਸੀ । 

ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਝੋਨੇ ਦੀ ਖਰੀਦ ਦਾ ਸੰਕਟ ਹੁਣ ਕਾਨੂੰਨ ਵਿਵਸਥਾ ਦੇ ਗੰਭੀਰ ਮੁੱਦੇ ਵਿੱਚ ਬਦਲ ਗਿਆ ਹੈ। ਪਿਛਲੇ 15 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਹੁਣ ਰਾਸ਼ਟਰੀ ਅਤੇ ਰਾਜ ਮਾਰਗਾਂ ਦੇ ਨਾਲ-ਨਾਲ ਸਥਾਨਕ ਸੜਕਾਂ ਨੂੰ ਵੀ ਜਾਮ ਕਰ ਰਹੇ ਹਨ, ਜਿਸ ਕਾਰਨ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਭਾਜਪਾ ਆਗੂਆਂ ਨੇ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਯਕੀਨੀ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਉਣ ਦੀ ਖੁਸ਼ੀ ਦੇਣ।

(For more news apart from Punjab BJP met with the Governor News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement