Chandigarh News : ਕੌਮੀ ਇਨਸਾਫ਼ ਮੋਰਚਾ ਮੋਹਾਲੀ ਨੇ 7 ਜਨਵਰੀ ਤੋਂ ਪਿੰਡਾਂ-ਸ਼ਹਿਰਾਂ ’ਚ ਮੀਟਿੰਗਾਂ ਸ਼ੁਰੂ ਕਰਨ ਦਾ ਕੀਤਾ ਅਗਾਜ਼

By : BALJINDERK

Published : Nov 29, 2024, 6:33 pm IST
Updated : Nov 29, 2024, 6:33 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

ਗੁਰੂ ਘਰਾਂ ’ਚ ਸਵੇਰੇ-ਸ਼ਾਮ ਬੰਦੀ ਸਿੰਘਾਂ ਨੂੰ ਰਿਹਾ ਕਰਵਾਉਣ ਲਈ ਹੋਵੇ ਅਰਦਾਸ -ਬਾਪੂ ਜੀ, ਬਠਿੰਡਾ, ਬੈਰੋਪੁਰ, ਝਾੜ ਸਾਹਬ,ਭਾਊ,ਟੋਨੀ,ਘੜੂੰਆਂ,ਗਿੱਲ ਮੋਗਾ

Chandigarh News : ਅੱਜ ਤਾਲਮੇਲ ਕਮੇਟੀ ਕੌਮੀ ਇਨਸਾਫ ਮੋਰਚਾ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਸਰਪ੍ਰਸਤ ਕੌਂਮੀ ਇਨਸਾਫ਼ ਮੋਰਚਾ ਬਾਪੂ ਗੁਰਚਰਨ ਸਿੰਘ,ਜਥੇਦਾਰ ਗੁਰਦੀਪ ਸਿੰਘ ਬਠਿੰਡਾ,ਗੁਰਨਾਮ ਸਿੰਘ ਚੰਡੀਗੜ,ਬਲਜੀਤ ਸਿੰਘ ਭਾਊ,ਜਥੇਦਾਰ ਬਲਵੀਰ ਸਿੰਘ ਬੈਰੋਪੁਰ,ਪਾਲ ਸਿੰਘ ਘੜੂੰਆਂ,ਗੁਰਮੀਤ ਸਿੰਘ ਟੋਨੀ, ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ,ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਬੋਲਦਿਆਂ ਕਿਹਾ ਕੇ ਆਉਣ ਵਾਲੀ 7 ਜਨਵਰੀ ਨੂੰ ਕੌਮੀ ਇਨਸਾਫ਼ ਮੋਰਚਾ ਮੋਹਾਲੀ ’ਚ ਲੱਖਾਂ ਸੰਗਤਾਂ ਦਾ ਇਕੱਠ ਹੋਵੇਗਾ ਅਤੇ ਉਸ ਉਪਰੰਤ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ।

ਆਗੂਆਂ ਨੇ ਮੀਡੀਆ ਦੇ ਮੁਖਾਤਬ ਹੁੰਦਿਆਂ ਕਿਹਾ ਕਿ ਤਾਲ-ਮੇਲ ਕਮੇਟੀ ਕੌਮੀ ਇਨਸਾਫ਼ ਮੋਰਚਾ ਨੇ ਅੱਜ ਤੋਂ ਹੀ ਪਿੰਡਾਂ-ਸ਼ਹਿਰਾਂ ’ਚ 7 ਜਨਵਰੀ ਦੇ ਪ੍ਰੋਗਰਾਮ ਸਬੰਧੀ ਤਿਆਰੀਆਂ ਵਿੱਢ ਦਿੱਤੀਆਂ ਹਨ। ਹਰ ਜ਼ਿਲ੍ਹੇ ’ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ।

ਇਸ ਮੌਕੇ ਆਗੂਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਪੁਲਿਸ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਕਿਸਾਨਾਂ ਦੇ ਹੱਕ ’ਚ 1 ਦਿਸੰਬਰ ਨੂੰ ਕਿਸਾਨਾਂ ਵੱਲੋਂ ਮੁੱਖ ਮੰਤਰੀ ਖਿਲਾਫ਼ ਮੋਰਚੇ ’ਚ ਡਟਨ ਦਾ ਐਲਾਨ ਵੀ ਕੀਤਾ। ਇਸ ਮੌਕੇ ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਐਲਾਨ ਕਰਦਿਆਂ ਕਿਹਾ ਕੇ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰਵਾਉਣ ਦੀ ਜ਼ਿੰਮੇਵਾਰੀ ਉਹ ਆਪ ਨਿਭਾਉਣਗੇ।

ਅੱਗੇ ਬੋਲਦਿਆਂ ਆਗੂਆਂ ਨੇ ਕਿਹਾ ਕੇ ਅਸੀਂ ਮਹਿਸੂਸ ਕਰਦੇ ਹਾਂ ਕੇ ਪੰਜਾਬ ਦਾ ਮੁੱਖ ਮੰਤਰੀ ਸਵਿਧਾਨਹੀਣ ਅਤੇ ਗੁਲਾਮ ਬਿਰਤੀ ਕਾਰਨ ਇੱਕ ਚੰਗੇ ਰਾਜੇ ਵਾਂਗ ਆਪਣੀ ਪ੍ਰਜਾ ਨੂੰ ਸਹੀ ਰਾਹ ਅਤੇ ਇਨਸਾਫ਼ ਨਈ ਦੇ ਸਕਦਾ ਇਹ ਪੰਜਾਬ ਦੀ ਅਣਖ ਨੂੰ ਵੰਗਾਰ ਹੈ। ਆਗੂਆਂ ਨੇ ਕਿਹਾ ਕੇ ਕੌਮੀ ਇਨਸਾਫ ਮੋਰਚਾ ਤਿੰਨ ਮੁੱਦਿਆਂ ਬੇ-ਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ, ਬੰਦੀ ਸਿੰਘਾਂ ਦੀ ਰਿਹਾਈ, ਬਹਿਬਲ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਵਾਉਣ ਲਈ 22 ਮਹੀਨਿਆਂ ਤੋਂ ਮੋਹਾਲੀ ਚੰਡੀਗੜ੍ਹ ਬਾਰਡਰ ਤੇ ਲੱਗਿਆ ਹੈ। ਪਰ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਈ ਸਰਕੀ। ਇਸ ਲਈ ਆਉਣ ਵਾਲੇ ਦਿਨਾਂ ’ਚ ਵੱਡੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ,ਇਸ ਮੌਕੇ ਪੱਤਰਕਾਰ ਭਾਈਚਾਰੇ ਨਾਲ ਵੀ ਬੈਠਕੇ ਵਿਚਾਰ ਵਟਾਂਦਰੇ ਕੀਤੇ ਗਏ,ਹੋਰਨਾਂ ਤੋਂ ਇਲਾਵਾ ਕਰਮ ਸਿੰਘ ਚਿੱਲਾ,ਹਰਦੀਪ ਸਿੰਘ ਬਾਕਰਪੁਰ,ਪਰਵਿੰਦਰ ਸਿੰਘ ਗਿੱਲ,ਸੁਖਵਿੰਦਰ ਸਿੰਘ ਘੜੂੰਆਂ,ਹਰਿੰਦਰ ਸਿੰਘ ਘੜੂੰਆਂ,ਪਰਮਜੀਤ ਸਿੰਘ ਘੜੂੰਆਂ,ਇਕਬਾਲ ਸਿੰਘ ਘੜੂੰਆ,ਪਰਮਿੰਦਰ ਸਿੰਘ ਮਲੋਆਂ,ਚਰਨਜੀਤ ਸਿੰਘ ਚੰਨੀ,ਜੀਤ ਸਿੰਘ ਔਲਖ,ਸਾਹਬੀ ਆਈ ਟੀ ਸੈੱਲ ਅਤੇ ਦਾਊਦ ਤੋਤੇਵਾਲ ਹਾਜ਼ਰ ਸਨ।

(For more news apart from National Justice Front Mohali has started holding meetings in villages and cities from January 7 News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement