ਸੈਕਟਰ-26 ਦੇ ਦੋ ਕਲੱਬਾਂ ਬਾਹਰ ਬੰਬ ਧਮਾਕੇ ਕਰਨ ਵਾਲੇ ਮੁਲਜ਼ਮਾਂ ਨੂੰ ਹਿਸਾਰ ਤੋਂ ਕੀਤਾ ਗ੍ਰਿਫ਼ਤਾਰ 
Published : Nov 29, 2024, 10:42 pm IST
Updated : Nov 29, 2024, 10:42 pm IST
SHARE ARTICLE
ਦੋਵੇਂ ਮੁਲਜ਼ਮਾਂ ਦੀ ਪਛਾਣ ਅਮਿਤ ਅਤੇ ਵਿਨੇ ਵਜੋਂ ਹੋਈ
ਦੋਵੇਂ ਮੁਲਜ਼ਮਾਂ ਦੀ ਪਛਾਣ ਅਮਿਤ ਅਤੇ ਵਿਨੇ ਵਜੋਂ ਹੋਈ

ਚੰਡੀਗੜ੍ਹ ਕ੍ਰਾਈਮ ਬਰਾਂਚ, ਜਿਲ੍ਹਾ ਕਰਾਈਮ ਸੈੱਲ ਅਤੇ ਆਪਰੇਸ਼ਨ ਸੈੱਲ ਦੀਆਂ ਸਾਂਝੀਆਂ ਟੀਮਾਂ ਨੂੰ ਮਿਲੀ ਸਫ਼ਲਤਾ

ਚੰਡੀਗੜ੍ਹ : ਚੰਡੀਗੜ੍ਹ ਕ੍ਰਾਈਮ ਬ੍ਰਾਂਚ, ਜਿਲ੍ਹਾ ਕ੍ਰਾਈਮ ਸੈੱਲ, ਆਪਰੇਸ਼ਨ ਸੈੱਲ ਵੱਲੋ ਸਾਂਝੇ ਤੌਰ ਤੇ ਕੀਤੇ ਗਏ ਆਪਰੇਸ਼ਨ ਤਹਿਤ ਬੰਬ ਧਮਾਕੇ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮਾਂ ਦੀ ਪਛਾਣ ਅਮਿਤ ਅਤੇ ਵਿਨੇ ਵਜੋਂ ਹੋਈ ਹੈ। ਮੁਲਜ਼ਮ ਵਿਨੇ ਹਿਸਾਰ ਜ਼ਿਲ੍ਹੇ ਦੇ ਪਿੰਡ ਟੇਵਾ ਦਾ ਰਹਿਣ ਵਾਲਾ ਹੈ। ਚੰਡੀਗੜ੍ਹ ਕਰਾਈਮ ਬਰਾਂਚ ਜਿਲ੍ਹਾ ਕਰਾਈਮ ਸੈਲ ਅਤੇ ਆਪਰੇਸ਼ਨ ਸੈੱਲ ਦੀਆਂ ਸਾਂਝੀਆਂ ਟੀਮਾਂ ਵੱਲੋਂ ਅਮਿਤ ਅਤੇ ਵਿਨੇ ਨੂੰ ਹਿਸਾਰ ਤੋ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮਾਂ ਤੋਂ ਕੀਤੀ ਗਈ ਮੁੱਢਲੀ ਪੁੱਛ ਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਉਹਨਾ ਨੇ ਵਿਦੇਸ਼ ਵਿਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਕਹਿਣ ਉਤੇ ਹੀ ਦੋਵੇਂ ਕਲੱਬਾਂ ਦੇ ਬਾਹਰ ਬੰਬ ਧਮਾਕੇ ਕੀਤੇ ਸਨ। ਜਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤਿੰਨ ਦਸੰਬਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਸ਼ਹਿਰ ਵਿਚ ਵੀ.ਵੀ.ਆਈ. ਪੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੀਨੀਅਰ ਅਧਿਕਾਰੀਆਂ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਟੀਮਾਂ ਵੱਲੋਂ ਬੰਬ ਧਮਾਕੇ ਕਰਨ ਵਾਲੇ ਦਿਨ ਤੋਂ ਹੀ ਮੁਲਜ਼ਮਾਂ ਦੀ ਪੈੜ ਨੱਪੀ ਜਾ ਰਹੀ ਸੀ।

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਕ੍ਰਾਈਮ ਬਰਾਂਚ, ਜਿਲ੍ਹਾ ਕ੍ਰਾਈਮ ਸੈੱਲ ਆਪਰੇਸ਼ਨ ਸੈੱਲ ਦੀਆਂ ਟੀਮਾਂ ਵੱਲੋਂ ਤਕਨੀਕੀ ਜਾਣਕਾਰੀ ਅਤੇ ਗੁਪਤ ਸੂਚਨਾਵਾਂ ਦੇ ਆਧਾਰ ਉੱਤੇ ਕੀਤੀ ਗਈ ਕਾਰਵਾਈ ਵਿੱਚ ਉਹਨਾਂ ਨੂੰ ਇਹ ਸਫਲਤਾ ਮਿਲੀ ਹੈ। ਹਿਸਾਰ ਤੋਂ ਟੀਮਾਂ ਦੋਵੇਂ ਮੁਲਜ਼ਮਾਂ ਨੂੰ ਚੰਡੀਗੜ੍ਹ ਲੈ ਆਈਆਂ ਹਨ। ਜਿਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। 

Tags: chandigarh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement