Punjab News : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਨੂੰ ਕੀਤਾ ਸਨਮਾਨਿਤ
Published : Sep 30, 2024, 10:39 pm IST
Updated : Sep 30, 2024, 10:39 pm IST
SHARE ARTICLE
Speaker Kultar Singh Sandhwan honored boxing champion Gursirat Kaur
Speaker Kultar Singh Sandhwan honored boxing champion Gursirat Kaur

ਗੁਰਸੀਰਤ ਕੌਰ ਨੇ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਮੁੱਕੇਬਾਜ਼ੀ ਵਿੱਚ ਜਿੱਤਿਆ ਗੋਲਡ ਮੈਡਲ

Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। 

ਗੁਰਸੀਰਤ ਕੌਰ ਨੇ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਮੁੱਕੇਬਾਜ਼ੀ ਵਿੱਚ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ ਹੈ।

ਗੁਰਸੀਰਤ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ।

 ਸਪੀਕਰ ਸੰਧਵਾਂ ਨੇ ਕਿਹਾ ਕਿ ਗੁਰਸੀਰਤ ਦੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ, ਜਿਸਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦੇ ਨੌਜਵਾਨਾਂ ਦੀ ਸਮਰੱਥਾ ਅਤੇ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਗੁਰਸੀਰਤ ਦੇ ਸਮਰਪਣ ਅਤੇ ਲਗਨ ਦਾ ਫ਼ਲ ਹੈ, ਜੋ ਮੁੱਕੇਬਾਜ਼ੀ ਵਿੱਚ ਉਸ ਦੇ ਰੌਸ਼ਨ ਭਵਿੱਖ ਦਾ ਪ੍ਰਮਾਣ ਹੈ।

ਸਪੀਕਰ ਨੇ ਨੌਜਵਾਨ ਐਥਲੀਟਾਂ ਦੀਆਂ ਪ੍ਰਾਪਤੀਆਂ ਦਾ ਲਗਾਤਾਰ ਸਮਰਥਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਪਾਨ ਤੋਂ ਮਿੱਠੀਆਂ ਯਾਦਾਂ ਅਤੇ ਅਨੁਭਵ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਸੀ। ਉਨ੍ਹਾਂ ਹਮੇਸ਼ਾ ਸਕੂਲੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖ਼ਾਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement