ਘਰ-ਘਰ ਕੂੜਾ ਇਕੱਠਾ ਕਰਨ ਵਾਲਿਆਂ ਦੀ ਹੜਤਾਲ ਵਿਰੁਧ MCC ਸਖ਼ਤ, ‘ਕੰਮ ਤੋਂ ਬਗ਼ੈਰ ਤਨਖ਼ਾਹ ਨਹੀਂ’ ਦਾ ਨਿਯਮ ਹੋਵੇਗਾ ਲਾਗੂ
Published : Dec 30, 2024, 10:51 pm IST
Updated : Dec 30, 2024, 10:51 pm IST
SHARE ARTICLE
MCC
MCC

ਉਨ੍ਹਾਂ ਦੀ ਤਨਖਾਹ/ਅਦਾਇਗੀ ਉਨ੍ਹਾਂ ਦਿਨਾਂ ਲਈ ਕੱਟੀ ਜਾਵੇਗੀ ਜਿਨ੍ਹਾਂ ਦਿਨਾਂ ’ਚ ਉਹ ਹੜਤਾਲ ’ਤੇ  ਰਹਿਣਗੇ

ਚੰਡੀਗੜ੍ਹ : ਘਰ-ਘਰ ਕੂੜਾ ਇਕੱਠਾ ਕਰਨ ਵਾਲਿਆਂ ਦੇ ਹੜਤਾਲ ’ਚ ਸ਼ਾਮਲ ਹੋਣ ਦਾ ਸਖ਼ਤ ਨੋਟਿਸ ਲੈਂਦਿਆਂ ਨਗਰ ਨਿਗਮ ਚੰਡੀਗੜ੍ਹ ਨੇ ‘ਕੰਮ ਤੋਂ ਬਗ਼ੈਰ ਤਨਖ਼ਾਹ ਨਹੀਂ’ ਦੇ ਸਿਧਾਂਤ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਅਨੁਸਾਰ, ਜਿਨ੍ਹਾਂ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲਿਆਂ ਨੇ ਹੜਤਾਲ ’ਚ ਹਿੱਸਾ ਲਿਆ ਹੈ, ਉਨ੍ਹਾਂ ਦੀ ਤਨਖਾਹ/ਅਦਾਇਗੀ ਉਨ੍ਹਾਂ ਦਿਨਾਂ ਲਈ ਕੱਟੀ ਜਾਵੇਗੀ ਜਿਨ੍ਹਾਂ ਦਿਨਾਂ ’ਚ ਉਹ ਹੜਤਾਲ ’ਤੇ  ਰਹਿਣਗੇ, ਜਿਨ੍ਹਾਂ ’ਚ ਉਹ ਵੀ ਸ਼ਾਮਲ ਹਨ ਜੋ 21.12.2024 ਨੂੰ ਹੜਤਾਲ ’ਤੇ  ਸਨ।  

ਇਹ ਹੁਕਮ ਜਾਰੀ ਕਰਦਿਆਂ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ, ਆਈ.ਏ.ਐਸ. ਨੇ ਦਸਿਆ  ਕਿ ਕਥਿਤ ਤੌਰ ’ਤੇ  ਘਰ-ਘਰ ਕੂੜਾ ਇਕੱਠਾ ਕਰਨ ਵਾਲਿਆਂ ਦਾ ਇਕ  ਹਿੱਸਾ ਹੜਤਾਲ ’ਤੇ  ਚਲਾ ਗਿਆ ਹੈ, ਜਿਸ ਕਾਰਨ ਨਗਰ ਨਿਗਮ ਚੰਡੀਗੜ੍ਹ ਵਲੋਂ  ਪ੍ਰਦਾਨ ਕੀਤੀਆਂ ਜਾਣ ਵਾਲੀਆਂ ਜ਼ਰੂਰੀ ਸੇਵਾਵਾਂ ’ਚ ਵਿਘਨ ਪਿਆ ਹੈ। ਕੰਮ ’ਤੇ  ਵਾਪਸ ਜਾਣ ਦੀ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ, ਹੜਤਾਲ ਜਾਰੀ ਹੈ। 

ਉਨ੍ਹਾਂ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੇਵਾਵਾਂ ਦੀ ਨਿਰੰਤਰਤਾ ਬਣਾਈ ਰੱਖਣ ਲਈ ਵਿਕਲਪਕ ਪ੍ਰਬੰਧ ਕੀਤੇ ਜਾ ਰਹੇ ਹਨ। ਹੜਤਾਲੀ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਮਿਸ਼ਨਰ ਨੇ ਉਨ੍ਹਾਂ ਨੂੰ ਅਪਣੇ  ਫੈਸਲੇ ’ਤੇ  ਮੁੜ ਵਿਚਾਰ ਕਰਨ ਅਤੇ ਤੁਰਤ  ਕੰਮ ’ਤੇ  ਵਾਪਸ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਮਸਲਿਆਂ ਦੇ ਹੱਲ ਲਈ ਉਸਾਰੂ ਗੱਲਬਾਤ ਕਰਨ ਲਈ ਤਿਆਰ ਹੈ ਪਰ ਪਹਿਲਾਂ ਹੜਤਾਲ ਖਤਮ ਕੀਤੀ ਜਾਣੀ ਚਾਹੀਦੀ ਹੈ। 

ਕਮਿਸ਼ਨਰ ਨੇ ਚੰਡੀਗੜ੍ਹ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਹੜਤਾਲ ਖਤਮ ਹੋਣ ਤਕ  ਅਪਣਾ  ਕੂੜਾ ਸਿੱਧਾ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ’ਚ ਵੱਖਰੇ ਤੌਰ ’ਤੇ  ਸੌਂਪ ਦੇਣ। 

Tags: chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement