Chandigarh Weather News: ਚੰਡੀਗੜ੍ਹ 'ਚ 2002 ਤੋਂ ਬਾਅਦ ਪਹਿਲੀ ਵਾਰ ਮਈ ਮਹੀਨਾ ਰਿਹਾ ਸੁੱਕਾ 
Published : May 31, 2024, 10:31 am IST
Updated : May 31, 2024, 10:31 am IST
SHARE ARTICLE
Chandigarh
Chandigarh

ਇਸ ਸਾਲ ਪੂਰੇ ਮਈ 'ਚ ਇਕ ਵਾਰ ਵੀ ਮੀਂਹ ਨਹੀਂ ਪਿਆ। ਮਈ ਦੇ ਕਰੀਬ 15 ਦਿਨਾਂ ਤੋਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਵੱਧ ਰਿਹਾ

Chandigarh Weather News: ਚੰਡੀਗੜ੍ਹ - ਅੱਜ ਮਈ ਮਹੀਨਾ ਖ਼ਤਮ ਹੋ ਜਾਵੇਗਾ ਤੇ ਇਸ ਵਾਰ ਮਈ ਮਹੀਨੇ 'ਚ ਪਈ ਗਰਮੀ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੇ ਘੱਟੋ-ਘੱਟ ਤਾਪਮਾਨ 31.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਸਾਲ 2002 ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਵਿਚ ਮਈ ਦਾ ਪੂਰਾ ਮਹੀਨਾ ਸੁੱਕਾ ਰਿਹਾ ਹੈ।

ਇਸ ਸਾਲ ਪੂਰੇ ਮਈ 'ਚ ਇਕ ਵਾਰ ਵੀ ਮੀਂਹ ਨਹੀਂ ਪਿਆ। ਮਈ ਦੇ ਕਰੀਬ 15 ਦਿਨਾਂ ਤੋਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਵੱਧ ਰਿਹਾ। ਗਰਮੀ ਨੇ ਲੋਕਾਂ ਨੂੰ ਕਾਫ਼ੀ ਪਰੇਸ਼ਾਨ ਕੀਤਾ। ਵੀਰਵਾਰ ਨੂੰ ਵੀ ਦਿਨ ਦਾ ਤਾਪਮਾਨ 449 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 30.1 ਡਿਗਰੀ ਰਿਹਾ, ਜੋ ਔਸਤ ਤੋਂ ਚਾਰ ਡਿਗਰੀ ਵੱਧ ਸੀ।

ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਏ.ਕੇ.ਸਿੰਘ ਨੇ ਦੱਸਿਆ ਕਿ ਅੱਜ ਤੋਂ ਪੱਛਮੀ ਪੌਣਾਂ ਸਰਗਰਮ ਹੋ ਰਹੀ ਹੈ, ਜਿਸ ਕਾਰਨ ਸ਼ੁੱਕਰਵਾਰ ਨੂੰ ਬੱਦਲ ਛਾ ਸਕਦੇ ਹਨ।1 ਜੂਨ ਨੂੰ ਸ਼ਹਿਰ ਵਿਚ ਤੇਜ਼ ਹਵਾਵਾਂ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਜੂਨ ਦੇ ਪਹਿਲੇ ਹਫ਼ਤੇ ਗਰਮੀ ਤੋਂ ਰਾਹਤ ਮਿਲੇਗੀ। ਏ.ਕੇ. ਸਿੰਘ ਨੇ ਕਿਹਾ ਕਿ ਇਸ ਵਾਰ ਮਾਨਸੂਨ ਦੀ ਗਤੀਵਿਧੀ ਮਜ਼ਬੂਤ ਹੈ। ਇਸ ਕਾਰਨ ਮਾਨਸੂਨ ਆਮ ਨਾਲੋਂ ਬਿਹਤਰ ਹੋਣ ਜਾ ਰਿਹਾ ਹੈ। ਮਾਨਸੂਨ ਸੀਜ਼ਨ ਦੌਰਾਨ ਸ਼ਹਿਰ ਵਿਚ ਚੰਗੀ ਮੀਂਹ ਹੋਣ ਦੀ ਸੰਭਾਵਨਾ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement