Ambala Accident News: ਹਰਿਆਣਾ ਦੇ ਅੰਬਾਲਾ ਛਾਉਣੀ ਵਿਚ ਭਿਆਨਕ ਸੜਕ ਹਾਦਸਾ, ਦਾਦੀ-ਪੋਤੀ ਦੀ ਗਈ ਜਾਨ
Published : May 2, 2025, 5:29 pm IST
Updated : May 2, 2025, 5:29 pm IST
SHARE ARTICLE
Ambala Haryana Accident News
Ambala Haryana Accident News

Ambala Accident News: 2 ਲੋਕ ਹੋਏ ਗੰਭੀਰ ਜ਼ਖ਼ਮੀ

Ambala Haryana Accident News : ਹਰਿਆਣਾ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਅੰਬਾਲਾ ਛਾਉਣੀ ਵਿਚ ਦਿੱਲੀ ਰਾਸ਼ਟਰੀ ਹਾਈਵੇਅ ’ਤੇ ਸ਼ਹੀਦੀ ਸਮਾਰਕ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਦਾਦੀ-ਪੋਤੀ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖ਼ਮੀ ਹੋਏ ਹਨ। ਸੂਚਨਾ ਮਿਲਣ ’ਤੇ ਥਾਣਾ ਪੜਾਵ ਮੁਖੀ ਧਰਮਵੀਰ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।

 ਦੱਸਿਆ ਜਾ ਰਿਹਾ ਹੈ ਕਿ ਚਾਰ ਲੋਕ ਕਾਰ ਵਿਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਤਾਂ ਅੰਬਾਲਾ ਛਾਉਣੀ ਵਿਚ ਦਿੱਲੀ ਰਾਸ਼ਟਰੀ ਹਾਈਵੇਅ ’ਤੇ ਸ਼ਹੀਦੀ ਸਮਾਰਕ ਦੇ ਪਿੱਛੇ ਤੇਜ਼ ਰਫ਼ਤਾਰ ਵਿਚ ਆ ਰਹੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਜਿਸ ਵਿਚ 67 ਸਾਲਾ ਬਜ਼ੁਰਗ ਔਰਤ ਅਤੇ 20 ਸਾਲਾ ਪੋਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਕਿਸੇ ਤਰ੍ਹਾਂ ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਨਾਗਰਿਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਦਾਦੀ ਅਤੇ ਪੋਤੀ ਦੀ ਮੌਤ ਹੋ ਗਈ।

ਉੱਥੇ ਹੀ ਦੋ ਲੋਕ ਜ਼ਖ਼ਮੀ ਹੋ ਗਏ। ਇਹ ਲੋਕ ਸ਼ਾਮ ਨੂੰ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਪਰਤ ਰਹੇ ਸਨ। ਫ਼ਿਲਹਾਲ ਉਨ੍ਹਾਂ ਦੀਆਂ ਲਾਸ਼ਾਂ ਨੂੰ ਨਾਗਰਿਕ ਹਸਪਤਾਲ ਵਿਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਕਾਰ ਨੂੰ ਪਿੱਛੋਂ ਟੱਕਰ ਮਾਰਨ ਵਾਲਾ ਟਰੱਕ ਡਰਾਈਵਰ ਫ਼ਰਾਰ ਹੋ ਗਿਆ। ਛਾਣਬੀਣ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਟਰੱਕ ਡਰਾਈਵਰ ਨੂੰ ਫੜ ਲਿਆ ਜਾਵੇਗਾ। 

(For more news apart from 'Ambala Haryana Accident News  ' stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement