ਖ਼ਬਰਾਂ |

ਤਾਜ਼ਾ |

ਹਰਿਆਣਾ ਦੇ ਭਿਵਾਨੀ ਵਿਖੇ ਪਤਨੀ ਦੇ ਜਨਮ ਦਿਨ ’ਤੇ ਕੇਕ ਲੈ ਕੇ ਆ ਰਹੇ ਪਤੀ ਦੀ ਸੜਕ ਹਾਦਸੇ ’ਚ ਮੌਤ
Published : Jul 2, 2026, 8:05 pm IST
Updated : Jul 2, 2026, 8:05 pm IST
SHARE ARTICLE
Husband dies in road accident while bringing cake to wife's birthday in Bhiwani, Haryana
Husband dies in road accident while bringing cake to wife's birthday in Bhiwani, Haryana

ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਚਚੇਰੇ ਭਰਾ ਦੀ ਵੀ ਹਾਦਸੇ ਵਿੱਚ ਹੋਈ ਮੌਤ

ਭਿਵਾਨੀ: ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਪਿੰਡ ਜੁਈ ਨੇੜੇ ਦਿੱਲੀ-ਪਿਲਾਨੀ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਪਿੰਡ ਲੇਘਾਂ ਦੇ ਰਹਿਣ ਵਾਲੇ ਆਸ਼ੀਸ਼ (22 ਸਾਲ) ਅਤੇ ਉਸ ਦੇ ਚਚੇਰੇ ਭਰਾ ਵਿਕਾਸ (20 ਸਾਲ) ਵਜੋਂ ਹੋਈ ਹੈ। ਆਸ਼ੀਸ਼ ਦਾ ਵਿਆਹ ਕਰੀਬ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ। ਬੁੱਧਵਾਰ ਨੂੰ ਉਸ ਦੀ ਪਤਨੀ ਦਾ ਜਨਮ ਦਿਨ ਸੀ। ਉਹ ਜੁਈ ਕਸਬੇ ਤੋਂ ਕੇਕ ਅਤੇ ਜਨਮ ਦਿਨ ਦਾ ਸਾਮਾਨ ਖਰੀਦ ਕੇ ਆਪਣੇ ਚਚੇਰੇ ਭਰਾ ਵਿਕਾਸ ਨਾਲ ਮੋਟਰਸਾਈਕਲ 'ਤੇ ਪਿੰਡ ਪਰਤ ਰਿਹਾ ਸੀ।

ਪ੍ਰਤੱਖਦਰਸ਼ੀਆਂ ਅਨੁਸਾਰ ਦਿੱਲੀ-ਪਿਲਾਨੀ ਨੈਸ਼ਨਲ ਹਾਈਵੇਅ 'ਤੇ ਪੈਟਰੋਲ ਪੰਪ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੀ ਇਕ ਅਰਟਿਗਾ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੀ ਜਾਨ ਨਹੀਂ ਬਚ ਸਕੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement