ਖ਼ਬਰਾਂ |

ਤਾਜ਼ਾ |

ਹਿਸਾਰ ਵਿਚ ਲਿਵ-ਇਨ ’ਚ ਰਹਿਣ ਵਾਲੀ ਪੂਜਾ ਦਾ ਸਾਥੀ ਨੇ ਕੀਤਾ ਕਤਲ
Published : Jul 2, 2026, 4:07 pm IST
Updated : Jul 2, 2026, 4:07 pm IST
SHARE ARTICLE
Partner murders Pooja, who was in a live-in relationship in Hisar.
Partner murders Pooja, who was in a live-in relationship in Hisar.

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਗੌਰਵ ਨੇ ਖੁਦ ਨੂੰ ਕੀਤਾ ਪੁਲਿਸ ਹਵਾਲੇ 

ਹਿਸਾਰ : ਹਿਸਾਰ ਦੇ ਸ਼ਿਵਨਗਰ ਇਲਾਕੇ ਵਿੱਚ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ 32 ਸਾਲਾ ਔਰਤ ਦਾ ਉਸ ਦੇ ਸਾਥੀ ਵੱਲੋਂ ਕਥਿਤ ਤੌਰ 'ਤੇ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਖ਼ੁਦ ਸੂਰਯਾਨਗਰ ਪੁਲਿਸ ਚੌਕੀ ਪਹੁੰਚਿਆ ਅਤੇ ਕਤਲ ਕਰਨ ਦੀ ਗੱਲ ਕਬੂਲ ਕੀਤੀ । ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਕਤਲ ਵਿੱਚ ਵਰਤਿਆ ਚਾਕੂ ਬਰਾਮਦ ਕਰ ਲਿਆ ਹੈ।

ਮ੍ਰਿਤਕਾ ਦੀ ਪਛਾਣ ਪੂਜਾ (32) ਵਜੋਂ ਹੋਈ ਹੈ, ਜੋ ਪਿਛਲੇ ਕਰੀਬ ਪੰਜ ਸਾਲਾਂ ਤੋਂ ਗੌਰਵ (28) ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਵੀਰਵਾਰ ਸਵੇਰੇ ਮੁਲਜ਼ਮ ਗੌਰਵ ਖ਼ੁਦ ਸੂਰਯਾਨਗਰ ਪੁਲਿਸ ਚੌਕੀ ਪਹੁੰਚਿਆ ਅਤੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਪੂਜਾ ਦਾ ਕਤਲ ਕਰ ਦਿੱਤਾ ਹੈ । ਸੂਚਨਾ ਮਿਲਦਿਆਂ ਹੀ ਪੁਲਿਸ ਮੁਲਜ਼ਮ ਨੂੰ ਨਾਲ ਲੈ ਕੇ ਮੌਕੇ 'ਤੇ ਪਹੁੰਚੀ, ਜਿੱਥੇ ਕਮਰੇ ਵਿੱਚ ਔਰਤ ਦੀ ਲਾਸ਼ ਪਈ ਮਿਲੀ। ਪੁਲਿਸ ਨੇ ਘਟਨਾ ਵਾਲੀ ਥਾਂ ਨੂੰ ਸੀਲ ਕਰਕੇ ਫੋਰੈਂਸਿਕ ਟੀਮ ਨੂੰ ਬੁਲਾਇਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

ਮੁਢਲੀ ਜਾਂਚ ਅਨੁਸਾਰ ਦੇਰ ਰਾਤ ਕਰੀਬ ਤਿੰਨ ਵਜੇ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਦੋਸ਼ ਹੈ ਕਿ ਗੁੱਸੇ ਵਿੱਚ ਆ ਕੇ ਗੌਰਵ ਨੇ ਪੂਜਾ 'ਤੇ ਚਾਕੂ ਨਾਲ ਕਈ ਵਾਰ ਕੀਤੇ। ਔਰਤ ਦੇ ਗਲੇ, ਪੇਟ ਅਤੇ ਪਿੱਠ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 
ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦਾਅਵਾ ਕੀਤਾ ਕਿ ਪੂਜਾ ਪਿਛਲੇ ਕੁਝ ਮਹੀਨਿਆਂ ਤੋਂ ਕਿਸੇ ਹੋਰ ਨੌਜਵਾਨ ਦੇ ਸੰਪਰਕ ਵਿੱਚ ਸੀ, ਜਿਸ ਕਾਰਨ ਉਸ ਨੇ ਇਹ ਕਤਲ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਇਸ ਦਾਅਵੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪੂਜਾ ਦੇ ਪਹਿਲਾਂ ਦੋ ਵਿਆਹ ਹੋ ਚੁੱਕੇ ਸਨ ਅਤੇ ਉਸ ਦੇ ਤਿੰਨ ਬੱਚੇ ਹਨ। ਦੂਜੇ ਵਿਆਹ ਤੋਂ ਬਾਅਦ ਰਿਸ਼ਤੇ ਖ਼ਰਾਬ ਹੋਣ 'ਤੇ ਉਹ ਗੌਰਵ ਨਾਲ ਰਹਿਣ ਲੱਗ ਪਈ ਸੀ । ਦੂਜੇ ਪਾਸੇ ਮ੍ਰਿਤਕਾ ਦੀ ਮਾਂ ਨੇ ਮੁਲਜ਼ਮ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਦੀ ਧੀ ਤੋਂ ਗਲਤ ਕੰਮ ਕਰਵਾਉਂਦਾ ਸੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ । ਪੋਸਟਮਾਰਟਮ ਰਿਪੋਰਟ ਫੋਰੈਂਸਿਕ ਜਾਂਚ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement