Gurugram News : ਸਾਬਕਾ ਜੇਲ੍ਹਰ ਸੁਨੀਲ ਸਾਂਗਵਾਨ ਬੀਜੇਪੀ 'ਚ ਸ਼ਾਮਿਲ ,ਜਿਨ੍ਹਾਂ ਦੇ ਕਾਰਜਕਾਲ ਦੌਰਾਨ ਸੌਦਾ ਸਾਧ ਨੂੰ 6 ਵਾਰ ਮਿਲੀ ਸੀ ਪੈਰੋਲ
Published : Sep 4, 2024, 9:24 pm IST
Updated : Sep 4, 2024, 9:24 pm IST
SHARE ARTICLE
ex-jailer Sunil Sangwan joins BJP
ex-jailer Sunil Sangwan joins BJP

ਸਾਂਗਵਾਨ ਦੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਚਰਖੀ ਦਾਦਰੀ ਤੋਂ ਚੋਣ ਲੜਨ ਦੀ ਸੰਭਾਵਨਾ

 

Gurugram News : ਹਰਿਆਣਾ ਦੀ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਰਹਿ ਚੁੱਕੇ ਸੁਨੀਲ ਸਾਂਗਵਾਨ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।  ਸੁਨੀਲ ਸਾਂਗਵਾਨ ਦੇ ਜੇਲ੍ਹਰ ਹੁੰਦਿਆਂ ਰੇਪ ਅਤੇ ਕਤਲ ਦੇ ਦੋਸ਼ੀ ਸੌਦਾ ਸਾਧ ਨੂੰ 6 ਵਾਰ ਪੈਰੋਲ ਜਾਂ ਫਰਲੋ 'ਤੇ ਰਿਹਾਅ ਕੀਤਾ ਗਿਆ ਸੀ।

ਉਨ੍ਹਾਂ ਦੇ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਚਰਖੀ ਦਾਦਰੀ ਤੋਂ ਚੋਣ ਲੜਨ ਦੀ ਸੰਭਾਵਨਾ ਹੈ। ਉਹ ਸਾਬਕਾ ਮੰਤਰੀ ਸਤਪਾਲ ਸਾਂਗਵਾਨ ਦਾ ਪੁੱਤਰ ਹੈ, ਜਿਨ੍ਹਾਂ ਨੇ 2 ਮਹੀਨੇ ਪਹਿਲਾਂ ਕਾਂਗਰਸ ਛੱਡ ਦਿੱਤੀ ਸੀ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।

ਸੁਨੀਲ ਸਾਂਗਵਾਨ 22 ਸਾਲਾਂ ਤੋਂ ਵੱਧ ਸਮੇਂ ਤੋਂ ਸਰਕਾਰੀ ਨੌਕਰੀ ਕਰ ਰਹੇ ਹਨ। ਉਹ 2002 ਵਿੱਚ ਹਰਿਆਣਾ ਜੇਲ੍ਹ ਵਿਭਾਗ ਵਿੱਚ ਭਰਤੀ ਹੋਏ ਸੀ। ਉਨ੍ਹਾਂ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਸਮੇਤ ਕਈ ਜੇਲ੍ਹਾਂ ਦੇ ਸੁਪਰਡੈਂਟ ਵਜੋਂ ਕੰਮ ਕੀਤਾ ਹੈ , ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਉਨ੍ਹਾਂ ਨੇ ਪੰਜ ਸਾਲ ਤੱਕ ਸੇਵਾ ਕੀਤੀ।

Location: India, Haryana

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement