ਖ਼ਬਰਾਂ |

ਤਾਜ਼ਾ |

ਹਰਿਆਣਾ ਦੇ ਪਿੰਡ ਫਤਿਹਪੁਰ ਬਿਲੋਚ ’ਚ ਪੁਰਾਣੀ ਰੰਜ਼ਿਸ਼ ਕਾਰਨ ਨੌਜਵਾਨ ਤਰੁਣ ਦਾ ਕਤਲ
Published : Jul 6, 2026, 12:46 pm IST
Updated : Jul 6, 2026, 12:46 pm IST
SHARE ARTICLE
Youth named Tarun murdered in Haryana's Fatehpur Biloch village due to an old enmity.
Youth named Tarun murdered in Haryana's Fatehpur Biloch village due to an old enmity.

ਸਾਗਰ, ਵਿਕਾਸ ਅਤੇ ਨਾਰਾਇਣ ਸਕਾਰਪੀਓ ’ਚ ਸਨ ਸਵਾਰ : ਮ੍ਰਿਤਕ ਦਾ ਪਰਿਵਾਰ

ਫਤਿਹਪੁਰ ਬਿਲੋਚ  : ਫਰੀਦਾਬਾਦ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਬਿਲੋਚ ’ਚ ਲੰਘੇ ਦਿਨੀਂ ਇੱਕ ਦੁਖਦਾਈ ਘਟਨਾ ਵਾਪਰੀ। ਇਲਜ਼ਾਮ ਹੈ ਕਿ ਪੈਰੋਲ 'ਤੇ ਬਾਹਰ ਆਏ ਇੱਕ ਨੌਜਵਾਨ ਅਤੇ ਉਸ ਦੇ ਦੋਸਤਾਂ ਨੇ ਪੁਰਾਣੀ ਰੰਜਿਸ਼ ਕਾਰਨ 21 ਸਾਲਾ ਲੜਕੇ ਨੂੰ ਸਕਾਰਪੀਓ ਨਾਲ ਟੱਕਰ ਮਾਰ ਦਿੱਤੀ । ਉਸ ਦੇ ਦੋਸਤਾਂ ਨੇ ਤੁਰੰਤ ਗੰਭੀਰ ਜ਼ਖ਼ਮੀ ਲੜਕੇ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦਾ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਸਾਹਮਣੇ ਤੋਂ ਇੱਕ ਕਾਲੀ ਸਕਾਰਪੀਓ ਆ ਰਹੀ ਹੈ ਅਤੇ ਉਹ ਬਾਈਕ ਸਵਾਰ ਨੂੰ ਟੱਕਰ ਮਾਰਦਾ ਦਿਖਾਈ ਦੇ ਰਿਹਾ ਹੈ । ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਦੇ ਅਲਾਏ ਵੀਲ੍ਹ ਚਕਨਾਚੂਰ ਹੋ ਗਏ ਅਤੇ ਪੂਰੀ ਬਾਈਕ ਪੂਰੀ ਤਰ੍ਹਾਂ ਤਬਾਹ ਹੋ ਗਈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰਅ ਤਰੁਣ ਆਈ.ਐਮ.ਟੀ. ਫਰੀਦਾਬਾਦ ’ਚ ਸਥਿਤ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ । ਸ਼ਨੀਵਾਰ ਰਾਤ ਉਹ ਪਿੰਡ ਵਿੱਚ ਇੱਕ ਬਿਲਡਿੰਗ ਮਟੀਰੀਅਲ ਦੀ ਦੁਕਾਨ 'ਤੇ ਆਪਣੇ ਦੋਸਤਾਂ ਨਾਲ ਪਾਰਟੀ ਕਰ ਰਿਹਾ ਸੀ । ਪਾਰਟੀ ਖਤਮ ਹੋਣ ਤੋਂ ਬਾਅਦ ਸਾਰੇ ਦੋਸਤ ਘਰ ਜਾਣ ਦੀ ਉਡੀਕ ਵਿੱਚ ਸੜਕ ਕਿਨਾਰੇ ਖੜ੍ਹੇ ਸਨ। ਥੋੜ੍ਹੀ ਦੇਰ ਬਾਅਦ ਤਰੁਣ ਆਪਣੀ ਸਾਈਕਲ ਲੈ ਕੇ ਘਰ ਵੱਲ ਚਲਾ ਗਿਆ। ਜਿਵੇਂ ਹੀ ਉਹ ਥੋੜ੍ਹੀ ਦੂਰੀ 'ਤੇ ਗਿਆ ਤਾਂ  ਉਲਟ ਦਿਸ਼ਾ ਤੋਂ ਆ ਰਹੀ ਇੱਕ ਕਾਲੇ ਰੰਗ ਦੀ ਸਕਾਰਪੀਓ ਨੇ ਉਸ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਤਰੁਣ ਅਤੇ ਉਸ ਦੀ ਮੋਟਰਸਾਈਕਲ 20 ਮੀਟਰ ਦੂਰ ਡਿੱਗੇ। ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ। ਤਰੁਣ ਦੇ ਦੋਸਤਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸਕਾਰਪੀਓ ਡਰਾਈਵਰ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਸਾਗਰ, ਵਿਕਾਸ ਅਤੇ ਨਾਰਾਇਣ ਸਕਾਰਪੀਓ ਵਿੱਚ ਸਵਾਰ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਤਿੰਨਾਂ ਨੇ ਜਾਣਬੁੱਝ ਕੇ ਤਰੁਣ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਸਾਗਰ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਦੋ ਦਿਨ ਪਹਿਲਾਂ ਹੀ ਪੈਰੋਲ 'ਤੇ ਜੇਲ੍ਹ ਤੋਂ ਰਿਹਾਅ ਹੋਇਆ ਸੀ ।  ਉਨ੍ਹਾਂ ਦਾ ਦਾਅਵਾ ਹੈ ਕਿ ਇਹ ਕੋਈ ਆਮ ਸੜਕ ਹਾਦਸਾ ਨਹੀਂ ਸੀ, ਸਗੋਂ ਇੱਕ ਯੋਜਨਾਬੱਧ ਅਪਰਾਧ ਸੀ।

ਡੀ.ਸੀ.ਪੀ. ਪ੍ਰਤੀਕ ਅਗਰਵਾਲ ਨੇ ਦੱਸਿਆ ਕਿ ਫਤਿਹਪੁਰ ਬਿਲੋਚ ਮਾਮਲੇ ’ਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਇੱਕ ਦੋਸ਼ੀ ਵਿਕਾਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ । ਪੁਲਿਸ ਦੂਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ । ਪੁਲਿਸ ਨੇ ਘਟਨਾ ਵਿੱਚ ਵਰਤੀ ਗਈ ਸਕਾਰਪੀਓ ਵੀ ਬਰਾਮਦ ਕਰ ਲਈ ਹੈ । ਉਨ੍ਹਾਂ ਕਿਹਾ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement