ਖ਼ਬਰਾਂ |

ਤਾਜ਼ਾ |

ਹਰਿਆਣਾ ਵਿੱਚ ਪੁਲਿਸ ਥਾਣੇ ਦੇ ਸਾਹਮਣੇ ਤਾਬੜਤੋੜ ਫਾਇਰਿੰਗ, 6 ਲੋਕ ਹੋਏ ਜ਼ਖ਼ਮੀ
Published : Aug 6, 2026, 2:04 pm IST
Updated : Aug 6, 2026, 2:04 pm IST
SHARE ARTICLE
Haryana Firing News in punjabi
Haryana Firing News in punjabi

ਕਾਲੀ ਸਕਾਰਪੀਓ ਨੂੰ ਗੋਲੀਆਂ ਨਾਲ ਛਲਣੀ ਕੀਤਾ

ਹਰਿਆਣਾ ਦੇ ਦਾਦਰੀ ਸ਼ਹਿਰ ਵਿੱਚ ਪੁਲਿਸ ਸਟੇਸ਼ਨ ਦੇ ਬਿਲਕੁਲ ਸਾਹਮਣੇ ਅੰਨ੍ਹੇਵਾਹ ਗੋਲੀਬਾਰੀ ਹੋਈ। ਇਸ ਘਟਨਾ ਦੌਰਾਨ ਛੇ ਲੋਕ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ; ਉਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਪੀ.ਜੀ.ਆਈ. (PGI) ਰੋਹਤਕ ਰੈਫਰ ਕਰ ਦਿੱਤਾ ਗਿਆ ਹੈ।

ਰਿਪੋਰਟਾਂ ਅਨੁਸਾਰ, ਸ਼ਹਿਰੀ ਪੁਲਿਸ ਸਟੇਸ਼ਨ ਦੇ ਬਿਲਕੁਲ ਸਾਹਮਣੇ ਦੋ ਗੁੱਟ ਆਹਮੋ-ਸਾਹਮਣੇ ਹੋ ਗਏ, ਜਿਸ ਤੋਂ ਬਾਅਦ ਤੇਜ਼ੀ ਨਾਲ ਗੋਲੀਬਾਰੀ ਹੋਈ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿਚ ਦਹਿਸ਼ਤ ਫੈਲ ਗਈ। ਮੁੱਢਲੀ ਜਾਂਚ ਦੇ ਆਧਾਰ 'ਤੇ ਪੁਲਿਸ ਨੂੰ ਸ਼ੱਕ ਹੈ ਕਿ ਇਹ ਗੈਂਗ ਵਾਰ ਦਾ ਮਾਮਲਾ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਖੂਨ ਨਾਲ ਲਥ-ਪਥ ਇੱਕ ਨੌਜਵਾਨ ਕਾਲੀ ਸਕੋਰਪੀਓ ਗੱਡੀ ਦੇ ਅੰਦਰ ਬੈਠਾ ਦਿਖਾਈ ਦੇ ਰਿਹਾ ਹੈ।

ਪੁਲਿਸ ਨੇ ਇਲਾਕੇ ਨੂੰ ਘੇਰਾ ਪਾ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਦਕਿ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਡੀਐਸਪੀ ਕਪਤਾਨ ਸਿੰਘ ਅਤੇ ਡੀਐਸਪੀ (ਹੈੱਡਕੁਆਰਟਰ) ਧੀਰਜ ਕੁਮਾਰ ਸਿਵਲ ਹਸਪਤਾਲ ਪਹੁੰਚੇ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨ ਬਦਮਾਸ਼ ਮੋਟਰਸਾਈਕਲ 'ਤੇ ਆਏ ਸਨ; ਉਨ੍ਹਾਂ ਨੇ ਪਹਿਲਾਂ ਸਕਾਰਪੀਓ ਨੂੰ ਜ਼ਬਰਦਸਤੀ ਰੁਕਵਾਇਆ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement