Haryana News : ਹਰਿਆਣਾ ਦੇ ਭਿਵਾਨੀ ਵਿੱਚ ਪਿਓ ਨੇ ਪੁੱਤ ਅਤੇ ਧੀ ਦਾ ਕੀਤਾ ਕਤਲ, ਖ਼ੁਦ ਵੀ ਨਿਗਲਿਆ ਜ਼ਹਿਰੀਲਾ ਪਦਾਰਥ
Published : Jun 8, 2025, 1:31 pm IST
Updated : Jun 8, 2025, 1:31 pm IST
SHARE ARTICLE
Father kills son and daughter in Bhiwani, Haryana News
Father kills son and daughter in Bhiwani, Haryana News

Haryana News : ਇੱਕ ਮਹੀਨਾ ਪਹਿਲਾਂ ਹੋਈ ਸੀ ਪਤਨੀ ਦੀ ਮੌਤ

Father kills son and daughter in Bhiwani News : ਹਰਿਆਣਾ ਦੇ ਭਿਵਾਨੀ ਦੇ ਧਨਾਨਾ ਪਿੰਡ ਵਿੱਚ ਇੱਕ ਵਿਅਕਤੀ ਨੇ ਆਪਣੇ ਪੁੱਤਰ ਅਤੇ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖ਼ੁਦ ਵੀ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਲਤ ਵਿਗੜਦੀ ਵੇਖ ਉਸ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਇੱਥੇ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਬਸੰਤ, ਲਗਭਗ ਸਾਢੇ 17 ਸਾਲ ਅਤੇ ਆਰੂਸ਼ੀ, ਲਗਭਗ ਸਾਢੇ 16 ਸਾਲ ਵਜੋਂ ਹੋਈ ਹੈ, ਜੋ ਧਨਾਨਾ ਪਿੰਡ ਦੇ ਵਸਨੀਕ ਹਨ।

ਦੋਵੇਂ 12ਵੀਂ ਜਮਾਤ ਵਿੱਚ ਪੜ੍ਹ ਰਹੇ ਸਨ। ਪਹਿਲਾਂ ਪਿਤਾ ਨੇ ਦੋਵਾਂ ਬੱਚਿਆਂ ਨੂੰ ਜ਼ਹਿਰੀਲਾ ਪਦਾਰਥ ਦਿੱਤਾ ਤਾਂ ਜੋ ਉਹ ਬਚ ਨਾ ਸਕਣ। ਇਸ ਤੋਂ ਬਾਅਦ ਉਸਨੇ ਉਨ੍ਹਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ਵਿੱਚ ਪਿਤਾ ਸੁਭਾਸ਼ ਨੇ ਖ਼ੁਦ ਜ਼ਹਿਰੀਲਾ ਪਦਾਰਥ ਨਿਗਲ ਲਿਆ। ਲੋਕਾਂ ਦਾ ਕਹਿਣਾ ਹੈ ਕਿ ਸੁਭਾਸ਼ ਦੀ ਪਤਨੀ ਦੀ ਵੀ ਲਗਭਗ ਇੱਕ ਮਹੀਨਾ ਪਹਿਲਾਂ 8 ਮਈ ਨੂੰ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਗਈ ਸੀ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement