ਖ਼ਬਰਾਂ |

ਤਾਜ਼ਾ |

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਬੇਹੋਸ਼ ਕਰਕੇ ਜ਼ਿੰਦਾ ਹੀ ਨਹਿਰ ਵਿੱਚ ਸੁੱਟਿਆ
Published : Jul 8, 2026, 10:30 am IST
Updated : Jul 8, 2026, 10:30 am IST
SHARE ARTICLE
Haryana Murder news
Haryana Murder news

ਤਿੰਨ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ, ਮਾਪਿਆਂ ਦਾ ਇਕਲੌਕਾ ਪੁੱਤ ਸੀ ਮੋਨੂ

 ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਪਿੰਡ ਅਸਲਵਾਸ ਨੇੜੇ ਇੱਕ ਨਹਿਰ ਵਿੱਚੋਂ ਮਿਲੀ 21 ਸਾਲਾ ਨੌਜਵਾਨ ਮੋਨੂ ਦੀ ਲਾਸ਼ ਮਾਮਲੇ ਵਿੱਚ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ। ਪੁਲਿਸ ਅਨੁਸਾਰ, ਮੋਨੂ ਦਾ ਕਤਲ ਉਸ ਦੀ ਪਤਨੀ ਤੰਨੂ ਦੇ ਕਹਿਣ 'ਤੇ, ਉਸ ਦੇ ਪ੍ਰੇਮੀ ਸੋਨੂੰ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਕੀਤਾ ਸੀ।

ਮੁਲਜ਼ਮਾਂ ਨੇ ਪਹਿਲਾਂ ਨੌਜਵਾਨ ਦਾ ਮੂੰਹ ਅਤੇ ਨੱਕ ਢੱਕ ਕੇ ਉਸਦਾ ਗਲਾ ਘੁੱਟ ਕੇ ਬੇਹੋਸ਼ ਕਰ ਦਿੱਤਾ ਅਤੇ ਫਿਰ ਕਤਲ ਨੂੰ ਹਾਦਸੇ ਦਾ ਰੂਪ ਦੇਣ ਲਈ ਉਸਨੂੰ ਨਹਿਰ ਵਿੱਚ ਸੁੱਟ ਦਿੱਤਾ; ਉਨ੍ਹਾਂ ਨੇ ਉਸ ਦੀ ਐਕਟਿਵਾ ਵੀ ਨਹਿਰ ਦੇ ਨੇੜੇ ਖੜ੍ਹਾ ਕਰ ਦਿੱਤੀ ਸੀ। ਪੁਲਿਸ ਸ਼ੁਰੂ ਵਿੱਚ ਇਸ ਮਾਮਲੇ ਦੀ ਜਾਂਚ ਖੁਦਕੁਸ਼ੀ ਦੇ ਮਾਮਲੇ ਵਜੋਂ ਕਰ ਰਹੀ ਸੀ, ਪਰ ਪਤਨੀ ਦਾ ਵਿਵਹਾਰ ਸ਼ੱਕੀ ਜਾਪਦਾ ਸੀ। ਪੁੱਛਗਿੱਛ ਕਰਨ 'ਤੇ, ਉਸ ਨੇ ਅਪਰਾਧ ਕਬੂਲ ਕਰ ਲਿਆ।

ਪੁਲਿਸ ਨੇ ਹੁਣ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਮੁੱਖ ਦੋਸ਼ੀ ਸੋਨੂੰ ਅਤੇ ਉਸ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਨੁਸਾਰ, ਮੋਨੂੰ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ, ਉਸ ਨੂੰ 12ਵੀਂ ਜਮਾਤ ਪੂਰੀ ਕਰਨ ਤੋਂ ਬਾਅਦ ਇੱਕ ਕੰਪਨੀ ਵਿੱਚ ਪ੍ਰਾਈਵੇਟ ਨੌਕਰੀ ਕਰਨੀ ਪਈ ਤੇ ਫਿਰ ਪਰਿਵਾਰ ਨੇ ਤਿੰਨ ਸਾਲ ਪਹਿਲਾਂ ਉਸ ਦਾ ਤੰਨੂ ਨਾਲ ਵਿਆਹ ਕਰਵਾ ਦਿੱਤਾ ਸੀ।
 

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੇਅੰਤ ਸਿੰਘ ਦੇ ਕਤਲ ਮਾਮਲੇ 'ਚ MHA ਦੇ Ex. ਅਧਿਕਾਰੀ ਦਾ ਵੱਡਾ ਖੁਲਾਸਾ

15 Jul 2026 2:55 PM

'ਸਤਲੁਜ' ਫਿਲਮ 'ਤੇ Ravneet Bittu LIVE | "ਖਾਲੜਾ ਸਾਬ੍ਹ ਨਾਲ ਕੋਈ ਦਿੱਕਤ ਨਹੀਂ, ਪਰ..." | Press Conference

13 Jul 2026 2:55 PM

ਕੈਬ ਐਸੋਸੀਏਸ਼ਨ ਵਾਲਿਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ, ਭਾਰੀ ਪੁਲਿਸ ਫੋਰਸ ਤਾਇਨਾਤ

13 Jul 2026 2:56 PM

ਫਿਲਮ 'ਸਤਲੁਜ' ਵਿਵਾਦ ਮਾਮਲੇ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

12 Jul 2026 2:49 PM

PM Modi ਦਾ New Zealand ਚ ਸਿੱਖ ਵਿਰੋਧੀ ਤੱਤਾ ਨੂੰ ਕਰਾਰਾ ਜਵਾਬ,ਸਿੱਖਾਂ ਦੀ ਸੇਵਾ ਅਤੇ ਸਾਹਸ ਪੂਰੀ ਦੁਨੀਆ ਲਈ ਮਿਸਾਲ

12 Jul 2026 2:48 PM
Advertisement