Haryana News: ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਪਤਨੀ ਸਮੇਤ ਕਾਂਗਰਸ 'ਚ ਸ਼ਾਮਲ
Published : Apr 9, 2024, 1:35 pm IST
Updated : Apr 9, 2024, 1:35 pm IST
SHARE ARTICLE
Former Union Minister Birender Singh, wife join Congress
Former Union Minister Birender Singh, wife join Congress

ਬੀਤੇ ਦਿਨ ਹੀ ਛੱਡੀ ਸ ਭਾਜਪਾ

Haryana News: ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਮੰਗਲਵਾਰ ਨੂੰ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਲਗਭਗ ਇਕ ਦਹਾਕੇ ਤਕ ਭਾਰਤੀ ਜਨਤਾ ਪਾਰਟੀ ਵਿਚ ਰਹਿਣ ਤੋਂ ਬਾਅਦ ਕਾਂਗਰਸ ਵਿਚ ਵਾਪਸੀ ਕੀਤੀ। ਉਨ੍ਹਾਂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਪ੍ਰੇਮਲਤਾ ਵੀ ਉਨ੍ਹਾਂ ਨਾਲ ਕਾਂਗਰਸ ਵਿਚ ਸ਼ਾਮਲ ਹੋਏ।

ਬੀਰੇਂਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਸੀਨੀਅਰ ਕਾਂਗਰਸੀ ਆਗੂ ਮੁਕੁਲ ਵਾਸਨਿਕ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਪਾਰਟੀ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ, ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਉਦੈ ਭਾਨ ਅਤੇ ਕੁੱਝ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਲਈ।

ਬੀਰੇਂਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਛੱਡ ਕੇ ਕਾਂਗਰਸ 'ਚ ਸ਼ਾਮਲ ਹੋਣਗੇ। ਇਸ ਤੋਂ ਕਰੀਬ ਇਕ ਮਹੀਨਾ ਪਹਿਲਾਂ ਉਨ੍ਹਾਂ ਦੇ ਪੁੱਤਰ ਬ੍ਰਿਜੇਂਦਰ ਸਿੰਘ ਭਾਜਪਾ ਛੱਡ ਕੇ ਵਿਰੋਧੀ ਧਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਬੀਰੇਂਦਰ ਸਿੰਘ ਦੀ ਪਤਨੀ ਪ੍ਰੇਮਲਤਾ 2014-2019 ਤਕ ਵਿਧਾਇਕ ਸੀ।

ਬੀਰੇਂਦਰ ਸਿੰਘ ਕਰੀਬ 10 ਸਾਲ ਪਹਿਲਾਂ ਕਾਂਗਰਸ ਨਾਲੋਂ ਚਾਰ ਦਹਾਕਿਆਂ ਤੋਂ ਵੀ ਵੱਧ ਪੁਰਾਣਾ ਰਿਸ਼ਤਾ ਤੋੜ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।

(For more Punjabi news apart from Former Union Minister Birender Singh, wife join Congress, stay tuned to Rozana Spokesman)

 

Tags: haryana news

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement