ਖ਼ਬਰਾਂ |

ਤਾਜ਼ਾ |

ਹਾਈ ਕੋਰਟ ਨੇ ਮੀਰੀ-ਪੀਰੀ ਵਿਵਾਦ ਮਾਮਲੇ 'ਚ ਹਰਿਆਣਾ ਸਰਕਾਰ ਤੋਂ ਮੰਗੀ ਰਿਪੋਰਟ ਮੰਗੀ

By : JAGDISH

Published : Apr 9, 2026, 10:37 am IST
Updated : Apr 9, 2026, 10:37 am IST
SHARE ARTICLE
High Court seeks report from Haryana government in Miri-Piri dispute case
High Court seeks report from Haryana government in Miri-Piri dispute case

ਬਲਜੀਤ ਸਿੰਘ ਦਾਦੂਵਾਲ ਸਮੇਤ ਸੱਤ ਵਿਅਕਤੀਆਂ ਨੂੰ ਨੋਟਿਸ ਕੀਤਾ ਗਿਆ ਜਾਰੀ

ਸ਼ਾਹਬਾਦ : ਸ਼ਾਹਬਾਦ ਵਿੱਚ ਸਥਿਤ ਮੀਰੀ-ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਚੈਰੀਟੇਬਲ ਟਰੱਸਟ ਨਾਲ ਸਬੰਧਤ ਵਿਵਾਦ ਹੁਣ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ । ਟਰੱਸਟ ਨੇ ਇਲਜ਼ਾਮ ਲਗਾਇਆ ਹੈ ਕਿ ਬਲਜੀਤ ਸਿੰਘ ਦਾਦੂਵਾਲ ਅਤੇ ਉਨ੍ਹਾਂ ਦੇ ਸਾਥੀ ਐਚ.ਐਸ.ਜੀ.ਐਮ.ਸੀ. ਦੇ ਮੈਂਬਰਾਂ ਨੇ ਮੈਡੀਕਲ ਸੰਸਥਾ ਅਤੇ ਇਸ ਦੀਆਂ ਜਾਇਦਾਦਾਂ 'ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ । ਨਤੀਜੇ ਵਜੋਂ ਇਸ ਮਾਮਲੇ ਵਿੱਚ ਇੱਕ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਸੱਤ ਮੈਂਬਰਾਂ 'ਤੇ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਇਹ ਦੋਸ਼ ਖੁਦ ਹਰਿਆਣਾ ਕਮੇਟੀ ਜਾਂ ਇਸ ਦੇ ਪ੍ਰਧਾਨ ਵਿਰੁੱਧ ਨਹੀਂ ਲਗਾਏ ਗਏ । ਹਾਈ ਕੋਰਟ ਨੇ ਦਾਦੂਵਾਲ ਸਮੇਤ ਸੱਤ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਹਨ । ਇਸ ਤੋਂ ਇਲਾਵਾ ਸਰਕਾਰ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਇਸ ਮਾਮਲੇ 'ਤੇ ਇੱਕ ਵਿਸਥਾਰਤ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਗਿਆ ਸੀ । ਮਾਮਲੇ  ’ਤੇ ਅਗਲੀ ਸੁਣਵਾਈ 27 ਜੁਲਾਈ ਨੂੰ ਕੀਤੀ ਜਾਵੇਗੀ ਹੈ । ਟਰੱਸਟ ਦੀ ਨੁਮਾਇੰਦਗੀ ਕਰਦੇ ਹੋਏ ਸੀਨੀਅਰ ਵਕੀਲ ਪੁਨੀਤ ਬਾਲੀ ਅਤੇ ਲਵਕੇਸ਼ ਮਹਿਤਾ ਨੇ ਹਾਈ ਕੋਰਟ ’ਚ ਦਲੀਲ ਦਿੱਤੀ ਕਿ ਟਰੱਸਟ ਇੱਕ ਚੈਰੀਟੇਬਲ ਮੈਡੀਕਲ ਹਸਪਤਾਲ ਚਲਾਉਂਦਾ ਹੈ ।  ਉਨ੍ਹਾਂ ਨੇ ਦਲੀਲ ਦਿੱਤੀ ਕਿ ਬਲਜੀਤ ਸਿੰਘ ਦਾਦੂਵਾਲ, ਗੁਰਮੀਤ ਸਿੰਘ, ਗੁਰਬੀਰ ਸਿੰਘ ਅਤੇ ਹੋਰਾਂ ਦੇ ਨਾਲ ਹਰਿਆਣਾ ਕਮੇਟੀ ਦੇ ਮੈਂਬਰ ਹਨ ਅਤੇ ਉਨ੍ਹਾਂ ਨੇ ਜ਼ਬਰਦਸਤੀ ਇਮਾਰਤ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement