Haryana News : ਰੇਵਾੜੀ ’ਚ ਪ੍ਰਜਾਬਲ ਕਤਲ ਕੇਸ 'ਚ ਫ਼ਰਾਰ ਮੁਲਜ਼ਮ 6 ਸਾਲ ਬਾਅਦ  ਗ੍ਰਿਫ਼ਤਾਰ 

By : BALJINDERK

Published : May 9, 2024, 4:48 pm IST
Updated : May 9, 2024, 4:48 pm IST
SHARE ARTICLE
ਮੁਲਜ਼ਮ ਰਜਨੀਸ਼ ਉਰਫ਼ ਦੀਪਕ
ਮੁਲਜ਼ਮ ਰਜਨੀਸ਼ ਉਰਫ਼ ਦੀਪਕ

Haryana News : ਬੱਸ ਸਟੈਂਡ 'ਤੇ ਦੋ ਦੋਸਤਾਂ 'ਤੇ ਕਾਤਲਾਨਾ ਹੋਇਆ ਸੀ ਹਮਲਾ 

Haryana News :  ਹਰਿਆਣਾ ਦੇ ਰੇਵਾੜੀ ਸ਼ਹਿਰ ਦੇ ਬੱਸ ਸਟੈਂਡ ਨੇੜੇ ਦੋ ਦੋਸਤਾਂ 'ਤੇ ਹਮਲਾ ਕਰਕੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਰੇਵਾੜੀ ਪੁਲਿਸ ਨੇ 6 ਸਾਲ ਬਾਅਦ ਗ੍ਰਿਫ਼ਤਾਰ ਕੀਤਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਸੀ। ਵੀਰਵਾਰ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜੋ:Haryana News : ਹਰਿਆਣਾ ’ਚ ਸਾਈਕਲ ਨਾਲ ਖੜ੍ਹੇ ਬਜ਼ੁਰਗ ਨੂੰ ਟਰੈਕਟਰ ਨੇ ਕੁਚਲਿਆ

ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਣਾ ਮਾਡਲ ਟਾਊਨ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰੇਵਾੜੀ ਦੇ ਪਿੰਡ ਬਰਲੀ ਖੁਰਦ ਵਾਸੀ ਰਜਨੀਸ਼ ਉਰਫ਼ ਦੀਪਕ ਵਜੋਂ ਹੋਈ ਹੈ। ਪੁਲਿਸ ਇਸ ਮਾਮਲੇ ’ਚ 14 ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਘਟਨਾ ਵਾਲੇ ਦਿਨ ਤੋਂ ਹੀ ਰਜਨੀਸ਼ ਫ਼ਰਾਰ ਸੀ। ਪੁਲਿਸ ਟੀਮਾਂ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਥਾਵਾਂ ’ਤੇ ਛਾਪੇ ਮਾਰੇ ਪਰ ਉਹ ਫੜਿਆ ਨਹੀਂ ਜਾ ਸਕਿਆ।

ਇਹ ਵੀ ਪੜੋ:ICMR report : ICMR ਨੇ ਖੁਰਾਕ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ, ਜਾਣੋ ਕਿ ਕਿਹੜੀਆਂ ਚੀਜ਼ਾਂ ਨੂੰ ਪਲੇਟ ’ਚ ਕਰਨਾ ਹੈ ਸ਼ਾਮਲ  

ਪੁਲਿਸ ਅਨੁਸਾਰ 21 ਸਤੰਬਰ 2018 ਨੂੰ ਪਿੰਡ ਮੁੰਡੀਆਂ ਵਾਸੀ ਪ੍ਰਜਾਬਲ ਅਤੇ ਪਿੰਡ ਮਾਜਰਾ ਦੇ ਰਹਿਣ ਵਾਲੇ ਪੰਕਜ ’ਤੇ ਕੁਝ ਨੌਜਵਾਨਾਂ ਨੇ ਬੱਸ ਸਟੈਂਡ ਦੇ ਸਾਹਮਣੇ ਲਾਠੀਆਂ ਨਾਲ ਹਮਲਾ ਕਰ ਦਿੱਤਾ ਸੀ। ਹਮਲੇ ਵਿਚ ਸਿਰ ’ਚ ਸੱਟ ਲੱਗਣ ਕਾਰਨ ਪ੍ਰਜਾਬਲ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਪ੍ਰਜਾਬਲ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਿੰਡ ਮਾਜਰਾ ਦੇ ਰਹਿਣ ਵਾਲੇ ਪੰਕਜ ਦੀ ਸ਼ਿਕਾਇਤ ’ਤੇ ਪੁਲਿਸ ਨੇ ਥਾਣਾ ਮਾਡਲ ਟਾਊਨ ’ਚ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜੋ:Amritsar News : ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ

ਇਸ ਘਟਨਾ ’ਚ ਸ਼ਾਮਲ 15ਵੇਂ ਮੁਲਜ਼ਮ ਰਜਨੀਸ਼ ਉਰਫ਼ ਦੀਪਕ ਦੀ ਭਾਲ ’ਚ ਪੁਲਿਸ ਟੀਮਾਂ ਨੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਪਰ ਉਸ ਨੂੰ ਫੜ ਨਹੀਂ ਸਕੀ। ਬੁੱਧਵਾਰ ਨੂੰ ਪੁਲਿਸ ਨੂੰ ਉਸ ਦਾ ਠੋਸ ਟਿਕਾਣਾ ਮਿਲਿਆ। ਪੁਲਿਸ ਟੀਮ ਨੇ ਤੁਰੰਤ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਵੀਰਵਾਰ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

(For more news apart from Absconding accused in Prajwal murder case in Rewari arrested after 6 years News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement