Haryana News : ਹਰਿਆਣਾ ’ਚ ਸਾਈਕਲ ਨਾਲ ਖੜ੍ਹੇ ਬਜ਼ੁਰਗ ਨੂੰ ਟਰੈਕਟਰ ਨੇ ਕੁਚਲਿਆ 

By : BALJINDERK

Published : May 9, 2024, 4:25 pm IST
Updated : May 9, 2024, 4:25 pm IST
SHARE ARTICLE
ਮ੍ਰਿਤਕ ਮੁਨੀਰਾਮ   (62 ਸਾਲਾ)
ਮ੍ਰਿਤਕ ਮੁਨੀਰਾਮ (62 ਸਾਲਾ)

Haryana News : ਮਜ਼ਦੂਰੀ ਲਈ ਨਿਕਲਿਆ ਸੀ ਘਰੋਂ, ਗਲਤ ਸਾਈਡ ਤੋਂ ਆ ਰਹੇ ਟਰੈਕਟਰ

Haryana News : ਹਰਿਆਣਾ ਦੇ ਫਰੀਦਾਬਾਦ ਦੇ ਅਣਖੀਰ ਚੌਕ ਨੇੜੇ ਸੜਕ ਦੇ ਕਿਨਾਰੇ ਆਪਣੇ ਸਾਈਕਲ ਨਾਲ ਖੜ੍ਹੇ 62 ਸਾਲਾ ਵਿਅਕਤੀ ਨੂੰ ਗਲਤ ਸਾਈਡ ਤੋਂ ਆ ਰਹੇ ਟਰੈਕਟਰ ਨੇ ਕੁਚਲ ਦਿੱਤਾ। ਇਸ ਕਾਰਨ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬੀਕੇ ਸਿਵਲ ਹਸਪਤਾਲ ’ਚ ਰਖਵਾਇਆ ਗਿਆ।

ਇਹ ਵੀ ਪੜੋ:ICMR report : ICMR ਨੇ ਖੁਰਾਕ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ, ਜਾਣੋ ਕਿ ਕਿਹੜੀਆਂ ਚੀਜ਼ਾਂ ਨੂੰ ਪਲੇਟ ’ਚ ਕਰਨਾ ਹੈ ਸ਼ਾਮਲ 

ਇਸ ਸਬੰਧੀ ਹਸਪਤਾਲ ਪੁੱਜੇ ਨੌਜਵਾਨ ਨੇ ਦੱਸਿਆ ਕਿ ਉਸ ਦਾ ਪਿਤਾ ਮੁਨੀਰਾਮ ਮਜ਼ਦੂਰੀ ਦਾ ਕੰਮ ਕਰਦਾ ਸੀ। ਵੀਰਵਾਰ ਸਵੇਰੇ ਆਪਣੇ ਸਾਈਕਲ 'ਤੇ ਮਜ਼ਦੂਰੀ ਲਈ ਘਰੋਂ ਨਿਕਲਿਆ ਸੀ। ਗ਼ਲਤ ਸਾਈਡ ਤੋਂ ਆ ਰਹੇ ਇੱਕ ਟਰੈਕਟਰ ਨੇ ਉਸ ਨੂੰ ਕੁਚਲ ਦਿੱਤਾ। ਹਾਦਸਾ ਅਣਖੀਰ ਚੌਕ ਸਥਿਤ ਮਾਤਾ ਵੈਸ਼ਨੋ ਮੰਦਰ ਨੇੜੇ ਵਾਪਰਿਆ। ਮੁਨੀਰਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਡਰਾਈਵਰ ਟਰੈਕਟਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਫਿਲਹਾਲ ਪੁਲਿਸ ਪੋਸਟਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ ਅਤੇ ਜਿਵੇਂ ਹੀ ਰਿਪੋਰਟ ਆਵੇਗੀ, ਉਨ੍ਹਾਂ ਵੱਲੋਂ ਲਿਖ਼ਤੀ ਸ਼ਿਕਾਇਤ ਦੇ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:Amritsar News : ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ  

ਇਸ ਸਬੰਧੀ ਸੂਰਜ ਕੁੰਡ ਥਾਣੇ ਦੇ ਇੰਸਪੈਕਟਰ ਸ਼ਮਸ਼ੇਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ। ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਟਰੈਕਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਜਲਦ ਹੀ ਉਸ ਨੂੰ ਹਿਰਾਸਤ 'ਚ ਲੈ ਲਵੇਗੀ।

(For more news apart from elderly man standing with bicycle crushed by tractor in Haryana News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement