Haryana Politics: ਹਰਿਆਣਾ ਵਿਚ ਟੁੱਟਿਆ BJP-JJP ਦਾ ਗਠਜੋੜ, ਮਨੋਹਰ ਲਾਲ ਖੱਟਰ ਦੇ ਸਕਦੇ ਨੇ ਅਸਤੀਫ਼ਾ!
Published : Mar 12, 2024, 11:06 am IST
Updated : Mar 12, 2024, 11:07 am IST
SHARE ARTICLE
Manohar Lal Khattar
Manohar Lal Khattar

ਮੰਨਿਆ ਜਾ ਰਿਹਾ ਹੈ ਕਿ ਜੇਜੇਪੀ ਹਰਿਆਣਾ 'ਚ 1 ਤੋਂ 2 ਲੋਕ ਸਭਾ ਸੀਟਾਂ ਦੀ ਮੰਗ ਕਰ ਰਹੀ ਸੀ

Haryana Politics:  ਹਰਿਆਣਾ - ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ ਯਾਨੀ ਜੇਜੇਪੀ ਦਾ ਗਠਜੋੜ ਟੁੱਟ ਗਿਆ ਹੈ ਪਰ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਓਧਰ ਇਹ ਵੀ ਖ਼ਬਰ ਹੈ ਕਿ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਵੀ ਅਸਤੀਫ਼ਾ ਦੇ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਜੇਜੇਪੀ ਹਰਿਆਣਾ 'ਚ 1 ਤੋਂ 2 ਲੋਕ ਸਭਾ ਸੀਟਾਂ ਦੀ ਮੰਗ ਕਰ ਰਹੀ ਸੀ, ਜਦਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਸੂਬਾਈ ਸੰਗਠਨ ਸਾਰੀਆਂ 10 ਸੀਟਾਂ 'ਤੇ ਖ਼ੁਦ ਚੋਣ ਲੜਨ ਦੇ ਹੱਕ 'ਚ ਹਨ। ਗਠਜੋੜ ਟੁੱਟਣ ਦਾ ਕਾਰਨ ਇਹੀ ਹੈ। 

ਜੇਜੇਪੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੋਮਵਾਰ ਨੂੰ ਦਿੱਲੀ ਵਿਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸੀਐਮ ਮਨੋਹਰ ਲਾਲ ਖੱਟਰ ਨੇ ਸੋਮਵਾਰ ਰਾਤ ਨੂੰ ਅਤੇ ਮੰਗਲਵਾਰ ਸਵੇਰੇ 11 ਵਜੇ ਚੰਡੀਗੜ੍ਹ ਵਿਚ ਐਮਰਜੈਂਸੀ ਮੀਟਿੰਗ ਬੁਲਾਈ। ਇਸ ਵਿਚ ਸਰਕਾਰ ਦਾ ਸਮਰਥਨ ਕਰਨ ਵਾਲੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਆਜ਼ਾਦ ਵਿਧਾਇਕਾਂ ਨੇ ਹਿੱਸਾ ਲਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement