Haryana Accident News: ਦੁਕਾਨ ਤੋਂ ਖਾਣ ਵਾਲੀ ਚੀਜ਼ ਲੈ ਕੇ ਵਾਪਸ ਆ ਰਹੀ ਬੱਚੀ ਨੂੰ ਪਿਕਅੱਪ ਨੇ ਕੁਚਲਿਆ, ਮੌਤ
Published : Jun 12, 2025, 3:17 pm IST
Updated : Jun 12, 2025, 3:17 pm IST
SHARE ARTICLE
Haryana Accident News in punjabi
Haryana Accident News in punjabi

Haryana Accident News: ਪੁਲਿਸ ਨੇ ਅਣਪਛਾਤੇ ਡਰਾਈਵਰ ਵਿਰੁਧ ਮਾਮਲਾ ਕੀਤਾ ਦਰਜ

ਹਰਿਆਣਾ ਦੇ ਨੂਹ ਵਿਚ ਇੱਕ ਤੇਜ਼ ਰਫ਼ਤਾਰ ਪਿਕਅੱਪ ਚਾਲਕ ਨੇ 2 ਸਾਲ ਦੀ ਮਾਸੂਮ ਬੱਚੀ ਨੂੰ ਕੁਚਲ ਦਿੱਤਾ। ਇਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ। ਜਦੋਂ ਪਰਿਵਾਰਕ ਮੈਂਬਰ ਜ਼ਖ਼ਮੀ ਬੱਚੀ ਨੂੰ ਹਸਪਤਾਲ ਲੈ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਲੜਕੀ ਦੇ ਚਾਚੇ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਪਿਕਅੱਪ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ 5 ਵਜੇ ਦੇ ਕਰੀਬ, ਸਕਰਾਸ ਪਿੰਡ ਦੀ ਰਹਿਣ ਵਾਲੀ ਖੁਸ਼ਬੂ (2) ਬੱਚਿਆਂ ਨਾਲ ਖੇਡ ਰਹੀ ਸੀ। ਉਸੇ ਸਮੇਂ, ਉਹ ਬੱਚਿਆਂ ਨਾਲ ਪਿੰਡ ਦੇ ਚੌਕ ਵਿੱਚ ਸਥਿਤ ਇੱਕ ਕਰਿਆਨੇ ਦੀ ਦੁਕਾਨ 'ਤੇ ਖਾਣ-ਪੀਣ ਦੀਆਂ ਚੀਜ਼ਾਂ ਖਰੀਦਣ ਗਈ।

ਜਦੋਂ ਖੁਸ਼ਬੂ ਦੁਕਾਨ ਤੋਂ ਹੇਠਾਂ ਆ ਰਹੀ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਪਿਕਅੱਪ ਡਰਾਈਵਰ ਨੇ ਖੁਸ਼ਬੂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੱਡੀ ਦੇ ਹੇਠਾਂ ਆ ਗਈ। ਜਦੋਂ ਆਲੇ-ਦੁਆਲੇ ਦੇ ਲੋਕਾਂ ਨੇ ਰੌਲਾ ਪਾਇਆ ਤਾਂ ਡਰਾਈਵਰ ਨੇ ਗੱਡੀ ਰੋਕ ਲਈ ਅਤੇ ਪਿੱਛੇ ਕਰਨ ਲੱਗ ਪਿਆ। ਇਸ ਦੌਰਾਨ ਟਾਇਰ ਖੁਸ਼ਬੂ ਦੇ ਸਿਰ ਉੱਤੇ ਚੜ੍ਹ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement