Jind News : ਸਕੂਲੀ ਬੱਚਿਆਂ ਨਾਲ ਭਰੀ ਵੈਨ ਟਰੱਕ ਨਾਲ ਟਕਰਾਈ, ਮਹਿਲਾ ਅਧਿਆਪਕ ਸਮੇਤ 5 ਬੱਚੇ ਜ਼ਖ਼ਮੀ
Published : Aug 14, 2024, 7:09 pm IST
Updated : Aug 14, 2024, 7:09 pm IST
SHARE ARTICLE
School Van Accident
School Van Accident

ਜ਼ਖ਼ਮੀ ਬੱਚਿਆਂ ਨੂੰ ਇਲਾਜ ਤੋਂ ਬਾਅਦ ਭੇਜਿਆ ਘਰ

Jind News : ਹਰਿਆਣਾ ਦੇ ਜੀਂਦ 'ਚ ਬੁੱਧਵਾਰ ਸਵੇਰੇ ਇੱਕ ਸਕੂਲ ਵੈਨ ਨੂੰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ਵਿੱਚ ਮਹਿਲਾ ਅਧਿਆਪਕ ਸਮੇਤ ਪੰਜ ਬੱਚੇ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਉਚਾਨਾ ਬੱਸ ਸਟੈਂਡ ਦੇ ਸਾਹਮਣੇ ਵਾਪਰਿਆ ਹੈ। ਇਹ ਟਰੱਕ ਪੰਜਾਬ ਤੋਂ ਦਿੱਲੀ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ ਸਵਾਮੀ ਗਣੇਸ਼ਾਨੰਦ ਪਬਲਿਕ ਸਕੂਲ ਉਚਾਨਾ ਮੰਡੀ, ਜੀਂਦ ਦੀ ਸਕੂਲ ਵੈਨ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਅਚਾਨਕ ਸਕੂਲ ਵੈਨ ਦੇ ਅੱਗੇ ਪਸ਼ੂ ਆ ਜਾਣ 'ਤੇ ਸਕੂਲ ਵੈਨ ਦੇ ਡਰਾਈਵਰ ਨੇ ਬ੍ਰੇਕ ਲਗਾਈ ਤਾਂ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਟੱਕਰ ਕਾਰਨ ਸਕੂਲ ਅਧਿਆਪਕ ਆਸ਼ਾ ,ਸੁਨੀਲ, ਚਾਹਤ, ਉਰਮਿਲਾ ਅਤੇ ਦੀਪ ਨੂੰ ਮਾਮੂਲੀ ਸੱਟਾਂ ਲੱਗੀਆਂ। ਉਸ ਨੂੰ ਸਿਵਲ ਹਸਪਤਾਲ ਉਚਾਨਾ ਵਿਖੇ ਦਾਖਲ ਕਰਵਾਇਆ ਗਿਆ ਹੈ। 

ਉਚਾਨਾ ਥਾਣਾ ਪੁਲਸ ਕਾਰਵਾਈ ਕਰ ਰਹੀ ਹੈ। ਉਚਾਨਾ ਥਾਣੇ ਦੇ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚ ਗਈ ਸੀ। ਮਾਮੂਲੀ ਇਲਾਜ ਤੋਂ ਬਾਅਦ ਸਾਰੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰ ਵਾਲੇ ਘਰ ਲੈ ਗਏ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement