Ambala Accident News: ਸੜਕ ਹਾਦਸੇ 'ਚ ਹੌਲਦਾਰ ਦੀ ਮੌਤ, ਤੇਜ਼ ਰਫਤਾਰ ਕੰਟੇਨਰ ਨੇ ਮਾਰੀ ਟੱਕਰ
Published : May 16, 2024, 7:34 pm IST
Updated : May 16, 2024, 7:34 pm IST
SHARE ARTICLE
Hauldar died in a ambala accident news in punjabi
Hauldar died in a ambala accident news in punjabi

Ambala Accident News: ਕੰਟੇਨਰ ਕਾਰ ਨੂੰ ਕਾਫੀ ਦੂਰ ਤੱਕ ਘਸੀਟਦਾ ਲੈ ਗਿਆ

Hauldar died in a ambala accident news in punjabi : ਹਰਿਆਣਾ ਦੇ ਅੰਬਾਲਾ ਸਥਿਤ ਸ਼ਹਿਜ਼ਾਦਪੁਰ ਬਨੋਦੀ ਸ਼ੂਗਰ ਮਿੱਲ ਨੇੜੇ ਕੰਟੇਨਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਕਾਂਸਟੇਬਲ ਦੀ ਮੌਤ ਹੋ ਗਈ। ਹਾਦਸਾ ਇੰਨਾ ਦਰਦਨਾਕ ਸੀ ਕਿ ਹਾਦਸੇ ਤੋਂ ਬਾਅਦ ਕੰਟੇਨਰ ਕਾਰ ਨੂੰ ਕਾਫੀ ਦੂਰ ਤੱਕ ਘਸੀਟਦਾ ਲੈ ਗਿਆ।

ਇਹ ਵੀ ਪੜ੍ਹੋ: Punjab News: ਮੁਹਾਲੀ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਦੇ 2 ਗੁਰਗੇ ਕੀਤੇ ਗ੍ਰਿਫਤਾਰ

ਹਾਦਸੇ ਤੋਂ ਬਾਅਦ ਕਾਫੀ ਮੁਸ਼ੱਕਤ ਨਾਲ ਵਿਅਕਤੀ ਨੂੰ ਨੁਕਸਾਨੀ ਕਾਰ 'ਚੋਂ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਕਾਂਸਟੇਬਲ ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕ ਸ਼ਹਿਜ਼ਾਦਪੁਰ ਥਾਣੇ ਵਿਚ ਕਾਂਸਟੇਬਲ ਸੀ। ਪੁਲਿਸ ਨੇ ਅੱਜ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ।

ਇਹ ਵੀ ਪੜ੍ਹੋ: Lok Sabha Election : 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ: ਵੜਿੰਗ

ਮ੍ਰਿਤਕ ਹੌਲਦਾਰ ਬਲਵਿੰਦਰ ਸਿੰਘ ਦੇ ਭਤੀਜੇ ਮੋਹਿਤ ਕੁਮਾਰ ਵਾਸੀ ਫਤਿਹਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਟਾਈਲਾਂ ਬਣਾਉਣ ਵਾਲੀ ਫੈਕਟਰੀ ਵਿਚ ਕੰਮ ਕਰਦਾ ਹੈ। ਬੁੱਧਵਾਰ ਨੂੰ ਉਹ ਆਪਣੇ ਰਿਸ਼ਤੇਦਾਰ ਪਿੰਡ ਧਨਾਣਾ ਤੋਂ ਵਾਪਸ ਆਪਣੇ ਪਿੰਡ ਜਾ ਰਿਹਾ ਸੀ। ਜਿਵੇਂ ਹੀ ਉਹ ਮਹਾਰਾਣਾ ਪ੍ਰਤਾਪ ਚੌਕ ਸ਼ਹਿਜ਼ਾਦਪੁਰ ਪਹੁੰਚਿਆ ਤਾਂ ਉਸ ਦੀ ਮੁਲਾਕਾਤ ਚਾਚਾ ਬਲਵਿੰਦਰ ਸਿੰਘ ਵਾਸੀ ਫਤਿਹਪੁਰ ਨਾਲ ਹੋਈ। ਜੋ ਹਰਿਆਣਾ ਪੁਲਿਸ ਵਿੱਚ ਹੈ ਅਤੇ ਸ਼ਹਿਜ਼ਾਦਪੁਰ ਥਾਣੇ ਵਿੱਚ ਕਾਂਸਟੇਬਲ ਹੈ। ਗੱਲਬਾਤ ਤੋਂ ਬਾਅਦ ਚਾਚਾ ਡਿਊਟੀ ਲਈ ਨਰਾਇਣਗੜ੍ਹ ਵੱਲ ਜਾ ਰਿਹਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੋਹਿਤ ਨੇ ਦੱਸਿਆ ਕਿ ਇਸ ਦੌਰਾਨ ਉਹ ਉਸ ਦੇ ਪਿੱਛੇ ਜਾ ਰਿਹਾ ਸੀ। ਜਿਵੇਂ ਹੀ ਉਸ ਦਾ ਚਾਚਾ ਸ਼ਹਿਜ਼ਾਦਪੁਰ ਬਨੋਦੀ ਸ਼ੂਗਰ ਮਿੱਲ ਕੋਲ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਕੰਟੇਨਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਨੂੰ ਕਾਫੀ ਦੂਰ ਤੱਕ ਘਸੀਟਦਾ ਲੈ ਗਿਆ।

ਗੰਭੀਰ ਜ਼ਖ਼ਮੀ ਹੋਣ ਕਾਰਨ ਚਾਚੇ ਨੂੰ ਸ਼ਹਿਜ਼ਾਦਪੁਰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਚਾਚਾ ਬਲਵਿੰਦਰ ਨੂੰ ਮ੍ਰਿਤਕ ਐਲਾਨ ਦਿਤਾ। ਕੰਟੇਨਰ ਚਾਲਕ ਨੇ ਆਪਣਾ ਨਾਮ ਅਨਿਲ ਕੁਮਾਰ ਵਾਸੀ ਪਿੰਡ ਬਦੋਪੁਰ ਮਹਿੰਦਰਗੜ੍ਹ ਦੱਸਿਆ। ਸਬੰਧਤ ਥਾਣੇ ਦੀ ਪੁਲਿਸ ਨੇ ਮੁਲਜ਼ਮ ਕੰਟੇਨਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

(For more Punjabi news apart from Hauldar died in a ambala accident news in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement