Panchkula News : ਪੰਚਕੂਲਾ ਦੇ ਬਰਵਾਲਾ 'ਚ ਟਰੈਕਟਰ ਦੀ ਲਪੇਟ 'ਚ ਆਉਣ ਨਾਲ 5 ਸਾਲਾ ਬੱਚੀ ਦੀ ਹੋਈ ਮੌਤ
Published : Jul 16, 2024, 9:48 pm IST
Updated : Jul 16, 2024, 9:48 pm IST
SHARE ARTICLE
  5-year-old girl died
5-year-old girl died

ਇਸ ਘਟਨਾ ਤੋਂ ਬਾਅਦ ਟਰੈਕਟਰ ਸਵਾਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਥੇ ਮੌਜੂਦ ਲੋਕਾਂ ਨੇ ਟਰੈਕਟਰ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ

Panchkula News : ਪੰਚਕੂਲਾ ਦੇ ਬਰਵਾਲਾ 'ਚ ਟਰੈਕਟਰ ਦੀ ਲਪੇਟ 'ਚ ਆਉਣ ਨਾਲ 5 ਸਾਲਾ ਬੱਚੀ ਦੀ ਮੌਤ ਹੋ ਗਈ ਹੈ। ਬੱਚੀ ਦੀ ਮਾਂ ਸ਼ਾਂਤੀ ਨੂੰ ਅੱਖਾਂ ਨਾਲ ਦਿਖਦਾ ਨਹੀਂ ਅਤੇ ਕੰਨਾਂ ਨਾਲ ਵੀ ਘੱਟ ਸੁਣਦਾ ਹੈ। 

ਲੜਕੀ ਦਾ ਨਾਂ ਨੈਨਾ ਦੱਸਿਆ ਜਾ ਰਿਹਾ ਹੈ, ਜੋ ਬਰਵਾਲਾ ਮੰਡੀ ਤੋਂ ਸਬਜ਼ੀ ਲੈ ਕੇ ਐਚਐਮਟੀ ਕਲੋਨੀ ਨੇੜੇ ਆਪਣੇ ਘਰ ਜਾ ਰਹੇ ਸਨ। ਜਦੋਂ ਉਹ ਵਿਸ਼ਵਕਰਮਾ ਮੰਦਰ ਦੇ ਨੇੜੇ ਪਹੁੰਚੇ ਤਾਂ ਉਦੋਂ ਪਿੱਛੇ ਤੋਂ ਆ ਰਹੇ ਟਰੈਕਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਬੱਚੀ ਨੈਨਾ ਟਰੈਕਟਰ ਦੀ ਲਪੇਟ 'ਚ ਆ ਗਈ। 

ਇਸ ਘਟਨਾ ਤੋਂ ਬਾਅਦ ਟਰੈਕਟਰ ਸਵਾਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਥੇ ਮੌਜੂਦ ਲੋਕਾਂ ਨੇ ਟਰੈਕਟਰ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਜ਼ਖਮੀ ਲੜਕੀ ਨੂੰ ਸੈਕਟਰ- 6 ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਲੜਕੀ ਦੀ ਮੌਤ ਹੋ ਗਈ। 

ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਚਾਲਕ ਸ਼ਰਾਬ ਦੇ ਨਸ਼ੇ 'ਚ ਸੀ। ਪੁਲਿਸ ਨੇ ਦੇਰ ਰਾਤ ਟਰੈਕਟਰ ਚਾਲਕ ਦਾ ਮੈਡੀਕਲ ਕਰਵਾਇਆ। ਜਿੱਥੋਂ ਪਤਾ ਲੱਗਾ ਕਿ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਸੀ।


ਮ੍ਰਿਤਕ ਬੱਚੀ ਗਰੀਬ ਪਰਿਵਾਰ ਦੀ ਧੀ ਸੀ। ਉਸਦੀ ਮਾਂ ਨੂੰ ਅੱਖਾਂ ਤੋਂ ਦਿਸਦਾ ਨਹੀਂ ਸੀ। ਨੈਨਾ ਹੀ ਆਪਣੀ ਮਾਂ ਨੂੰ ਹਰ ਥਾਂ ਲੈ ਜਾਂਦੀ ਸੀ। ਇਹ ਹੀ ਇੱਕੋ ਇੱਕ ਸਹਾਰਾ ਸੀ। ਨੈਨਾ ਦਾ ਪਿਤਾ ਆਸ਼ੀਸ਼ ਪੇਂਟਰ ਦਾ ਕੰਮ ਕਰਦਾ ਹੈ।

Location: India, Haryana

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement