ਹਰਿਆਣਾ ’ਚ ਮੰਗਾਂ ਦੇ ਸਮਰਥਨ ’ਚ ਕਿਸਾਨਾਂ ਵਲੋਂ ਟਰੈਕਟਰ ਮਾਰਚ
Published : Dec 16, 2024, 1:18 pm IST
Updated : Dec 16, 2024, 1:18 pm IST
SHARE ARTICLE
Tractor march by farmers in support of demands in Haryana
Tractor march by farmers in support of demands in Haryana

ਦੇਸ਼ ’ਚ ਅਸੀਂ 24 ਫ਼ਸਲਾਂ ’ਤੇ ਐਮਐਸਪੀ ਦੇ ਰਹੇ ਹਾਂ : ਮੋਹਨ ਬੜੌਲੀ

ਹਰਿਆਣਾ ’ਚ ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ ਪੰਜਾਬ ਨੂੰ ਛੱਡ ਕੇ ਬਾਕੀ ਦੇਸ਼ ਵਿਚ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਹਰਿਆਣਾ ’ਚ ਹਿਸਾਰ, ਹਾਂਸੀ, ਸੋਨੀਪਤ ਅਤੇ ਅੰਬਾਲਾ ਵਿਚ ਵੀ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ।

ਹਾਂਸੀ ਵਿਚ ਕਿਸਾਨ ਰਾਮਾਇਣ ਟੋਲ ਤੋਂ ਸੇਮਿਨੀ ਸੈਟਰਲ ਵੱਲ ਟਰੈਕਟਰ ਮਾਰਚ ਕੱਢ ਰਹੇ ਹਨ। ਇਸੇ ਤਰ੍ਹਾਂ ਸੋਨੀਪਤ ’ਚ ਖਰਖੌਦਾ ਤੋਂ  ਰੋਹਣਾ ਬਾਈਪਾਸ ਚੌਕ ਵੱਲ ਮਾਰਚ ਕੱਢਿਆ ਜਾ ਰਿਹਾ ਹੈ। ਟਰੈਕਟਰ  ਮਾਰਚ ਤੋਂ ਬਾਅਦ ਪੰਜਾਬ ਵਿਚ 18 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਡੱਲੇਵਾਲ ਦੀ ਸ਼ਹਾਦਤ ਹੁੰਦੀ ਹੈ ਤਾਂ ਉਹ ਕੌਮੀ ਪੱਧਰ ’ਤੇ ਚਾਰ ਗੁਣਾ ਵੱਡਾ ਅੰਦੋਲਨ ਕਰਨਗੇ।

ਟਰੈਕਟਰ ਮਾਰਚ ਦੇ ਵਿਚਕਾਰ ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਬੜੌਲੀ ਨੇ ਕਿਹਾ ਕਿ ਦੇਸ਼ ਵਿਚ ਅਸੀਂ 24 ਫ਼ਸਲਾਂ ’ਤੇ ਐਮਐਸਪੀ ਦੇ ਰਹੇ ਹਾਂ। ਕਾਂਗਰਸ ਅਤੇ ‘ਆਪ’ ਸਰਕਾਰ ਵੀ ਕਿਸਾਨਾਂ ਨੂੰ ਐਮਐਸਪੀ ਦੇਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement