ED questions Bhupinder Hooda: ਈ.ਡੀ. ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੋਂ ਪੁੱਛ-ਪੜਤਾਲ ਕੀਤੀ
Published : Jan 17, 2024, 7:25 pm IST
Updated : Jan 17, 2024, 7:25 pm IST
SHARE ARTICLE
ED questions former Haryana CM Bhupinder Hooda in money laundering case
ED questions former Haryana CM Bhupinder Hooda in money laundering case

ਜ਼ਮੀਨ ਐਕੁਆਇਰ ਕਰਨ ਦੇ ਇਸ ਮਾਮਲੇ ’ਚ ਕਈ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਕਰੀਬ 1500 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।

ED questions Bhupinder Hooda: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਭੁਪਿੰਦਰ ਸਿੰਘ ਹੁੱਡਾ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 2004-07 ਦੌਰਾਨ ਮਾਨੇਸਰ ’ਚ ਜ਼ਮੀਨ ਐਕਵਾਇਰ ’ਚ ਕਥਿਤ ਬੇਨਿਯਮੀਆਂ ਦੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ’ਚ ਬੁਧਵਾਰ ਨੂੰ ਪੁੱਛ-ਪੜਤਾਲ ਕੀਤੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ ।

ਅਧਿਕਾਰੀਆਂ ਨੇ ਦਸਿਆ ਕਿ ਏਜੰਸੀ ਨੇ ਹੁੱਡਾ (76) ਦਾ ਬਿਆਨ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾਂ ਕਰਨਾ) ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਹੈ। ਈ.ਡੀ. ਦੀ ਜਾਂਚ 2004 ਤੋਂ 2007 ਦਰਮਿਆਨ ਹਰਿਆਣਾ ਦੇ ਮਾਨੇਸਰ ’ਚ ਸੀਨੀਅਰ ਸਰਕਾਰੀ ਅਧਿਕਾਰੀਆਂ ਅਤੇ ਨੌਕਰਸ਼ਾਹਾਂ ਦੀ ਮਿਲੀਭੁਗਤ ਨਾਲ ਕਥਿਤ ਤੌਰ ’ਤੇ ਜ਼ਮੀਨ ਦੀ ਗੈਰ-ਕਾਨੂੰਨੀ ਪ੍ਰਾਪਤੀ ਨਾਲ ਸਬੰਧਤ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਮੀਨ ਐਕੁਆਇਰ ਕਰਨ ਦੇ ਇਸ ਮਾਮਲੇ ’ਚ ਕਈ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਕਰੀਬ 1500 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਏਜੰਸੀ ਨੇ ਹਰਿਆਣਾ ਪੁਲਿਸ ਦੀ ਐਫ.ਆਈ.ਆਰ. ਦੇ ਆਧਾਰ ’ਤੇ ਕਥਿਤ ਜ਼ਮੀਨ ਘਪਲੇ ’ਚ ਸਤੰਬਰ 2016 ’ਚ ਪੀ.ਐਮ.ਐਲ.ਏ. ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more Punjabi news apart from ED questions former Haryana CM Bhupinder Hooda in money laundering case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement